ਕਰਫਿਊ ਦੌਰਾਨ ''ਤੂੰ ਮੇਰਾ ਰਾਖਾ ਸਭਨੀ ਥਾਈਂ'' ਟਰੱਸਟ ਨੇ ਗਰੀਬਾਂ ਦੀ ਫੜੀ ਬਾਂਹ

03/30/2020 1:31:09 PM

ਜਲੰਧਰ : ਕੋਰੋਨਾ ਵਾਇਰਸ ਦੇ ਚੱਲਦੇ ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ ਅਣਮਿੱਥੇ ਸਮੇਂ ਲਈ ਕਰਫਿਊ ਦਾ ਐਲਾਨ ਕੀਤਾ ਹੋਇਆ ਹੈ। ਅਜਿਹੇ ਵਿਚ ਉਨ੍ਹਾਂ ਪਰਿਵਾਰਾਂ ਲਈ ਹੋਰ ਵੀ ਔਖਾ ਸਮਾਂ ਹੈ ਜਿਹੜੇ ਦਿਹਾੜੀ ਕਰਕੇ ਆਪਣਾ ਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦੇ ਹਨ। ਇਸ ਔਖੀ ਘੜੀ ਵਿਚ ਕਈ ਸਮਾਜ ਸੇਵੀ ਸੰਸਥਾ ਲੋੜਵੰਦਾਂ ਦੀ ਮਦਦ ਲਈ ਅੱਗੇ ਆਈਆਂ ਹਨ। ਜਲੰਧਰ ਜ਼ਿਲੇ ਦੇ ਪਿੰਡ ਕੋਟਲੀ ਥਾਣ ਸਿੰਘ ਵਿਖੇ 'ਤੂੰ ਮੇਰਾ ਰਾਖਾ ਸਭਨੀ ਥਾਈਂ' ਚੈਰੀਟੇਬਲ ਟਰੱਸਟ ਵਲੋਂ ਲੋੜਵੰਦਾਂ ਨੂੰ ਰਾਸ਼ਨ ਵੰਡਿਆ ਗਿਆ। ਇਸ ਦੌਰਾਨ ਚੈਰੀਟੇਬਲ ਵਲੋਂ ਜ਼ਰੂਰਤਮੰਦਾਂ ਨੂੰ ਰਾਸ਼ਨ ਦੇ ਨਾਲ-ਨਾਲ ਆਰਥਿਕ ਸੰਕਟ ਨਾਲ ਜੂਝ ਰਹੇ ਗਰੀਬਾਂ ਨੂੰ ਪੈਸੇ ਵੀ ਦਿੱਤੇ ਗਏ। 

ਇਹ ਵੀ ਪੜ੍ਹੋ : ਕੋਰੋਨਾ ਸੰਕਟ 'ਚ ਲੋਕਾਂ ਦੀ ਮਦਦ ਲਈ ਅੱਗੇ ਆਏ ਸੁਖਬੀਰ ਬਾਦਲ, ਕੀਤਾ ਵੱਡਾ ਐਲਾਨ    

ਟਰੱਸਟ ਦੇ ਮੈਂਬਰ ਲੰਬੜਦਾਰ ਅਮਰਚੰਦ ਕਲੇਰ ਨੇ ਕਿਹਾ ਕਿ ਇਸ ਔਖੀ ਘੜੀ ਵਿਚ ਹੀ ਗਰੀਬ ਅਤੇ ਜ਼ਰੂਰਤਮੰਦ ਪਰਿਵਾਰਾਂ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਟਰੱਸਟ ਵਲੋਂ ਅਗਾਂਹ ਵੀ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ ਜਾਵੇਗਾ। ਟਰੱਸਟ ਵਲੋਂ ਪਰਿਵਾਰ ਦੇ ਇਕ ਮੈਂਬਰ ਦੇ ਹਿਸਾਬ ਨਾਲ 250 ਰੁਪਏ ਦਿੱਤੇ ਗਏ ਤਾਂ ਜੋ ਇਸ ਦੌਰ ਵਿਚ ਗਰੀਬ ਪਰਿਵਾਰ ਆਰਥਿਕ ਸੰਕਟ 'ਚੋਂ ਬਾਹਰ ਆ ਸਕਣ।

ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਸੰਕਟ ਦਰਮਿਆਨ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਐਲਾਨ    

Gurminder Singh

This news is Content Editor Gurminder Singh