ਤਰਨਤਾਰਨ ਜ਼ਿਲੇ ''ਚ ਕੋਰੋਨਾ ਦਾ ਕਹਿਰ, 13 ਹੋਰ ਰਿਪੋਰਟਾਂ ਆਈਆਂ ਪਾਜ਼ੇਟਿਵ

05/07/2020 7:42:38 PM

ਤਰਨ ਤਾਰਨ (ਰਮਨ) : ਜ਼ਿਲਾ ਤਰਨ ਤਾਰਨ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਤਰਨਤਾਰਨ ਜ਼ਿਲੇ ਵਿਚ ਕੋਰੋਨਾ ਵਾਇਰਸ ਦੇ 13 ਹੋਰ ਮਾਮਲੇ ਸਾਹਮਣੇ ਆਏ ਹਨ। ਅੰਮ੍ਰਿਤਸਰ ਦੇ ਮੈਡੀਕਲ ਕਾਲਜ ਤੋਂ ਆਈ ਰਿਪੋਰਟ ਮੁਤਾਬਿਕ 13 ਹੋਰਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਇਸ ਦੇ ਨਲ ਹੀ ਜ਼ਿਲੇ ਵਿਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ ਹੁਣ 157 ਹੋ ਗਈ ਹੈ। ਪਾਜ਼ੇਟਿਵ ਆਏ ਮਰੀਜ਼ਾਂ ਵਿਚ ਜ਼ਿਆਦਾ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਬੁੱਧਵਾਰ ਨੂੰ ਵੀ ਤਰਨਤਾਰਨ ਜ਼ਿਲੇ ਵਿਚ ਕੋਰੋਨਾ ਦਾ ਵੱਡਾ ਧਮਾਕ ਹੋਇਆ ਸੀ, ਇਕੋ ਸਮੇਂ 57 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਸੀ। ਹੁਣ ਤਰਨਤਾਰਨ ਜ਼ਿਲੇ ਵਿਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਵੱਧ ਕੇ 157 ਹੋ ਗਈ ਹੈ। 

ਇਹ ਵੀ ਪੜ੍ਹੋ : ਕੋਰੋਨਾ ਦੇ ਸ਼ੱਕ ਵਜੋਂ ਲਏ ਸੈਂਪਲ, 5 ਦਿਨ ਬਾਅਦ ਨੌਜਵਾਨ ਨੇ ਕੀਤੀ ਖੁਦਕੁਸ਼ੀ

ਦੇਸ਼ ਦੁਨੀਆ ਵਿਚ ਕੋਰੋਨਾ ਦਾ ਕਹਿਰ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆ ਵਿਚ ਆਪਣਾ ਕਹਿਰ ਢਾਹ ਰਿਹਾ ਹੈ। ਦੁਨੀਆ ਭਰ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 37,77,485 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਜਦਿਕ ਇਸ ਨਾਲ ਹੁਣ ਤਕ ਵਿਸ਼ਵ ਵਿਚ 2,61,199 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ 12,75, 103 ਲੋਕ ਸਿਹਤਯਾਬ ਵੀ ਹੋ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਭਾਰਤ ਵਿਚ ਹੁਣ ਤਕ ਲਗਭਗ 50 ਹਜ਼ਾਰ ਲੋਕ ਕੋਰੋਨਾ ਦੀ ਲਪੇਟ ਵਿਚ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ 1695 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ ਵਿਚ ਹੁਣ ਤਕ ਕੋਰੋਨਾ ਦੇ 1573 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 26 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਕੋਰੋਨਾ ਆਫਤ ਦਰਮਿਆਨ ਮੁਕਤਸਰੀਆਂ ਲਈ ਰਾਹਤ ਭਰੀ ਖਬਰ  


Gurminder Singh

Content Editor

Related News