ਬਠਿੰਡਾ ''ਚ ''ਕੋਰੋਨਾ'' ਕਾਰਨ 2 ਲੋਕਾਂ ਦੀ ਮੌਤ,117 ਨਵੇਂ ਮਾਮਲੇ ਆਏ ਸਾਹਮਣੇ
Saturday, Jun 19, 2021 - 04:21 PM (IST)
ਬਠਿੰਡਾ (ਵਰਮਾ) : ਡਿਪਟੀ ਕਮਿਸ਼ਨਰ ਬੀ. ਸ਼੍ਰੀਨਿਵਾਸਨ ਨੇ ਦੱਸਿਆ ਕਿ ਬੀਤੇ 24 ਘੰਟਿਆਂ ਦੌਰਾਨ ਕੋਰੋਨਾ ਨਾਲ 2 ਲੋਕਾਂ ਦੀ ਮੌਤ ਹੋ ਗਈ, ਜਦੋਂ ਕਿ 117 ਨਵੇਂ ਕੇਸ ਸਾਹਮਣੇ ਆਏ ਹਨ। ਉਨ੍ਹਾਂ ਦੱਸਿਆ ਕਿ 97 ਕੋਰੋਨਾ ਪ੍ਰਭਾਵਿਤ ਮਰੀਜ਼ ਠੀਕ ਹੋਣ ਉਪਰੰਤ ਆਪੋ-ਆਪਣੇ ਘਰ ਵਾਪਸ ਪਰਤ ਗਏ ਹਨ। ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਕੋਵਿਡ-19 ਤਹਿਤ ਕੁੱਲ 376937 ਸੈਂਪਲ ਲਏ ਗਏ, ਜਿਨ੍ਹਾਂ ਚੋਂ 40828 ਪਾਜ਼ੇਟਿਵ ਕੇਸ ਆਏ।
ਇਨ੍ਹਾਂ ਵਿਚੋਂ 39241 ਕੋਰੋਨਾ ਪ੍ਰਭਾਵਿਤ ਮਰੀਜ਼ ਕੋਰੋਨਾ ਵਾਇਰਸ ਤੇ ਫ਼ਤਿਹ ਹਾਸਲ ਕਰਕੇ ਆਪੋ-ਆਪਣੇ ਘਰ ਵਾਪਸ ਪਰਤ ਗਏ। ਬੀ. ਸ਼੍ਰੀਨਿਵਾਸਨ ਨੇ ਦੱਸਿਆ ਕਿ ਇਸ ਸਮੇਂ ਜ਼ਿਲ੍ਹੇ ਵਿੱਚ ਕੁੱਲ 584 ਸਰਗਰਮ ਕੇਸ ਹਨ ਤੇ ਹੁਣ ਤੱਕ ਕੋਰੋਨਾ ਪ੍ਰਭਾਵਿਤ 1003 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਸਮੇਂ 423 ਕੋਰੋਨਾ ਪਾਜ਼ੇਟਿਵ ਘਰੇਲੂ ਇਕਾਂਤਵਾਸ ਵਿਚ ਹਨ।