ਕੋਰੋਨਾ ਦਾ ਕਹਿਰ: ਵਿਆਹ ''ਚ ਭਾਰੀ ਇਕੱਠ ਕਰਨਾ ਪਿਆ ਮਹਿੰਗਾ, ਹੋਈ ਸਖਤ ਕਾਰਵਾਈ

Saturday, Mar 21, 2020 - 07:16 PM (IST)

ਕੋਰੋਨਾ ਦਾ ਕਹਿਰ: ਵਿਆਹ ''ਚ ਭਾਰੀ ਇਕੱਠ ਕਰਨਾ ਪਿਆ ਮਹਿੰਗਾ, ਹੋਈ ਸਖਤ ਕਾਰਵਾਈ

ਬਰਨਾਲਾ (ਵਿਵੇਕ)— ਕੋਰੋਨਾ ਵਾਇਰਸ ਨੂੰ ਲੈ ਕੇ ਇਕ ਪਾਸੇ ਪੂਰੀ ਦੁਨੀਆ 'ਚ ਖੌਫ ਛਾਇਆ ਹੋਇਆ ਹੈ ਅਤੇ ਲੋਕ ਇਸ ਦੇ ਡਰ ਨਾਲ ਸਹਿਮ ਕੇ ਘਰਾਂ 'ਚ ਦੁੱਬਕੇ ਹੋਏ ਹਨ। ਸਰਕਾਰਾਂ ਵੱਲੋਂ ਵੀ ਸਮੇਂ-ਸਮੇਂ 'ਤੇ ਐਡਵਾਈਜ਼ਰੀ ਜਾਰੀ ਕਰਕੇ ਲੋਕਾਂ ਨੂੰ ਵੀ ਵੱਧ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਮਨ੍ਹਾ ਕੀਤਾ ਜਾ ਰਿਹਾ ਹੈ, ਇਸ ਦੇ ਨਾਲ ਹੀ ਸਰਕਾਰ ਵੱਲੋਂ ਮੈਰਿਜ ਪੈਲੇਸਾਂ, ਰੈਸਟੋਰੈਂਟਾਂ, ਹੋਟਲਾਂ ਅਤੇ ਹੋਰ ਕਈ ਅਦਾਰਿਆਂ ਨੂੰ ਪੂਰੀ ਤਰ੍ਹਾਂ ਨਾਲ ਬੰਦ ਕਰ ਦਿੱਤਾ ਗਿਆ ਹੈ ਪਰ ਫਿਰ ਵੀ ਕੁਝ ਲੋਕ ਸਰਕਾਰ ਦੀ ਐਡਵਾਇਜ਼ਰੀ ਨੂੰ ਅਣਦੇਖਿਆ ਕਰਦੇ ਹੋਏ ਮੈਰਿਜ ਪੈਲੇਸਾਂ 'ਚ ਸਮਾਗਮ ਕਰ ਰਹੇ ਹਨ। 

ਇਹ ਵੀ ਪੜ੍ਹੋ : ਜਲੰਧਰ ਤੋਂ ਚੰਡੀਗੜ੍ਹ ਜਾਣਾ ਚਾਹੁੰਦੇ ਹੋ ਤਾਂ ਪੜ੍ਹੋ ਇਹ ਖਬਰ

ਅਜਿਹਾ ਹੀ ਇਕ ਮਾਮਲਾ ਜ਼ਿਲਾ ਬਰਨਾਲਾ ਦੇ ਨੇੜਲੇ ਪਿੰਡ ਰੁੜ੍ਹਕੇ ਕਲਾਂ 'ਚ ਸਾਹਮਣੇ ਆਇਆ ਹੈ, ਜਿੱਥੇ ਕਿ ਤਾਜ਼ਾ ਰਿਜ਼ੋਰਟ ਮੈਰਿਜ ਪੈਲੇਸ 'ਚ ਅੱਜ ਇਕ ਵਿਆਹ ਦਾ ਸਮਾਗਮ ਚੱਲ ਰਿਹਾ ਸੀ, ਜਿਸ 'ਚ ਭਾਰੀ ਗਿਣਤੀ 'ਚ ਇਕੱਠ ਇਕੱਠਾ ਕੀਤਾ ਗਿਆ ਸੀ। ਪੁਲਸ ਨੂੰ ਪਤਾ ਲੱਗਣ ਤੋਂ ਬਾਅਦ ਸਖਤ ਕਾਰਵਾਈ ਕਰਦੇ ਜ਼ਿਲਾ ਪੁਲਸ ਮੁਖੀ ਸੰਦੀਪ ਗੋਇਲ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੁਲਸ ਨੇ ਮੈਰਿਜ ਪੈਲੇਸ ਦੇ ਮਾਲਕ ਯਾਦਵਿੰਦਰ ਸਿੰਘ ਵਿਰੁੱਧ ਧਾਰਾ 188 ਅਤੇ 336 ਹੇਠ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ : ਪੰਜਾਬ 'ਚ 'ਕੋਰੋਨਾ ਵਾਇਰਸ' ਨੇ ਮਚਾਈ ਤੜਥੱਲੀ, 7 ਕੇਸਾਂ ਦੀ ਪੁਸ਼ਟੀ, ਇਕ ਦੀ ਮੌਤ

ਜ਼ਿਲਾ ਪੁਲਸ ਮੁਖੀ ਸੰਦੀਪ ਗੋਇਲ ਨੇ 'ਜਗ ਬਾਣੀ' ਨਾਲ ਗੱਲਬਾਤ ਕਰਦੇ ਕਿਹਾ ਕਿ ਉਹ ਸਰਕਾਰ ਵੱਲੋਂ ਜਾਰੀ ਐਡਵਾਈਜ਼ਰੀ ਦੀ ਕਿਸੇ ਨੂੰ ਵੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦੇਣਗੇ। ਉਨ੍ਹਾਂ ਨੇ ਸਾਰੇ ਹੋਟਲਾਂ, ਰੈਸਟੋਰੈਂਟਾਂ ਦੇ ਮਾਲਕਾਂ ਨੂੰ ਕਿਹਾ ਕਿ ਕਿਤੇ ਵੀ 20 ਵਿਅਕਤੀਆਂ ਤੋਂ ਵੱਧ ਦੀ ਭੀੜ ਇਕੱਠੀ ਨਾ ਹੋਵੇ ਜੇ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਖਿਲਫ ਸਖਤ ਕਾਰਵਾਈ ਕੀਤੀ ਜਾਵੇਗੀ। ਗੋਇਲ ਨੇ ਕਿਹਾ ਕਿ ਉਹ ਖੁਦ ਬਾਜ਼ਾਰਾਂ 'ਚ ਘੁੰਮ ਕੇ ਸਥਿਤੀ ਦਾ ਜਾਇਜ਼ਾ ਲੈਣਗੇ ਅਤੇ ਦੇਖਣਗੇ ਕਿ ਕਿਸੇ ਪਾਸੇ ਕੁਝ ਸਰਕਾਰ ਵੱਲੋਂ ਜਾਰੀ ਐਡਵਾਇਜ਼ਰੀ ਦੀ ਉਲੰਘਣਾ ਤਾਂ ਨਹੀਂ ਹੋ ਰਹੀ।

ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖ ਪੰਜਾਬ ਸਰਕਾਰ ਨੇ ਹੈਲਪਲਾਈਨ ਨੰਬਰ ਕੀਤੇ ਜਾਰੀ


author

shivani attri

Content Editor

Related News