ਮੁਕਤਸਰ ''ਚ ਤਬਲੀਗੀ ਜਮਾਤ ਦੇ 15 ਵਿਅਕਤੀਆਂ ਨੂੰ ਹਸਪਤਾਲ ''ਚ ਕੀਤਾ ਗਿਆ ਆਈਸੋਲੇਟ

Saturday, Apr 04, 2020 - 05:38 PM (IST)

ਮੁਕਤਸਰ ''ਚ ਤਬਲੀਗੀ ਜਮਾਤ ਦੇ 15 ਵਿਅਕਤੀਆਂ ਨੂੰ ਹਸਪਤਾਲ ''ਚ ਕੀਤਾ ਗਿਆ ਆਈਸੋਲੇਟ

ਸ੍ਰੀ ਮੁਕਤਸਰ ਸਾਹਿਬ (ਰਿਣੀ) : ਤਬਲੀਗੀ ਜਮਾਤ ਦੇ 15 ਵਿਅਕਤੀਆਂ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਸਿਵਲ ਹਸਪਤਾਲ ਵਿਖੇ ਆਈਸੋਲੇਟ ਕੀਤਾ ਗਿਆ ਹੈ। ਗੁਆਂਢੀ ਜ਼ਿਲੇ ਫਰੀਦਕੋਟ 'ਚ ਕੋਰੋਨਾ ਕੇਸ ਪਾਜ਼ੇਟਿਵ ਆਉਣ 'ਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਵੀ ਅਹਿਤਿਆਤ ਵਜੋਂ ਇਹ ਕਦਮ ਚੁੱਕੇ ਗਏ ਹਨ। ਸਰਕਾਰੀ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਹੁਣ ਕੋਵਿਡ 19 ਹਸਪਤਾਲ 'ਚ ਤਬਦੀਲ ਕਰ ਦਿਤਾ ਗਿਆ ਹੈ। ਇਸ ਹਸਪਤਾਲ 'ਚ ਹੁਣ ਸਿਰਫ ਕੋਰੋਨਾ ਨਾਲ ਸਬੰਧਿਤ ਸੇਵਾਵਾਂ ਮਿਲਣਗੀਆਂ। ਓ. ਪੀ. ਡੀ. ਅਤੇ ਹੋਰ ਸੇਵਾਵਾਂ ਹੁਣ ਮਿਸ਼ਨ ਹਸਪਤਾਲ ਵਿਖੇ ਦਿੱਤੀਆਂ ਜਾਣਗੀਆਂ। ਇਸ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਦੀ ਜਾਮਾ ਮਸਜਿਦ 'ਚ ਕੁਆਰੰਟਾਈਨ ਕੀਤੇ ਗਏ 15 ਤਬਲੀਗੀ ਜਮਾਤ ਨਾਲ ਸੰਬੰਧਤ ਵਿਅਕਤੀਆਂ ਨੂੰ ਹੁਣ ਸਿਵਲ ਹਸਪਤਾਲ 'ਚ ਆਈਸੋਲੇਟ ਕਰ ਦਿੱਤਾ ਗਿਆ ਹੈ। ਇਨ੍ਹਾਂ 15 ਵਿਅਕਤੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ। 

ਇਹ ਵੀ ਪੜ੍ਹੋ : ਸਸਕਾਰ ਤੋਂ 16 ਦਿਨ ਬਾਅਦ ਵੀ ਨਹੀਂ ਚੁਗੇ ਗਏ ਕੋਰੋਨਾ ਨਾਲ ਮਰੇ ਬਲਦੇਵ ਸਿੰਘ ਦੇ ਫੁੱਲ    

ਵਰਨਣਯੋਗ ਹੈ ਕਿ ਮੇਰਠ ਨਾਲ ਸੰਬੰਧਤ ਇਹ ਤਬਲੀਗੀ ਜਮਾਤ ਦੇ ਵਿਅਕਤੀ 18 ਮਾਰਚ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਪ੍ਰਚਾਰ ਲਈ ਆਏ ਸਨ। ਹੁਣ ਜਦੋਂ ਇਸ ਜਮਾਤ ਨਾਲ ਨਿਜ਼ਾਮੂਦੀਨ ਮਰਕਸ ਗਏ ਵਿਅਕਤੀਆਂ ਦੇ ਕੇਸ ਕੋਰੋਨਾ ਪਾਜ਼ੇਟਿਵ ਆਉਣ ਲੱਗੇ ਹਨ ਤਾਂ ਇਨ੍ਹਾਂ ਨੂੰ ਵੱਖ-ਵੱਖ ਥਾਵਾਂ 'ਤੇ ਕੁਆਰੰਟਾਈਨ ਕੀਤਾ ਗਿਆ ਹੈ। ਬੀਤੇ ਕੱਲ੍ਹ ਬੁਢਲਾਡਾ, ਮਾਨਸਾ 'ਚ ਤਬਲੀਗੀ ਜਮਾਤ ਨਾਲ ਸੰਬੰਧਤ 3 ਵਿਅਕਤੀਆਂ ਦੇ ਕੇਸ ਪਾਜ਼ੇਟਿਵ ਆਉਣ ਤੋਂ ਬਾਅਦ ਅੱਜ ਇਨ੍ਹਾਂ ਨੂੰ ਸਰਕਾਰੀ ਹਸਪਤਾਲ 'ਚ ਆਈਸੋਲੇਟ ਕਰ ਦਿੱਤਾ ਗਿਆ। ਇਨ੍ਹਾਂ 15 ਵਿਅਕਤੀਆਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ । ਇਸ ਸਬੰਧੀ ਪੁਸ਼ਟੀ ਕਰਦਿਆਂ ਏ. ਡੀ. ਸੀ. ਸੰਦੀਪ ਕੁਮਾਰ ਨੇ ਦੱਸਿਆ ਕਿ ਇਸ ਮਾਮਲੇ 'ਚ ਪੂਰਾ ਅਹਿਤਾਤ ਵਰਤਿਆ ਜਾ ਰਿਹਾ ਹੈ।

PunjabKesari

ਇਹ ਵੀ ਪੜ੍ਹੋ : ਫਰੀਦਕੋਟ 'ਚ ਕੋਰੋਨਾ ਵਾਇਰਸ ਦੀ ਦਸਤਕ, 35 ਸਾਲਾ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ

ਪੰਜਾਬ 'ਚ ਹੁਣ ਤਕ ਕੋਰੋਨਾ ਦੇ 58 ਮਰੀਜ਼ ਆਏ ਸਾਹਮਣੇ
ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਦੇ ਖਤਰਨਾਕ ਪ੍ਰਭਾਵ ਨੂੰ ਰੋਕਣ ਲਈ ਜਿੱਥੇ ਪੂਰਾ ਭਾਰਤ 21 ਦਿਨਾਂ ਲਈ ਲਾਕ ਡਾਊਨ ਹੈ, ਉਥੇ ਹੀ ਪੰਜਾਬ ਸਰਕਾਰ ਵਲੋਂ ਅਣਮਿੱਥੇ ਸਮੇਂ ਲਈ ਸੂਬੇ ਵਿਚ ਕਰਫਿਊ ਲਗਾਇਆ ਗਿਆ ਹੈ। ਪੰਜਾਬ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 58 ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ ਇਸ ਨਾਲ 5 ਮੌਤਾਂ ਹੋ ਚੁੱਕੀਆਂ ਹਨ। ਇਸ ਤੋਂ ਇਲਾਵਾ ਪੂਰੀ ਦੁਨੀਆ ਵਿਚ ਕੋਰੋਨਾ ਵਾਇਰਸ ਕਾਰਨ 59000 ਤੋਂ ਵਧੇਰੇ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 10 ਲੱਖ ਤੋਂ ਵਧੇਰੇ ਲੋਕ ਇਸ ਵਾਇਰਸ ਨਾਲ ਪੀੜਤ ਹਨ। ਭਾਰਤ ਵਿਚ ਕੋਵਿਡ-19 ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 2547 ਤਕ ਪੁੱਜ ਗਈ ਹੈ ਅਤੇ ਹੁਣ ਤਕ 62 ਲੋਕਾਂ ਦੀ ਕੋਵਿਡ-19 ਕਾਰਨ ਮੌਤ ਹੋ ਚੁੱਕੀ ਹੈ। ਕੇਂਦਰੀ ਸਿਹਤ ਮੰਤਰਾਲੇ ਮੁਤਾਬਕ 150 ਲੋਕ ਅਜਿਹੇ ਹਨ ਜਿਨ੍ਹਾਂ ਨੂੰ ਠੀਕ ਹੋਣ ਉਪਰੰਤ ਛੁੱਟੀ ਮਿਲ ਚੁੱਕੀ ਹੈ।  

ਇਹ ਵੀ ਪੜ੍ਹੋ : ਭਾਈ ਨਿਰਮਲ ਸਿੰਘ ਦਾ ਸਸਕਾਰ ਰੋਕਣ ਵਾਲਿਆਂ ਨੂੰ ਸਿੱਖ ਪੰਥ ਤੋਂ ਬਾਹਰ ਕੀਤਾ ਜਾਵੇ : ਸੋਮ ਪ੍ਰਕਾਸ਼      


author

Gurminder Singh

Content Editor

Related News