'ਹਾਏ ਕੋਰੋਨਾ ਗੋ ਬੈਕ ਚਾਈਨਾ' ਦੇ ਲੱਗੇ ਨਾਅਰੇ, ਦਿੱਤਾ ਕੁਝ ਇਸ ਤਰ੍ਹਾਂ ਵੱਖਰਾ ਸੰਦੇਸ਼ (ਤਸਵੀਰਾਂ)

03/21/2020 10:55:28 AM

ਫਗਵਾੜਾ (ਹਰਜੋਤ)— ਦੇਸ਼ 'ਚ ਫੈਲੇ ਕੋਰੋਨਾ ਵਾਇਰਸ ਦੇ ਪ੍ਰਭਾਵ ਨਾਲ ਜਿੱਥੇ ਲੋਕ ਸਹਿਮੇ ਬੈਠੇ ਹਨ ਅਤੇ ਸਰਕਾਰ ਵੱਲੋਂ ਵੱਖ-ਵੱਖ ਤਰ੍ਹਾਂ ਦੇ ਪ੍ਰਚਾਰ ਦੁਆਰਾ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਹੀ ਕੁਝ ਲੋਕਾਂ ਨੇ ਅੱਜ ਇਕ ਲੰਬੀ ਰੇਸ ਲਗਾ ਕੇ ਲੋਕਾਂ ਨੂੰ ਆਪਣੇ ਨਾਅਰੇ ਦੁਆਰਾ ਜਾਗਰੂਕ ਕਰਨਾ ਸ਼ੁਰੂ ਕੀਤਾ ਹੈ।

ਫਗਵਾੜਾ ਵਾਸੀ ਅਤੇ ਸਿਹਤ ਵਿਭਾਗ ਦੇ ਸਾਬਕਾ ਕਰਮਚਾਰੀ ਝਿਰਮਲ ਸਿੰਘ ਭਿੰਡਰ ਨੇ ਆਪਣੇ ਸਾਥੀਆਂ ਸਮੇਤ ਸਵੇਰ ਦੀ ਸੈਰ ਮੌਕੇ ਕਰੀਬ ਪੰਜ ਕਿਲੋਮੀਟਰ ਲੰਬੀ ਦੌੜ ਲਗਾ ਕੇ 'ਹਾਏ ਹਾਏ ਕੋਰੋਨਾ ਗੋ ਬੈਕ ਚਾਈਨਾ' ਦੇ ਨਾਅਰੇ ਲਗਾ ਕੇ ਲੋਕਾਂ ਨੂੰ ਜਾਗਰੂਕ ਕਰਕੇ ਇਸ ਵਿਰੁੱਧ ਲੜਨ ਅਤੇ ਬੁਲੰਦ ਰਹਿਣ ਦਾ ਸੱਦਾ ਦਿੱਤਾ।

ਇਹ ਵੀ ਪੜ੍ਹੋ : ਮੋਹਾਲੀ 'ਚ 'ਕੋਰੋਨਾ ਵਾਇਰਸ' ਦੇ 3 ਨਵੇਂ ਕੇਸ ਆਏ ਸਾਹਮਣੇ, ਲੋਕਾਂ 'ਚ ਫੈਲੀ ਦਹਿਸ਼ਤ

ਇਸ ਦੇ ਨਾਲ ਹੀ ਕਿਹਾ ਕਿ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਇਸ ਖਿਲਾਫ ਪੂਰੀ ਤਰ੍ਹਾਂ ਡਟੇ ਹੋਏ ਹਨ ਅਤੇ ਲੋਕਾਂ ਨੂੰ ਵੀ ਇਨ੍ਹਾਂ ਦਾ ਸਾਥ ਦੇਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਸਰਤ ਅਤੇ ਦੌੜ ਕੇ ਆਪਣੇ ਇਮਿਊਨ ਸਿਸਟਮ ਨੂੰ ਵਰਕ  ਮਜ਼ਬੂਤ ਬਣਾਇਆ ਜਾਵੇ ਤਾਂ ਜੋ ਕੋਰੋਨਾ ਦਾ ਡੱਟ ਕੇ ਮੁਕਾਬਲਾ ਕੀਤਾ ਜਾ ਸਕੇ।

ਇਹ ਵੀ ਪੜ੍ਹੋ : 'ਕੋਰੋਨਾ ਵਾਇਰਸ' ਨਾਲ ਨਜਿੱਠਣ ਲਈ ਕੈਪਟਨ ਨੇ ਮੋਦੀ ਅੱਗੇ ਰੱਖੀਆਂ ਇਹ ਮੰਗਾਂ

ਦੱਸਣਯੋਗ ਹੈ ਕਿ ਦੁਨੀਆ ਭਰ 'ਚ ਫੈਲੇ ਕੋਰੋਨਾ ਵਾਇਰਸ ਨੇ ਹੁਣ ਪੰਜਾਬ 'ਚ ਵੀ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ। ਪੰਜਾਬ 'ਚੋਂ ਮਿਲੀ ਲਗਾਤਾਰ ਕੋਰੋਨਾ ਵਾਇਰਸ ਦੇ ਕੇਸ ਸਾਹਮਣੇ ਆ ਰਹੇ ਹਨ। ਕੋਰੋਨਾ ਵਾਇਰਸ ਦੇ ਕਾਰਨ ਬੀਤੇ ਦਿਨੀਂ ਨਵਾਂਸ਼ਹਿਰ 'ਚ ਇਕ ਬਜ਼ੁਰਗ ਵਿਅਕਤੀ ਦੀ ਪਹਿਲੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਜਿੱਥੇ ਸਾਰੇ ਪੰਜਾਬ ਦੇ ਡਰੇ ਅਤੇ ਸਹਿਮੇ ਹੋਏ ਹਨ, ਉਥੇ ਹੀ ਸਰਕਾਰ ਵੱਲੋਂ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਕੋਰੋਨਾ : ਦੁਨੀਆ 'ਚ 11000 ਤੋਂ ਵਧੇਰੇ ਮੌਤਾਂ, ਚੰਗੀ ਸਿਹਤ ਸਹੂਲਤ ਵਾਲੇ ਦੇਸ਼ ਦੀ ਵਿਗੜੀ ਹਾਲਤ

shivani attri

This news is Content Editor shivani attri