ਰਾਹਤ ਭਰੀ ਖਬਰ, 19 ਸਾਲਾ ਨੌਜਵਾਨ ਦੇ ਹੌਸਲੇ ਅੱਗੇ ਪਸਤ ਹੋਇਆ ''ਕੋਰੋਨਾ''

05/07/2020 7:32:53 PM

ਮਾਨਸਾ (ਸੰਦੀਪ ਮਿੱਤਲ) : ਸਥਾਨਕ ਸਿਵਲ ਹਸਪਤਾਲ ਵਿਚ ਕੋਰੋਨਾ ਪਾਜ਼ੇਟਿਵ ਇਕ ਨੌਜਵਾਨ ਦੀ ਰਿਪੋਰਟ ਨੈਗੇਟਿਵ ਆਉਣ 'ਤੇ ਜ਼ਿਲੇ ਦੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਜਿਸ ਨੂੰ ਅੱਜ ਸਿਵਲ ਹਸਪਤਾਲ ਵਿਚੋਂ ਜ਼ਿਲਾ ਪ੍ਰੀਸ਼ਦ ਦੇ ਚੇਅਰਮੈਨ ਬਿਕਰਮ ਮੋਫਰ ਨੇ ਵਿਦਾ ਕੀਤਾ। ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ 30 ਦਿਨਾਂ ਤੋਂ ਸਿਵਲ ਹਸਪਤਾਲ ਮਾਨਸਾ ਵਿਖੇ ਇਲਾਜ ਕਰਵਾ ਰਿਹਾ ਕੋਰੋਨਾ ਪੀੜਤ ਨੌਜਵਾਨ ਬੁਢਲਾਡਾ ਨਿਵਾਸੀ ਦੀ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਅੱਜ ਉਸਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਵਰਨਣਯੋਗ ਹੈ ਕਿ ਛੱਤੀਸਗੜ੍ਹ ਤੋਂ ਆਏ ਵਿਅਕਤੀਆਂ ਦੇ ਸੈਂਪਲ ਪਾਜ਼ੇਟਿਵ ਆਉਣ ਤੋਂ ਬਾਅਦ ਉਨ੍ਹਾਂ ਦੇ ਸੰਪਰਕ ਵਾਲੇ ਇਸ ਕੋਰੋਨਾ ਮਰੀਜ਼ ਦੇ ਸੈਂਪਲ ਲਏ ਗਏ ਸਨ। ਜਿਸ ਤੋਂ ਬਾਅਦ ਪਾਜ਼ੇਟਿਵ ਆਉਣ 'ਤੇ ਇਸਨੂੰ ਸਿਵਲ ਹਸਪਤਾਲ ਮਾਨਸਾ ਵਿਖੇ ਆਈਸੋਲੇਟ ਕੀਤਾ ਗਿਆ ਸੀ। ਪੰ੍ਰਤੂ ਅੱਜ ਕੋਰੋਨਾ ਰਿਪੋਰਟ ਨੈਗਟਿਵ ਆਉਣ 'ਤੇ ਉਕਤ ਨੌਜਵਾਨ ਨੂੰ ਨਿਯਮਾਂ ਅਨੁਸਾਰ ਵਿਦਾ ਕਰਦਿਆਂ ਜ਼ਿਲਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਮੋਫਰ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਰਹਿਨੁਮਾਈ ਹੇਠ ਸਿਵਲ ਹਸਪਤਾਲ ਵਿਚ ਵਧੀਆ ਇਲਾਜ ਅਧੀਨ 19 ਵਿਚੋਂ ਹੁਣ ਤੱਕ ਉਕਤ ਨੌਜਵਾਨ ਸਮੇਤ 5 ਮਰੀਜ਼ ਕੋਰੋਨਾ ਨੈਗਟਿਵ ਆ ਚੁੱਕੇ ਹਨ ਅਤੇ ਹੁਣ ਰਹਿੰਦੇ 14 ਕੋਰੋਨਾ ਪਾਜ਼ੇਟਿਵ ਵੀ ਜਲਦ ਠੀਕ ਹੋ ਕੇ ਆਪਣੇ ਘਰਾਂ ਨੂੰ ਜਾਣਗੇ। 

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਮੁੜ ਕੋਰੋਨਾ ਦਾ ਧਮਾਕਾ, 26 ਪਾਜ਼ੇਟਿਵ ਮਰੀਜ਼ ਆਏ ਸਾਹਮਣੇ 

ਇਸ ਮੌਕੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਘਵੀਰ ਸਿੰਘ ਸਮੇਤ ਸਮੁੱਚੀ ਕਮੇਟੀ ਅਤੇ ਸਮਾਜ ਸੇਵੀ ਤਰਸੇਮ ਪਸਰੀਚਾ ਨੇ ਵੀ ਨੌਜਵਾਨ ਨੂੰ ਵਿਦਾ ਹੋਣ ਸਮੇਂ ਫੁੱਲ ਅਤੇ ਫਲ ਭੇਟ ਕੀਤੇ। ਡਿਪਟੀ ਕਮਿਸ਼ਨਰ ਗੁਰਪਾਲ ਸਿੰਘ ਚਹਿਲ ਨੇ ਦੱਸਿਆ ਕਿ ਅੱਜ ਸਿਵਲ ਹਸਪਤਾਲ ਵਿਚੋਂ ਪੰਜਵਾਂ ਮਰੀਜ਼ ਤੰਦਰੁਸਤ ਹੋ ਕੇ ਵਾਪਸ ਜਾ ਰਿਹਾ ਹੈ ਅਤੇ ਇਸ ਸਮੇਂ ਹਸਪਤਾਲ ਵਿਚ 14 ਕੋਰੋਨਾ ਪਾਜ਼ੇਟਿਵ ਮਰੀਜ਼ ਰਹਿ ਗਏ ਹਨ, ਜਿਨ੍ਹਾਂ ਦਾ ਮਾਹਿਰ ਡਾਕਟਰਾਂ ਦੀ ਦੇਖ ਰੇਖ ਹੇਠ ਇਲਾਜ਼ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਤਰਨਤਾਰਨ ਜ਼ਿਲੇ 'ਚ ਕੋਰੋਨਾ ਦਾ ਕਹਿਰ, 13 ਹੋਰ ਰਿਪੋਰਟਾਂ ਆਈਆਂ ਪਾਜ਼ੇਟਿਵ 

Gurminder Singh

This news is Content Editor Gurminder Singh