ਕੋਰੋਨਾ ਦੇ ਕਹਿਰ ਦੌਰਾਨ ਅੰਮ੍ਰਿਤਸਰ ਦੇ ਸਫਾਈ ਸੈਨਿਕ ਬਣੇ ਮਿਸਾਲ
Tuesday, Apr 14, 2020 - 04:29 PM (IST)
ਅੰਮ੍ਰਿਤਸਰ (ਸੁਮਿਤ) : ਕੋਰੋਨਾ ਵਾਇਰਸ ਕਾਰਨ ਜਿੱਥੇ ਪੂਰੀ ਦੁਨੀਆ ਹਾਲੋਂ-ਬੇਹਾਲ ਹੋਈ ਪਈ ਹੈ ਅਤੇ ਪੰਜਾਬ ਵੀ ਪੂਰੀ ਤਰ੍ਹਾ ਇਸ ਬੀਮਾਰੀ ਦੀ ਲਪੇਟ 'ਚ ਆ ਚੁੱਕਾ ਹੈ, ਉੱਥੇ ਹੀ ਕੁਝ ਲੋਕ ਅਜਿਹੇ ਵੀ ਹਨ, ਜੋ ਮਨੁੱਖਤਾ ਦੀ ਸੇਵਾ 'ਚ ਲੱਗੇ ਹੋਏ ਹਨ। ਕੁਝ ਅਜਿਹੀ ਹੀ ਮਿਸਾਲ ਅੰਮ੍ਰਿਤਸਰ ਦੇ ਸਫਾਈ ਸੈਨਿਕਾਂ ਵਲੋਂ ਪੇਸ਼ ਕੀਤੀ ਗਈ ਹੈ। ਇਨ੍ਹਾਂ ਸਫਾਈ ਸੈਨਿਕਾਂ ਵਲੋਂ ਆਪਣੇ ਦੀ ਕਰਮੀਆਂ ਨੂੰ ਪੈਸੇ ਇਕੱਠੇ ਕਰਕੇ ਦਿੱਤੇ ਜਾ ਰਹੇ ਹਨ ਅਤੇ ਆਪਣੇ ਸਾਥੀਆਂ ਦੀ ਸੇਵਾ ਕੀਤੀ ਜਾ ਰਹੀ ਹੈ।
ਇਸ ਦੌਰਾਨ ਸ਼ਹਿਰ ਖੁੱਲ੍ਹੇ ਆਸਮਾਨ ਹੇਠਾਂ ਮੰਗਲਵਾਰ ਨੂੰ ਅੰਮ੍ਰਿਤਸਰ ਦੇ ਮੇਅਰ, ਨਗਰ ਨਿਗਮ ਦੇ ਕਮਿਸ਼ਨਰ ਅਤੇ ਸਫਾਈ ਕਰਮੀਆਂ ਦੀ ਮੀਟਿੰਗ ਹੋਈ, ਜਿਸ 'ਚ ਅਹਿਮ ਫੈਸਲੇ ਗਏ ਹਨ। ਇਸ ਮੀਟਿੰਗ 'ਚ ਫੈਸਲਾ ਲਿਆ ਗਿਆ ਕਿ ਸ਼ਹਿਰ ਨੂੰ ਕਿਸੇ ਵੀ ਹਾਲਤ 'ਚ ਗੰਦਾ ਨਹੀਂ ਕੀਤਾ ਜਾਵੇਗਾ ਅਤੇ ਸਰਕਾਰ ਨੇ ਵੀ ਭਰੋਸਾ ਦਿੱਤਾ ਕਿ ਸਫਾਈ ਸੈਨਿਕਾਂ ਦੀਆਂ ਮੰਗਾਂ ਵੀ ਪੂਰੀਆਂ ਹੋਣਗੀਆਂ ਅਤੇ ਜਿਹੜੇ ਸਫਾਈ ਕਰਮਚਾਰੀ ਆਰਥਿਕ ਤੌਰ 'ਤੇ ਕਮਜ਼ੋਰ ਹਨ, ਉਨ੍ਹਾਂ ਦੀ ਮਦਦ ਲਈ ਪੂਰੀ ਕੋਸ਼ਿਸ਼ ਕੀਤੀ ਜਾਵੇਗੀ।