ਵੱਡੀ ਖਬਰ: ਅੰਮ੍ਰਿਤਸਰ 'ਚ ਕੋਰੋਨਾ ਕਾਰਨ 8 ਮਹੀਨਿਆਂ ਦੇ ਬੱਚੇ ਦੀ ਮੌਤ

06/09/2020 1:02:10 AM

ਅੰਮ੍ਰਿਤਸਰ,(ਦਿਲਜੀਤ ਸ਼ਰਮਾ) : ਕੋਰੋਨਾ ਦੇ ਕਹਿਰ ਨੇ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਦਾਖਲ 8 ਮਹੀਨੇ ਦੇ ਬੱਚੇ ਦੀ ਜਾਨ ਲੈ ਲਈ ਹੈ। ਦੱਸ ਦਈਏ ਕਿ ਬੱਚੇ ਨੂੰ ਐਤਵਾਰ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਦਾਖਲ ਕਰਵਾਇਆ ਗਿਆ ਸੀ। ਅੱਜ ਰਿਪੋਰਟਾਂ ਆਉਣ 'ਤੇ ਬੱਚੇ 'ਚ 'ਕੋਰੋਨਾ' ਦੀ ਪੁਸ਼ਟੀ ਪਾਈ ਗਈ। ਫਿਲਹਾਲ ਪਰਿਵਾਰਕ ਮੈਂਬਰਾਂ ਦੇ ਵੀ ਟੈਸਟ ਲਏ ਜਾ ਰਹੇ ਹਨ। ਹੁਣ ਜ਼ਿਲ੍ਹੇ ਚ ਕੋਰੋਨਾ ਦਾ ਹੋਰ ਖਦਸ਼ਾ ਵਧਦਾ ਜਾ ਰਿਹਾ ਹੈ ਕਿਉਂਕਿ ਅੱਜ ਸੋਮਵਾਰ ਨੂੰ ਹੀ ਜ਼ਿਲ੍ਹੇ 'ਚ 3 ਮੌਤਾਂ ਹੋ ਗਈਆਂ ਹਨ। ਜ਼ਿਕਰਯੋਗ ਹੈ ਕਿ ਅੰਮ੍ਰਿਤਸਰ 'ਚ ਅੱਜ 17 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਦੇ ਬਾਅਦ ਜ਼ਿਲ੍ਹੇ 'ਚ ਮਰੀਜ਼ਾਂ ਦਾ ਅੰਕੜਾ 500 ਤੋਂ ਪਾਰ ਹੋ ਗਿਆ ਹੈ। ਅੱਜ ਸਵੇਰੇ 2 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 11 ਹੋ ਗਈ ਹੈ ਜਦਕਿ ਸੂਬੇ ਵਿਚ ਕੋਰੋਨਾ ਮ੍ਰਿਤਕਾਂ ਦਾ ਅੰਕੜਾ 54 'ਤੇ ਪਹੁੰਚ ਗਿਆ ਹੈ।

ਇਹ ਵੀ ਪੜ੍ਹੋ ► ਅੰਮ੍ਰਿਤਸਰ ਵਿਚ ਕੋਰੋਨਾ ਦਾ ਤਾਂਡਵ, ਦੋ ਮਰੀਜ਼ਾਂ ਦੀ ਮੌਤ

ਅੰਮ੍ਰਿਤਸਰ ਵਿਚ ਕੋਰੋਨਾ ਦਾ ਤਾਂਡਵ, ਦੋ ਮਰੀਜ਼ਾਂ ਦੀ ਮੌਤ
ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਲਾਗ ਦੀ ਬਿਮਾਰੀ (ਮਹਾਮਾਰੀ) ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਜ਼ਿਲ੍ਹੇ ਵਿਚ ਸੋਮਵਾਰ ਨੂੰ ਕੋਰੋਨਾ ਦੀ ਲਾਗ ਨਾਲ ਪੀੜਤ ਦੋ ਮਰੀਜ਼ਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਕੱਟਰਾ ਸ਼ੇਰ ਸਿੰਘ ਦੇ ਰਹਿਣ ਵਾਲੇ 60 ਸਾਲਾ ਅਰਜੁਨ ਕੁਮਾਰ ਅਤੇ ਸ਼ਰਮਾ ਕਲੋਨੀ ਦੇ ਰਹਿਣ ਵਾਲੇ 78 ਸਾਲਾ ਸੱਤਪਾਲ ਦੀ ਸੋਮਵਾਰ ਨੂੰ ਗੁਰੂ ਨਾਨਕ ਦੇਵ ਹਸਪਤਾਲ 'ਚ ਮੌਤ ਹੋ ਗਈ। ਦੋਵੇਂ ਕੋਰੋਨਾ ਮਹਾਮਾਰੀ ਨਾਲ ਪੀੜਤ ਸਨ। ਡਾਕਟਰਾਂ ਮੁਤਾਬਕ ਦੋਵੇਂ ਕੋਰੋਨਾ ਲਾਗ ਤੋਂ ਇਲਾਵਾ ਹੋਰ ਬਿਮਾਰੀਆਂ ਨਾਲ ਵੀ ਪੀੜਤ ਸਨ ਅਤੇ ਦੋਵਾਂ ਦੀ ਹਾਲਤ ਪਿਛਲੇ ਕੁਝ ਦਿਨਾਂ ਤੋਂ ਕਾਫੀ ਗੰਭੀਰ ਸੀ, ਜਿਨ੍ਹਾਂ ਦੀ ਅੱਜ ਮੌਤ ਹੋ ਗਈ ਹੈ। 

ਜਲੰਧਰ 'ਚ 'ਕੋਰੋਨਾ' ਦਾ ਵੱਡਾ ਧਮਾਕਾ, 15 ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ
ਜਲੰਧਰ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਸੋਮਵਾਰ ਨੂੰ ਉਸ ਸਮੇਂ ਜਲੰਧਰ 'ਚ ਕੋਰੋਨਾ ਵਾਇਰਸ ਦਾ ਵੱਡਾ ਧਮਾਕਾ ਹੋ ਗਿਆ, ਜਦੋਂ ਇਕੱਠੇ ਇਥੋਂ 15 ਕੇਸ ਪਾਜ਼ੇਟਿਵ ਪਾਏ ਗਏ। ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਅੱਜ ਦੇ ਮਿਲੇ ਪਾਜ਼ੇਟਿਵ ਕੇਸਾਂ 'ਚ 5 ਔਰਤਾਂ ਅਤੇ 10 ਪੁਰਸ਼ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਦੇ ਨਾਲ ਹੀ ਜਲੰਧਰ ਜ਼ਿਲ੍ਹੇ 'ਚ ਕੁੱਲ ਪਾਜ਼ੇਟਿਵ ਕੇਸਾਂ ਦਾ ਅੰਕੜਾ 315 ਤੱਕ ਪਹੁੰਚ ਗਿਆ ਹੈ। ਇਥੇ ਦੱਸ ਦੇਈਏ ਕਿ ਬੀਤੇਂ ਦਿਨਾਂ ਤੋਂ ਜਲੰਧਰ 'ਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਰੋਜ਼ਾਨਾ 10 ਤੋਂ ਵਧੇਰੇ ਕੇਸ ਪਾਜ਼ੇਟਿਵ ਪਾਏ ਜਾ ਰਹੇ ਹਨ। ਹੁਣ ਤੱਕ ਕੁੱਲ ਜਲੰਧਰ 'ਚ ਪਾਜ਼ੇਟਿਵ ਕੇਸਾਂ ਦਾ ਅੰਕੜਾ 315 ਤੱਕ ਪਹੁੰਚ ਗਿਆ ਹੈ, ਜਿਨ੍ਹਾਂ 'ਚੋਂ 9 ਮਰੀਜ਼ ਮੌਤ ਦੇ ਮੂੰਹ 'ਚ ਜਾ ਚੁੱਕੇ ਹਨ।

ਇਹ ਵੀ ਪੜ੍ਹੋ ► ਜਲੰਧਰ 'ਚ 'ਕੋਰੋਨਾ' ਦਾ ਵੱਡਾ ਧਮਾਕਾ, 15 ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ  ► ਪਠਾਨਕੋਟ 'ਚ ਨਹੀਂ ਰੁਕ ਰਿਹਾ ਕੋਰੋਨਾ ਦਾ ਕਹਿਰ, 3 ਨਵੇਂ ਮਾਮਲਿਆਂ ਦੀ ਪੁਸ਼ਟੀ

ਪੰਜਾਬ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ 2650 ਤੋਂ ਪਾਰ 
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 2650 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 484, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 300, ਲੁਧਿਆਣਾ 'ਚ 255, ਤਰਨਾਰਨ 167, ਮੋਹਾਲੀ 'ਚ 125, ਹੁਸ਼ਿਆਰਪੁਰ 'ਚ 136, ਪਟਿਆਲਾ 'ਚ 141, ਸੰਗਰੂਰ 'ਚ 99 ਕੇਸ, ਨਵਾਂਸ਼ਹਿਰ 'ਚ 120, ਗਰਦਾਸਪੁਰ 'ਚ 148 ਕੇਸ,  ਮੁਕਤਸਰ 71,  ਮੋਗਾ 'ਚ 66, ਫਰੀਦਕੋਟ 69, ਫਿਰੋਜ਼ਪੁਰ 'ਚ 46, ਫਾਜ਼ਿਲਕਾ 47, ਬਠਿੰਡਾ 'ਚ 54, ਪਠਾਨਕੋਟ 'ਚ 86, ਬਰਨਾਲਾ 'ਚ 25, ਮਾਨਸਾ 'ਚ 34, ਫਤਿਹਗੜ੍ਹ ਸਾਹਿਬ 'ਚ 69, ਕਪੂਰਥਲਾ 40, ਰੋਪੜ 'ਚ 71 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2142 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 459 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 54 ਲੋਕਾਂ ਦੀ ਮੌਤ ਹੋ ਚੁੱਕੀ ਹੈ।


Anuradha

Content Editor

Related News