ਕੋਰੋਨਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਐਕਸ-ਗ੍ਰੇਸ਼ੀਆਂ ਪਹੁੰਚਾਉਣ ''ਚ ਮਦਦ ਕਰ ਰਹੀ ''ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ''

Friday, Mar 04, 2022 - 04:21 PM (IST)

ਕੋਰੋਨਾ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਐਕਸ-ਗ੍ਰੇਸ਼ੀਆਂ ਪਹੁੰਚਾਉਣ ''ਚ ਮਦਦ ਕਰ ਰਹੀ ''ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ''

ਸੰਗਰੂਰ (ਸਿੰਗਲਾ) : ਦੀਪਤੀ ਗੋਇਲ, ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਸੰਗਰੂਰ ਅਤੇ ਸਬ-ਡਵੀਜਨਾਂ ਦੇ ਉਨ੍ਹਾਂ ਵਿਅਕਤੀਆਂ ਦੀ ਸੂਚੀ ਮੰਗਵਾਈ ਗਈ ਹੈ, ਜਿਸ ਵਿੱਚ ਕੋਵਿਡ 19 ਮਹਾਮਾਰੀ ਦੌਰਾਨ ਕਿਸੇ ਵੀ ਪਰਿਵਾਰਿਕ ਮੈਂਬਰ ਦੀ ਮੌਤ ਹੋ ਚੁੱਕੀ ਹੈ। ਦੀਪਤੀ ਗੋਇਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਐਕਸ ਗ੍ਰੇਸ਼ੀਆ ਦੀ 50000 ਰੁਪਏ ਦੀ ਸਹਾਇਤਾ ਮੁਹੱਈਆ ਕਰਵਾਉਣ ਵਿੱਚ ਅਥਾਰਟੀ ਵੱਲੋਂ ਪਰਿਵਾਰਾਂ ਦੀ ਮਦਦ ਕੀਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ ਦੇ ਮੈਂਬਰ ਸਬੰਧਿਤ ਦਫ਼ਤਰ ਵਿੱਚ ਆਪਣੀ ਦਰਖ਼ਾਸਤ ਦੇ ਸਕਦੇ ਹਨ। ਉੁਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ ਦੇ ਮੈਂਬਰ ਡਿਪਟੀ ਕਮਿਸ਼ਨਰ ਸੰਗਰੂਰ ਦੇ ਦਫ਼ਤਰ ਵਿੱਚ ਸਬੰਧਿਤ ਸਾਰੇ ਦਸਤਾਵੇਜ਼ ਜਮ੍ਹਾਂ ਕਰਵਾਉਣ ਉਪਰੰਤ 30 ਦਿਨਾਂ ਦੇ ਅੰਦਰ ਐਕਸ ਗ੍ਰੇਸ਼ੀਆ ਦੀ ਰਕਮ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਇਸ ਸਬੰਧ ਵਿੱਚ ਜ਼ਿਲ੍ਹਾ ਪੱਧਰ ‘ਤੇ ਕਮੇਟੀਆਂ ਦਾ ਗਠਨ ਵੀ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ ਦੇ ਮੈਂਬਰ ਐਕਸਗ੍ਰੇਸ਼ੀਆ ਲਈ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਦਫ਼ਤਰ ਵਿੱਚ ਵੀ ਦਰਖ਼ਾਸਤ ਦੇ ਸਕਦੇ ਹਨ। 
 


author

Babita

Content Editor

Related News