ਕੋਰੋਨਾ ਦਾ ਕਹਿਰ : ਮੋਹਾਲੀ ਜ਼ਿਲ੍ਹੇ 'ਚ ਪਹਿਲਾ ਕੰਟੇਨਮੈਂਟ ਜ਼ੋਨ ਬਣਿਆ 'ਢਕੌਲੀ' (ਤਸਵੀਰਾਂ)
Tuesday, Apr 13, 2021 - 04:07 PM (IST)
ਮੋਹਾਲੀ (ਜੱਸੋਵਾਲ) : ਪੰਜਾਬ 'ਚ ਕੋਰੋਨਾ ਦੇ ਕੇਸਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਇਸ ਦੇ ਚੱਲਦਿਆਂ ਮੋਹਾਲੀ ਜ਼ਿਲ੍ਹੇ ਅਧੀਨ ਪੈਂਦੇ ਢਕੌਲੀ 'ਚ ਪੰਜਾਬ ਦਾ ਪਹਿਲਾ ਕੰਟੇਨਮੈਂਟ ਜ਼ੋਨ ਬਣਾ ਦਿੱਤਾ ਗਿਆ ਹੈ। ਢਕੌਲੀ 'ਚ ਕੋਰੋਨਾ ਦੇ 437 ਕੇਸ ਸਾਹਮਣੇ ਆਏ ਸਨ, ਜਿਸ ਤੋਂ ਬਾਅਦ ਢਕੌਲੀ ਨੂੰ ਕੰਟੇਨਮੈਂਟ ਜ਼ੋਨ ਬਣਾਉਣਾ ਪਿਆ। ਹਾਲਾਂਕਿ ਇੱਥੇ ਰਹਿਣ ਵਾਲੇ ਲੋਕਾਂ ਅਤੇ ਦੁਕਾਨਦਾਰਾਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਪੰਜਾਬ ਦੀ ਵਕੀਲ ਨੂੰ 'ਪ੍ਰਿੰਸ ਹੈਰੀ' ਨਾਲ ਹੋਇਆ ਪਿਆਰ, ਵਿਆਹ ਕਰਵਾਉਣ ਲਈ ਪੁੱਜੀ ਹਾਈਕੋਰਟ
ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪੁਲਸ ਸਾਰਾ ਇਲਾਕਾ ਸੀਲ ਕਰ ਦੇਵੇਗੀ ਤਾਂ ਉਨ੍ਹਾਂ ਲਈ ਬਹੁਤ ਮੁਸ਼ਕਲ ਪੈਦਾ ਹੋ ਜਾਵੇਗੀ। ਪੁਲਸ ਨੇ ਢਕੌਲੀ ਦੇ ਐਂਟਰੀ ਅਤੇ ਐਗਜ਼ਿਟ ਪੁਆਇੰਟਾਂ ਨੂੰ ਸੀਲ ਕਰ ਦਿੱਤਾ ਹੈ। ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਪੁਲਸ ਵੱਲੋਂ ਇੱਥੇ ਤਾਂ ਦੁਕਾਨਾਂ ਬੰਦ ਕਰਵਾ ਦਿੱਤੀਆਂ ਗਈਆਂ ਹਨ ਪਰ ਠੇਕੇ ਖੁੱਲ੍ਹੇ ਹਨ ਅਤੇ ਉਨ੍ਹਾਂ ਨਾਲ ਬੇਇਨਸਾਫੀ ਕੀਤੀ ਜਾ ਰਹੀ ਹੈ। ਇਸ ਮੌਕੇ ਲੋਕਾਂ ਵੱਲੋਂ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਵੀ ਲਾਏ ਗਏ।
ਇਹ ਵੀ ਪੜ੍ਹੋ : ਝੁੱਗੀ-ਝੌਂਪੜੀ 'ਚ ਰਹਿੰਦੇ ਲੋਕਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਮਿਲੇਗਾ ਮਾਲਕਾਨਾ ਹੱਕ
ਹਾਲਾਂਕਿ ਮੋਹਾਲੀ ਦੇ ਡਿਪਟੀ ਕਮਿਸ਼ਨਰ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ ਕਿ ਜਿੱਥੇ ਵੀ ਅਜਿਹੇ ਹਾਲਾਤ ਬਣਦੇ ਹਨ ਤਾਂ ਉੱਥੇ ਜ਼ਰੂਰੀ ਸਮਾਨ ਦੀਆਂ ਦੁਕਾਨਾਂ ਜਿਵੇਂ ਦੁੱਧ, ਸਬਜ਼ੀਆਂ ਅਤੇ ਮੈਡੀਕਲ ਸਟੋਰ ਆਦਿ ਖੁੱਲ੍ਹੇ ਰੱਖਣ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ : ਝੁੱਗੀ-ਝੌਂਪੜੀ 'ਚ ਰਹਿੰਦੇ ਲੋਕਾਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ, ਮਿਲੇਗਾ ਮਾਲਕਾਨਾ ਹੱਕ
ਦੱਸਣਯੋਗ ਹੈ ਕਿ ਸੋਮਵਾਰ ਨੂੰ ਪੰਜਾਬ 'ਚ ਕੋਰੋਨਾ ਦੇ 3477 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ 52 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਸੂਬੇ 'ਚ 276223 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ, ਜਦੋਂਕਿ ਇਨ੍ਹਾਂ 'ਚੋਂ 7559 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਬੀਤੇ ਦਿਨ ਸੂਬੇ 'ਚ ਕੁੱਲ 22586 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਇਨ੍ਹਾਂ 'ਚੋਂ 3477 ਲੋਕ ਪਾਜ਼ੇਟਿਵ ਪਾਏ ਗਏ ਹਨ। ਸੂਬੇ 'ਚ ਹੁੱਣ ਤੱਕ 6368902 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ