ਪੁਲਸ ਤੇ ਸਫਾਈ ਕਰਮਚਾਰੀਆਂ ਦਾ ਕੰਮ ਸ਼ਲਾਘਾਯੋਗ, ਲੋਕ ਵੀ ਸਰਕਾਰ ਨੂੰ ਦੇਣ ਸਹਿਯੋਗ : ਰੰਧਾਵਾ

04/12/2020 5:42:15 PM

ਡੇਰਾ ਬਾਬਾ ਨਾਨਕ (ਵਤਨ) : ਅੱਜ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੋਰੋਨਾ ਬਿਮਾਰੀ ਦੇ ਚਲਦਿਆਂ ਪੁਲਸ ਅਤੇ ਪ੍ਰਸ਼ਾਸਨ ਵਲੋਂ ਕੀਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਬਲਾਕ ਸੰਮਤੀ ਦੇ ਚੇਅਰਮੈਨ ਨਰਿੰਦਰ ਸਿੰਘ ਬਾਜਵਾ, ਨਗਰ ਕੌਂਸਲ ਦੇ ਈ. ਭੁਪਿੰਦਰ ਸਿੰਘ, ਬੀ. ਡੀ. ਪੀ. ਓ. ਜਗਦੀਪ ਸਿੰਘ ਰੰਧਾਵਾ ਅਤੇ ਐੱਸ. ਐੱਮ. ਓ. ਡਾ. ਹਰਪਾਲ ਸਿੰਘ ਉਨ੍ਹਾਂ ਦੇ ਨਾਲ ਸਨ। ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਰੰਧਾਵਾ ਵਲੋਂ ਨਗਰ ਕੌਂਸਲ ਡੇਰਾ ਬਾਬਾ ਨਾਨਕ ਵਿਚ ਸਫਾਈ ਪ੍ਰਬੰਧਾਂ ਦਾ ਕੰਮ ਚਲਾ ਰਹੇ ਸਫਾਈ ਕਰਮਚਾਰੀਆਂ ਨੂੰ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਗਈਆਂ। 

ਉਨ੍ਹਾਂ ਕਿਹਾ ਕਿ ਇਸ ਔਖੇ ਦੌਰ ਵਿਚ ਸਫਾਈ ਕਰਮਚਾਰੀ, ਸਿਹਤ ਅਮਲਾ ਅਤੇ ਪੁਲਸ ਆਪਣੀ ਜਾਨ ਖਤਰੇ ਵਿਚ ਪਾ ਕੇ ਲੋਕਾਂ ਦੀ ਸੁਰੱਖਿਆ ਦੇ ਪ੍ਰਬੰਧ ਕਰ ਹੀ ਹੈ। ਉਨ੍ਹਾਂ ਕਿਹਾ ਕਿ ਸਾਡਾ ਵੀ ਫਰਜ਼ ਬਣਦਾ ਹੈ ਕਿ ਅਸੀਂ ਇਨ੍ਹਾਂ ਦਾ ਮਾਣ ਸਨਮਾਨ ਕਰੀਏ ਪਰ ਇਸ ਦੇ ਨਾਲ ਅਸੀਂ ਸਮਾਜ ਅਤੇ ਆਪਣੇ ਪਰਿਵਾਰ ਨੂੰ ਸੁਰੱਖਿਅਤ ਕਰਨ ਲਈ ਆਪਣੇ ਘਰਾਂ ਵਿਚ ਰਹਿੰਦਿਆਂ ਸਰਕਾਰ ਨੂੰ ਸਹਿਯੋਗ ਦਈਏ। ਇਸ ਮੌਕੇ ਉਨ੍ਹਾਂ ਕਸਬੇ ਦੇ ਸਰਕਾਰੀ ਹਸਪਤਾਲ ਵਿਚ ਕਰੋਨਾ ਦੀ ਬਿਮਾਰੀ ਦੇ ਸਬੰਧ ਵਿਚ ਕੀਤੇ ਪ੍ਰਬੰਧਾਂ ਦਾ ਵੀ ਜਾਇਜ਼ਾ ਲਿਆ ਅਤੇ ਤਸੱਲੀ ਦਾ ਪ੍ਰਗਟਾਵਾ ਕੀਤਾ। 

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਪਰਿਵਾਰ ਨੂੰ ਭੁੱਖਾ ਨਹੀਂ ਸੌਣ ਦੇਵੇਗੀ ਅਤੇ ਇਸ ਤੋਂ ਇਲਾਵਾ ਵੀ ਲੋਕਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਪ੍ਰਬੰਧ ਕੀਤੇ ਗਏ ਹਨ। ਇਸ ਮੌਕੇ ਡਾ. ਸਤਨਾਮ ਸਿੰਘ ਨਿੱਝਰ ਚੇਅਰਮੈਨ ਜ਼ਿਲਾ ਪਲਾਨਿੰਗ ਬੋਰਡ, ਮੁਨੀਸ਼ ਮਹਾਜਨ, ਕੌਂਸਲਰ ਤਰਲੋਚਣ ਸਿੰਘ ਤੋਚੀ, ਦਵਿੰਦਰਪਾਲ ਸਿੰਘ ਪਾਲੀ, ਮਨਪ੍ਰੀਤ ਸਿੰਘ ਬੰਦੇਸ਼ਾ, ਰਤਨ ਪਾਲ ਮੈਨੇਜਰ, ਜਨਕ ਰਾਜ ਮਹਾਜਨ, ਚਰਨਜੀਤ ਸਿੰਘ, ਰਾਜੇਸ਼ ਕੁਮਾਰ ਬਿੱਟਾ, ਪਵਨ ਕੁਮਾਰ ਪੰਮਾ, ਚਿਮਨ ਲਾਲ ਸ਼ੁਗਲ, ਸੁਭਾਸ਼ ਸਰਮਾ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ।


Gurminder Singh

Content Editor

Related News