ਤਬਲੀਗੀ ਜਮਾਤ ਦੇ ਗਾਇਬ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ 24 ਘੰਟਿਆਂ ਦਾ ਅਲਟੀਮੇਟਮ

Wednesday, Apr 08, 2020 - 06:33 PM (IST)

ਤਬਲੀਗੀ ਜਮਾਤ ਦੇ ਗਾਇਬ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ 24 ਘੰਟਿਆਂ ਦਾ ਅਲਟੀਮੇਟਮ

ਜਲੰਧਰ/ਚੰਡੀਗੜ੍ਹ (ਧਵਨ, ਸ਼ਰਮਾ) : ਦਿੱਲੀ 'ਚ ਨਿਜ਼ਾਮੂਦੀਨ ਮਰਕਜ਼ ਦੀ ਘਟਨਾ ਨਾਲ ਸਬੰਧ ਰੱਖਦੇ ਤਬਲੀਗੀ ਜਮਾਤ ਨਾਲ ਸਬੰਧਿਤ ਲੋਕਾਂ ਨੂੰ ਪੰਜਾਬ ਦੇ ਸਿਹਤ ਵਿਭਾਗ ਨੇ 24 ਘੰਟਿਆਂ ਦੀ ਡੈੱਡਲਾਈਨ ਦਿੰਦਿਆਂ ਕਿਹਾ ਕਿ ਉਹ ਜਾਂ ਤਾਂ ਨੇੜਲੇ ਪੁਲਸ ਥਾਣਿਆਂ ਨੂੰ ਆਪਣੀ ਰਿਪੋਰਟ ਕਰਨ ਜਾਂ ਫਿਰ ਅਪਰਾਧਿਕ ਮਾਮਲਿਆਂ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਨਿਜ਼ਾਮੂਦੀਨ ਮਰਕਜ਼ ਵਿਚ ਹਿੱਸਾ ਲੈਣ ਵਾਲੇ ਲੋਕਾਂ ਨੂੰ ਕੋਰੋਨਾ ਵਾਇਰਸ ਨੂੰ ਲੈ ਕੇ ਆਪਣੀ ਸਕ੍ਰੀਨਿੰਗ ਅਗਲੇ 24 ਘੰਟਿਆਂ ਵਿਚ ਕਰਵਾਉਣੀ ਪੈਣੀ ਹੈ। ਪੰਜਾਬ ਦੇ ਮੁੱਖ ਮੰਤਰੀ ਇਸ ਮਾਮਲੇ ਵਿਚ ਪਹਿਲਾਂ ਹੀ ਸਖਤ ਸਟੈਂਡ ਲੈ ਚੁੱਕੇ ਹਨ ਅਤੇ ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਦੇ ਮਾਮਲੇ ਨੂੰ ਲੈ ਕੇ ਉਹ ਕਿਸੇ ਨਾਲ ਵੀ ਕੋਈ ਸਮਝੌਤਾ ਕਰਨ ਲਈ ਤਿਆਰ ਨਹੀਂ ਹਨ।

ਇਹ ਵੀ ਪੜ੍ਹੋ : ਕੋਰੋਨਾ ਆਫਤ ਦੀ ਘੜੀ ''ਚ ਕੈਪਟਨ ਨੇ ਪੰਜਾਬ ਵਾਸੀਆਂ ਨੂੰ ਸੁਣਾਈ ਰਾਹਤ ਭਰੀ ਖਬਰ    

ਪੰਜਾਬ ਨਾਲ ਸਬੰਧ ਰੱਖਦੇ 467 ਤਬਲੀਗੀ ਜਮਾਤ ਦੇ ਵਰਕਰਾਂ ਨੇ ਨਿਜ਼ਾਮੂਦੀਨ ਵਿਚ ਹਿੱਸਾ ਲਿਆ ਸੀ। ਪੰਜਾਬ ਪੁਲਸ ਇਨ੍ਹਾਂ ਵਿਚੋਂ 445 ਲੋਕਾਂ ਦਾ ਪਤਾ ਲਗਾ ਚੁੱਕੀ ਹੈ, ਜਦੋਂਕਿ 22 ਹੋਰ ਲੋਕਾਂ ਨੇ ਅਜੇ ਤੱਕ ਆਪਣੀ ਜਾਣਕਾਰੀ ਨਹੀਂ ਦਿੱਤੀ। ਜਿਨ੍ਹਾਂ ਲੋਕਾਂ ਦਾ ਪਤਾ ਲਾਇਆ ਗਿਆ ਹੈ, ਉਨ੍ਹਾਂ 'ਚੋਂ 350 ਦੇ ਸੈਂਪਲ ਲੈ ਕੇ ਟੈਸਟ ਕਰਨ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 12 ਲੋਕਾਂ ਵਿਚ ਕੋਰੋਨਾ ਵਾਇਰਸ ਪਾਜ਼ੇਟਿਵ ਪਾਇਆ ਗਿਆ ਸੀ, ਜਦੋਂਕਿ 111 ਦੀਆਂ ਰਿਪਰੋਟਾਂ ਨੈਗੇਟਿਵ ਆਈਆਂ ਸਨ। 227 ਮਾਮਲਿਆਂ ਵਿਚ ਰਿਪੋਰਟਾਂ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਅੱਜ ਗਜ਼ਟਿਡ ਛੁੱਟੀ ਦਾ ਐਲਾਨ

ਇਸ ਮਾਮਲੇ ਦੀ ਸੰਵੇਦਨਸ਼ੀਲਤਾ ਨੂੰ ਵੇਖਦੇ ਹੋਏ ਸਰਕਾਰ ਨੇ ਜਮਾਤ ਦੇ ਬਾਕੀ 22 ਲੋਕਾਂ ਨੂੰ ਬਾਹਰ ਆ ਕੇ ਆਪਣੇ ਟੈਸਟ ਕਰਵਾਉਣ ਅਤੇ ਸਰਕਾਰ ਨੂੰ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ ਤਾਂ ਜੋ ਇਸ ਮਹਾਮਾਰੀ ਨੂੰ ਖਤਮ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਨਿਜ਼ਾਮੂਦੀਨ ਮਰਕਜ਼ ਵਿਚ ਹਿੱਸਾ ਲੈਣ ਵਾਲੇ ਜਮਾਤ ਦੇ ਲੋਕਾਂ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਸ਼ੰਕਾਵਾਂ ਚੱਲ ਰਹੀਆਂ ਹਨ। ਦੇਸ਼ ਵਿਚ ਕਈ ਅਜਿਹੇ ਮਾਮਲੇ ਪਾਜ਼ੇਟਿਵ ਆਏ ਹਨ। ਕੇਂਦਰੀ ਗ੍ਰਹਿ ਮੰਤਰਾਲਾ ਨੇ ਵੀ 28 ਮਾਰਚ ਨੂੰ ਇਸ ਸਬੰਧ ਵਿਚ ਐਡਵਾਈਜ਼ਰੀ ਜਾਰੀ ਕੀਤੀ ਸੀ ਅਤੇ ਉਸ ਤੋਂ ਬਾਅਦ 4 ਅਪ੍ਰੈਲ ਨੂੰ ਦੁਬਾਰਾ ਸਾਰੇ ਮੁੱਖ ਸਕੱਤਰਾਂ, ਸੂਬਿਆਂ ਦੇ ਸੀਨੀਅਰ ਅਧਿਕਾਰੀਆਂ ਅਤੇ ਡੀ. ਜੀ. ਪੀ. ਨੂੰ ਮੁੜ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਸਨ।

ਇਹ ਵੀ ਪੜ੍ਹੋ : ਜਲੰਧਰ: ਕੋਰੋਨਾ ਦੇ 5 ਹੋਰ ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ      


author

Gurminder Singh

Content Editor

Related News