''ਕੋਰੋਨਾ'' ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ, ਇਸ ਤਾਰੀਖ਼ ਤੱਕ ਵਧਾਈਆਂ ਗਈਆਂ ਪਾਬੰਦੀਆਂ
Wednesday, Jan 26, 2022 - 01:41 PM (IST)
ਚੰਡੀਗੜ੍ਹ : ਪੰਜਾਬ 'ਚ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਕੋਰੋਨਾ ਕਾਰਨ ਲਾਈਆਂ ਪਾਬੰਦੀਆਂ ਨੂੰ 1 ਫਰਵਰੀ ਤੱਕ ਵਧਾ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਨਵੀਆਂ ਹਦਾਇਤਾਂ ਮੁਤਾਬਕ ਪੰਜਾਬ ਭਰ ਦੇ ਸਕੂਲ-ਕਾਲਜ 1 ਫਰਵਰੀ ਤੱਕ ਬੰਦ ਰਹਿਣਗੇ। ਇਸ ਤੋਂ ਇਲਾਵਾ ਸਮਾਗਮਾਂ ਦੀ ਲਿਮਟ ਇਨਡੋਰ 'ਚ 50 ਲੋਕ ਅਤੇ ਆਊਟਡੋਰ 'ਚ 100 ਲੋਕਾਂ ਦੀ ਰਹੇਗੀ।
ਸਾਰਿਆਂ ਨੂੰ ਕੋਵਿਡ ਪ੍ਰੋਟੋਕਾਲ ਨੂੰ ਧਿਆਨ 'ਚ ਰੱਖਣਾ ਪਵੇਗਾ। ਇਸ ਦੇ ਨਾਲ ਹੀ ਜਨਤਕ ਥਾਵਾਂ, ਮੰਡੀਆਂ, ਬਜ਼ਾਰਾਂ, ਸਰਕਾਰੀ ਅਤੇ ਗੈਰ-ਸਰਕਾਰੀ ਦਫ਼ਤਰਾਂ 'ਚ ਜਾਣ ਵਾਲੇ ਲੋਕਾਂ ਲਈ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਅਤੇ ਮਾਸਕ ਪਹਿਨਣਾ ਲਾਜ਼ਮੀ ਹੋਵੇਗਾ।
ਇਹ ਵੀ ਪੜ੍ਹੋ : ਗ੍ਰਿਫ਼ਤਾਰੀ 'ਤੇ ਰੋਕ ਲੱਗਣ ਮਗਰੋਂ ਮਜੀਠੀਆ ਦੀ ਪ੍ਰੈੱਸ ਕਾਨਫਰੰਸ, ਚੰਨੀ ਸਰਕਾਰ 'ਤੇ ਸਾਧਿਆ ਨਿਸ਼ਾਨਾ
ਦੋਵੇਂ ਡੋਜ਼ ਲੈਣ ਵਾਲੇ ਮੁਲਾਜ਼ਮ ਹੀ ਸਰਕਾਰੀ ਤੇ ਨਿੱਜੀ ਦਫ਼ਤਰਾਂ, ਫੈਕਟਰੀਆਂ ਅਤੇ ਉਦਯੋਗਾਂ 'ਚ ਕੰਮ ਕਰ ਸਕਣਗੇ। ਬਾਰ, ਸਿਨੇਮਾ, ਮਲਟੀਪਲੈਕਸ, ਮਾਲ, ਰੈਸਟੋਰੈਂਟ, ਸਪਾ ਅਜਾਇਬ ਘਰ, ਚਿੜੀਆਘਰ 50 ਫ਼ੀਸਦੀ ਸਮਰੱਥਾ ਨਾਲ ਖੋਲ੍ਹੇ ਜਾ ਸਕਣਗੇ ਪਰ ਇੱਥੇ ਆਉਣ ਵਾਲੇ ਅਤੇ ਇੱਥੇ ਕੰਮ ਕਰਨ ਵਾਲਿਆਂ ਨੂੰ ਵੈਕਸੀਨ ਦੀਆਂ ਦੋਵੇਂ ਡੋਜ਼ ਲੱਗੀਆਂ ਹੋਣੀਆਂ ਚਾਹੀਦੀਆਂ ਹਨ।
ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ 4 ਸਾਬਕਾ ਮੁੱਖ ਮੰਤਰੀਆਂ ਦੇ ਰਿਸ਼ਤੇਦਾਰ ਲੜ ਰਹੇ ਚੋਣਾਂ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ