ਜਲੰਧਰੀਆਂ ਨੂੰ ਰਾਹਤ : ਮੰਗਲਵਾਰ ਕੋਈ ਨਵਾਂ ਮਾਮਲਾ ਨਹੀਂ, 14 ਰਿਪੋਰਟਾਂ ਨੈਗੇਟਿਵ

Tuesday, Apr 14, 2020 - 03:54 PM (IST)

ਜਲੰਧਰੀਆਂ ਨੂੰ ਰਾਹਤ : ਮੰਗਲਵਾਰ ਕੋਈ ਨਵਾਂ ਮਾਮਲਾ ਨਹੀਂ, 14 ਰਿਪੋਰਟਾਂ ਨੈਗੇਟਿਵ

ਜਲੰਧਰ (ਰੱਤਾ) : ਕੋਰੋਨਾ ਦਾ ਕਹਿਰ ਦਿਨੋਂ-ਦਿਨ ਵਧਦਾ ਜਾ ਰਿਹਾ ਹੈ। ਇਸ ਵਿਚਕਾਰ ਅੱਜ ਜਲੰਧਰੀਆਂ ਨੂੰ ਥੋੜ੍ਹੀ ਰਾਹਰ ਮਿਲੀ ਹੈ। ਮੰਗਲਵਾਰ ਨੂੰ ਜਲੰਧਰ 'ਚ ਅੱਜ 14 ਲੋਕਾਂ ਦੀ ਨੈਗੇਟਿਵ ਰਿਪੋਰਟ ਆਈ ਹੈ। ਇਨ੍ਹਾਂ 'ਚ ਜ਼ਿਆਦਾਤਰ ਰਿਪੋਰਟਾਂ ਸਿਵਲ ਹਸਪਤਾਲ ਦੇ ਸਟਾਫ ਮੈਂਬਰ ਹੀ ਸਨ। ਰਾਹਤ ਦੀ ਖਬਰ ਹੈ ਕਿ ਅੱਜ ਜਲੰਧਰ 'ਚ ਖਬਰ ਲਿਖੇ ਜਾਣ ਤੱਕ ਕੋਈ ਵੀ ਕੋਰੋਨਾ ਦਾ ਪਾਜ਼ੇਟਿਵ ਮਾਮਲਾ ਸਾਹਮਣੇ ਨਹੀਂ ਆਇਆ ਹੈ।

530 ਸੈਪਲਾਂ 'ਚ 374 ਨੈਗੇਟਿਵ
ਇੱਥੇ ਇਹ ਦੱਸ ਦਈਏ ਕਿ ਸਿਹਤ ਵਿਭਾਗ ਵਲੋਂ ਹੁਣ ਤੱਕ ਕੋਰੋਨਾ ਵਾਇਰਸ ਦੇ ਸ਼ੱਕੀ ਰੋਗੀਆਂ ਦੇ ਲਏ ਗਏ 530 ਸੈਪਲਾਂ 'ਚੋਂ 374 ਦੀ ਰਿਪੋਰਟ ਨੈਗੇਟਿਵ ਆਈ ਹੈ, ਜਦੋਂਕਿ ਬਾਕੀਆਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਜਲੰਧਰ 'ਚ ਹੁਣ ਤੱਕ 24 ਕੇਸ ਸਾਹਮਣੇ ਆ ਚੁੱਕੇ ਹਨ।

ਇਹ ਵੀ ਪੜ੍ਹੋ ► ਕੋਰੋਨਾ ਆਫਤ, ਸਿਹਤ ਵਿਭਾਗ ਨੇ ਪੰਜਾਬ 'ਚ 17 ਹਾਟਸਪਾਟ ਦੀ ਕੀਤੀ ਸ਼ਨਾਖਤ 

ਨਵਾਂਸ਼ਹਿਰ ਦੇ ਪਾਜ਼ੇਟਿਵ ਪਾਏ ਗਏ 18 'ਚੋਂ 15 ਹੋ ਚੁੱਕੇ ਹਨ ਸਿਹਤਮੰਦ
ਨਵਾਂਸ਼ਹਿਰ ਦੇ ਹਲਕਾ ਵਿਧਾਇਕ ਅੰਗਦ ਸਿੰਘ ਨੇ ਕਿਹਾ ਕਿ ਦੇਸ਼ ਭਰ 'ਚ ਕੋਰੋਨਾ ਦੇ ਪ੍ਰਸਾਰ ਵਿੱਚ ਤੇਜੀ ਆ ਰਹੀ ਹੈ। ਜਿਸ ਦੇ ਚਲਦੇ ਭਾਰਤ ਦੇ 27 ਸੂਬਿਆਂ ਦੇ ਲਗਭਗ 600 ਜ਼ਿਲਿਆਂ 'ਚੋਂ ਕਰੀਬ 350 ਤੋਂ ਵੱਧ ਜ਼ਿਲਿਆਂ 'ਚ ਇਹ ਫੈਲ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ 'ਚ 4281 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ 'ਚੋਂ 3590 ਨੈਗੇਟਿਵ ਪਾਏ ਗਏ ਹਨ, ਜਦੋਂਕਿ 521 ਸੈਂਪਲਾਂ ਦਾ ਨਤੀਜਾ ਆਉਣਾ ਅਜੇ ਬਾਕੀ ਹੈ। ਉਨ੍ਹਾਂ ਕਿਹਾ ਕਿ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਕੋਰੋਨਾ ਦੇ 19 ਪਾਜ਼ੇਟਿਵ ਮਾਮਲੇ ਸਾਹਮਣੇ ਆਏ ਸਨ, ਜਿਨ੍ਹਾਂ 'ਚੋਂ 1 ਦੀ ਮੌਤ ਹੋ ਚੁੱਕੀ ਹੈ, ਜਦੋਂਕਿ ਬਾਕੀ 18 ਵਿੱਚੋਂ 15 ਸਿਹਚਯਾਬ ਹੋ ਚੁੱਕੇ ਹਨ। ਜਦੋਂਕਿ ਬਾਕੀ ਰਹਿੰਦੇ 3 ਮਰੀਜ਼ਾਂ ਦੇ ਸੈਂਪਲ ਹਾਲੀਂ ਭੇਜਣੇ ਬਾਕੀ ਹਨ। ਉਨ੍ਹਾਂ ਕਿਹਾ ਜਲਦ ਨਵਾਂਸ਼ਹਿਰ ਕੋਰੋਨਾ ਵਾਇਰਸ ਦੇ ਪ੍ਰਭਾਵ ਤੋਂ ਮੁਕਤ ਹੋਣ ਵਾਲਾ ਹੈ, ਪਰ ਇਸਦਾ ਅਰਥ ਨਹੀਂ ਹੈ ਕਿ ਜ਼ਿਲੇ 'ਚ ਕੋਰੋਨਾ ਖਿਲਾਫ ਲੜਾਈ ਪੂਰੀ ਤਰ੍ਹਾਂ ਜਿੱਤ ਲਈ ਹੈ।

ਜਲੰਧਰ ਦੇ ਪ੍ਰਾਈਵੇਟ ਹਸਪਤਾਲਾਂ ਨੂੰ ਸੀਲ ਕਰਨ ਦੀ ਚਿਤਾਵਨੀ
ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ ਨੇ ਸ਼ਹਿਰ ਦੇ ਕੁਝ ਨਿੱਜੀ ਹਸਪਤਾਲਾਂ ਵੱਲੋਂ ਕੋਵਿਡ-19 ਦੇ ਸ਼ੱਕੀ ਮਰੀਜ਼ਾਂ ਬਾਰੇ ਵਿਭਾਗ ਨੂੰ ਸੂਚਨਾ ਨਾ ਦੇਣ 'ਤੇ ਉਨ੍ਹਾਂ ਖਿਲਾਫ ਸਖਤ ਨੋਟਿਸ ਲਿਆ ਹੈ। ਉਨ੍ਹਾਂ ਵੱਲੋਂ ਸਖਤ ਨੋਟਿਸ ਲੈਂਦੇ ਹੋਏ ਸ਼ਹਿਰ ਦੇ ਨਿੱਜੀ ਹਸਪਤਾਲਾਂ ਨੂੰ ਚਿਤਾਵਨੀ ਦਿੱਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਨੇ ਦੱਸਿਆ ਕਿ ਸ਼ਹਿਰ ਦੇ ਪ੍ਰਾਈਵੇਟ ਹਸਪਤਾਲਾਂ ਵੱਲੋਂ ਉਨ੍ਹਾਂ ਨੂੰ ਕੋਵਿਡ-19 ਦੇ ਸ਼ੱਕੀ ਮਰੀਜ਼ ਆਉਣ ਬਾਰੇ ਸਿਹਤ ਵਿਭਾਗ ਨੂੰ ਕੋਈ ਵੀ ਸੂਚਨਾ ਨਹੀਂ ਦਿੱਤੀ ਗਈ। ਉਨ੍ਹਾਂ ਨੇ ਹਦਾਇਤ ਕੀਤੀ ਕਿ ਕਿਸੇ ਵੀ ਪ੍ਰਾਈਵੇਟ ਹਸਪਤਾਲ 'ਚ ਜੇਕਰ ਕੋਵਿਡ-19 ਦਾ ਸ਼ੱਕੀ ਮਰੀਜ਼ ਆਉਂਦਾ ਹੈ ਤਾਂ ਉਹ ਉਸ ਨੂੰ ਆਪਣੀ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਦੇ ਟਰੌਮਾ ਵਾਰਡ 'ਚ ਆਨ ਡਿਊਟੀ ਸਟਾਫ ਨੂੰ ਸਪੁਰਦ ਕਰਕੇ ਯਕੀਨੀ ਬਣਾਉਣ

ਇਹ ਵੀ ਪੜ੍ਹੋ ► ਵਿਧਾਇਕ ਬਾਵਾ ਹੈਨਰੀ ਸਮੇਤ ਪਰਿਵਾਰਕ ਮੈਂਬਰਾਂ ਦੀ ਕੋਰੋਨਾ ਰਿਪੋਰਟ ਆਈ ਸਾਹਮਣੇ

ਪੰਜਾਬ 'ਚ ਕੋਰੋਨਾ ਦਾ ਕਹਿਰ
ਪੰਜਾਬ 'ਚ ਹੁਣ ਤੱਕ 183 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ। ਜਦਕਿ ਕੋਰੋਨਾ ਵਾਇਰਸ ਕਾਰਨ ਨਾਲ 13 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂਕਿ 22 ਲੋਕ ਠੀਕ ਵੀ ਹੋ ਗਏ ਹਨ। ਮੋਹਾਲੀ 'ਚ ਸਭ ਤੋਂ ਵੱਧ ਕੋਰੋਨਾ ਦੇ 56 ਕੇਸ ਹਨ। ਗੁਰਦਾਸਪੁਰ ਤੋਂ 1 ਕੇਸ, ਨਵਾਂਸ਼ਹਿਰ 'ਚ ਕੋਰੋਨਾ ਦੇ 19 ਕੇਸ, ਹੁਸ਼ਿਆਰਪੁਰ ਦੇ 07 ਕੇਸ, ਜਲੰਧਰ ਦੇ 24 ਕੇਸ, ਲੁਧਿਆਣਾ 'ਚ 11 ਪਾਜ਼ੇਟਿਵ ਕੇਸ, ਅੰਮ੍ਰਿਤਸਰ 'ਚ ਕੋਰੋਨਾ ਦੇ ਪਾਜ਼ੇਟਿਵ ਕੇਸ 11, ਪਟਿਆਲਾ 'ਚ ਕੋਰੋਨਾ ਦੇ ਪਾਜ਼ੇਟਿਵ ਕੇਸ 2, ਰੋਪੜ 'ਚ ਕੋਰੋਨਾ ਦੇ 03 ਮਰੀਜ਼, ਮਾਨਸਾ 'ਚ 11 ਮਰੀਜ਼, ਪਠਾਨਕੋਟ 'ਚ ਕੋਰੋਨਾ ਦੇ ਪਾਜ਼ੇਟਿਵ ਕੇਸ 22, ਫਰੀਦਕੋਟ 3 ਕੇਸ, ਬਰਨਾਲਾ 'ਚ 2 ਕੇਸ, ਕਪੂਰਥਲਾ ਦਾ 1 ਕੇਸ ਪਾਜ਼ੇਟਿਵ, ਫਗਵਾੜਾ ਤੋਂ 1 ਕੇਸ, ਮੋਗਾ ਦੇ 4 ਕੇਸ ਪਾਜ਼ੇਟਿਵ ਸਾਹਮਣੇ ਆ ਚੁੱਕੇ ਹਨ। ਇਸ ਤੋਂ ਇਲਾਵਾ ਫਤਿਹਗੜ ਸਾਹਿਬ ਦੇ 02 ਪਾਜ਼ੇਟਿਵ ਕੇਸ, ਸ੍ਰੀ ਮੁਕਤਸਰ ਸਹਿਬ 'ਚ 1, ਸੰਗਰੂਰ 'ਚ 2 ਪਾਜ਼ੇਟਿਵ ਕੇਸ ਸਾਹਮਣੇ ਆਇਆ ਹੈ।

ਵਿਸ਼ਵ ਭਰ 'ਚ ਕੋਰੋਨਾ ਵਾਇਰਸ ਦੇ ਮੌਜੂਦਾ ਹਾਲਾਤ
ਦੁਨੀਆ ਭਰ 'ਚ ਕੋਰੋਨਾ ਕਾਰਨ ਹੁਣ ਤਕ 1,16,814 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ, ਜਦਕਿ 18,76,810 ਤੋਂ ਵੱਧ ਲੋਕ ਇਸ ਵਾਇਰਸ ਨਾਲ ਪੀੜਤ ਹਨ। ਇਸ ਤੋਂ ਇਲਾਵਾ ਭਾਰਤ 'ਚ ਕੋਰੋਨਾ ਵਾਇਰਸ ਨਾਲ ਲਗਭਗ 27 ਸੂਬੇ ਪ੍ਰਭਾਵਤ ਹਨ, ਜਦਕਿ ਭਾਰਤ 'ਚ 9152 ਕੇਸ ਪਾਜ਼ੀਟਿਵ ਪਾਏ ਗਏ ਹਨ ਅਤੇ 308 ਤੋਂ ਵੱਧ ਲੋਕ ਕੋਵਿਡ-19 ਨਾਲ ਆਪਣੀ ਜਾਨ ਗੁਆ ਚੁੱਕੇ ਹਨ।

ਇਹ ਵੀ ਪੜ੍ਹੋ ► ਜਲੰਧਰ 'ਚ ਫੜੀ ਕੋਰੋਨਾ ਨੇ ਰਫਤਾਰ, 2 ਹੋਰ ਮਾਮਲੇ ਆਏ ਸਾਹਮਣੇ  ► ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਲਾਏ ਸੈਨੀਟਾਈਜ਼ੇਸ਼ਨ ਟਨਲ     
 


author

Anuradha

Content Editor

Related News