ਕੋਰੋਨਾ ਵਾਇਰਸ ਕਾਰਨ ਵਾਘਾ ਬਾਰਡਰ ''ਤੇ ਹੋਣ ਵਾਲੀ ਰੀਟ੍ਰੀਟ ਸੈਰੇਮਨੀ ਮੁਲਤਵੀ

Friday, Mar 06, 2020 - 06:37 PM (IST)

ਕੋਰੋਨਾ ਵਾਇਰਸ ਕਾਰਨ ਵਾਘਾ ਬਾਰਡਰ ''ਤੇ ਹੋਣ ਵਾਲੀ ਰੀਟ੍ਰੀਟ ਸੈਰੇਮਨੀ ਮੁਲਤਵੀ

ਅਟਾਰੀ : ਕੋਰੋਨਾ ਵਾਇਰਸ ਦੇ ਖਤਰੇ ਦੇ ਮੱਦੇਨਜ਼ਰ ਭਾਰਤ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਭਾਰਤ ਸਰਕਾਰ ਨੇ ਕਰੋਨਾ ਵਾਇਰਸ ਕਾਰਨ ਅਟਾਰੀ-ਵਾਘਾ ਸਰਹੱਦ 'ਤੇ ਹੁੰਦੀ ਰਿਟ੍ਰੀਟ ਸੈਰੇਮਨੀ ਬੰਦ ਕਰ ਦਿੱਤੀ ਹੈ। ਇਸ ਦੀ ਪੁਸ਼ਟੀ ਅੰਮ੍ਰਿਤਸਰ ਦੇ ਡੀ. ਸੀ. ਵਲੋਂ ਵੀ ਕੀਤੀ ਗਈ ਹੈ। ਲਿਹਾਜ਼ਾ ਹੁਣ ਲੋਕ ਬੀ. ਐਸ. ਐਫ. ਦੇ ਜਵਾਨਾਂ ਦੀ ਪਰੇਡ ਨਹੀਂ ਦੇਖ ਸਕਣਗੇ। ਇਥੇ ਇਹ ਵੀ ਦੱਸਣਯੋਗ ਹੈ ਕਿ ਦੁਨੀਆ ਭਰ 'ਚੋਂ ਰੋਜ਼ਾਨਾ 25 ਹਜ਼ਾਰ ਤੋਂ ਵੱਧ ਲੋਕ ਵਾਘਾ ਸਰਹੱਦ 'ਤੇ ਝੰਡਾ ਉਤਾਰਨ ਦੀ ਰਸਮ ਦੇਖਣ ਲਈ ਆਉਂਦੇ ਹਨ ਪਰ ਕੋਰੋਨਾ ਵਾਇਰਸ ਦੇ ਖਤਰੇ ਕਾਰਨ ਹੁਣ ਉਹ ਰੀਟ੍ਰੀਟ ਸੈਰੇਮਨੀ ਨਹੀਂ ਦੇਖ ਸਕਣਗੇ। ਸਰਕਾਰ ਵਲੋਂ ਅਗਲੇ ਹੁਕਮਾਂ ਤਕ ਇਸ ਸੈਰੇਮਣੀ 'ਤੇ ਰੋਕ ਲਗਾ ਦਿੱਤੀ ਗਈ ਹੈ। 

PunjabKesari

ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਦਾ ਖੌਫ, ਜਥੇਦਾਰ ਨੇ ਸਿੱਖ ਕੌਮ ਦੇ ਨਾਂ ਜਾਰੀ ਕੀਤਾ ਅਹਿਮ ਸੰਦੇਸ਼ 

ਕੋਰੋਨਾ ਦਾ ਕਹਿਰ 
ਕੋਰੋਨਾ ਵਾਇਰਸ ਜਿਸ ਨੇ ਸਾਰੀ ਦੁਨੀਆ ਵਿਚ ਦਹਿਸ਼ਤ ਦਾ ਮਾਹੌਲ ਬਣਾਇਆ ਹੈ, ਨਾਲ ਹੁਣ ਤਕ ਇਕੱਲੇ ਚੀਨ ਵਿਚ ਹੀ 3042 ਮੌਤਾਂ ਹੋ ਚੁੱਕੀਆਂ ਹਨ। ਜਦਕਿ ਇਸ ਨਾਲ ਪ੍ਰਭਾਵਤ ਮਰੀਜ਼ਾਂ ਦੀ ਗਿਣਤੀ 80,552 ਦਾ ਅੰਕੜਾ ਪਾਰ ਕਰ ਚੁੱਕੀ ਹੈ। ਭਾਰਤ ਵਿਚ ਹੁਣ ਤਕ 28 ਕੇਸ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਚੀਨ ਦੇ ਬਾਹਰ ਦੂਜੇ ਦੇਸ਼ਾਂ ਵਿਚ ਜਾਨਲੇਵਾ ਕੋਰੋਨਾਵਾਇਰਸ ਤੇਜ਼ੀ ਨਾਲ ਫੈਲਦਾ ਜਾ ਰਿਹਾ ਹੈ। ਕਰੀਬ 80 ਦੇਸ਼ ਇਸ ਵਾਇਰਸ ਦੀ ਚਪੇਟ ਵਿਚ ਹਨ। ਚੀਨ ਵਿਚ ਜਾਨਲੇਵਾ ਕੋਰੋਨਾਵਾਇਰਸ ਕਾਰਨ 30 ਹੋਰ ਲੋਕਾਂ ਦੀ ਮੌਤਾਂ ਦੇ ਨਾਲ ਮਰਨ ਵਾਲਿਆਂ ਦੀ ਗਿਣਤੀ 3, 042 ਹੋ ਗਈ ਹੈ। ਉੱਥੇ ਇਨਫੈਕਸ਼ਨ ਦੇ 16 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਇਨਫੈਕਟਿਡ ਲੋਕਾਂ ਦੀ ਗਿਣਤੀ 80,552 ਹੋ ਗਈ ਹੈ। ਜਾਣਕਾਰੀ ਮੁਤਾਬਕ ਇਸ ਵਾਇਰਸ ਨਾਲ ਦੁਨੀਆ ਭਰ ਵਿਚ 3, 282 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਇਨਫੈਕਟਿਡ ਲੋਕਾਂ ਦੀ ਗਿਣਤੀ 97,735 ਹੈ। 

PunjabKesari

ਇਨ੍ਹਾਂ ਗੱਲਾਂ ਦਾ ਰੱਖੋ ਵਿਸ਼ੇਸ਼ ਤੌਰ 'ਤੇ ਧਿਆਨ
1. ਹੱਥਾਂ ਨੂੰ ਵਾਰ-ਵਾਰ ਸਾਬਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ।
2. ਕਿਸੇ ਨਾਲ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।
3. ਖੰਘਦੇ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ।
4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।
5. ਟਿਸ਼ੂ ਨਹੀਂ ਹੈ ਤਾਂ ਛਿਕਦੇ ਜਾਂ ਖੰਘਦੇ ਹੋਏ ਬਾਂਹ ਦਾ ਇਸਤੇਮਾਲ ਕਰੋ। ਪਰ ਖੁੱਲ੍ਹੀ ਹਵਾ 'ਚ ਖੰਘਣ ਜਾਂ ਛਿੱਕਣ ਤੋਂ ਪਰਹੇਜ਼ ਕਰੋ।
6. ਬਿਨਾਂ ਹੱਥ ਧੋਏ ਆਪਣੀਆਂ ਅੱਖਾਂ, ਨੱਕ ਅਤੇ ਮੂੰਹ ਨੂੰ ਨਾ ਲਗਾਓ।
7. ਬੀਮਾਰ ਲੋਕਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
8. ਜਾਨਵਰਾਂ ਦੇ ਸੰਪਰਕ 'ਚ ਆਉਣ ਤੋਂ ਬਚੋ।
9. ਪਾਲਤੂ ਜਾਨਵਰਾਂ ਦੀ ਸਾਫ-ਸਫਾਈ ਦਾ ਪੂਰਾ ਧਿਆਨ ਰੱਖੋ।
10. ਮੀਟ, ਅੰਡੇ ਆਦਿ  ਖਾਣ ਤੋਂ ਪਹਹੇਜ਼ ਕਰੋ। ਹੋ ਸਕੇ ਤਾਂ ਚੰਗੀ ਤਰ੍ਹਾਂ ਪਕਾ ਕੇ ਖਾਓ।


author

Gurminder Singh

Content Editor

Related News