ਚੰਡੀਗੜ੍ਹ 'ਚ ਕੋਰੋਨਾ ਨੇ ਮਚਾਈ ਤੜਥੱਲੀ, ਇੱਕੋ ਦਿਨ 11 ਕੇਸ ਆਏ ਸਾਹਮਣੇ
Thursday, May 07, 2020 - 04:52 PM (IST)
ਚੰਡੀਗੜ੍ਹ : ਚੰਡੀਗੜ੍ਹ 'ਚ ਕੋਰੋਨਾ ਵਾਇਰਸ ਨੇ ਤੜਥੱਲੀ ਮਚਾਈ ਹੋਈ ਹੈ। ਵੀਰਵਾਰ ਨੂੰ ਸ਼ਹਿਰ 'ਚ ਇੱਕੋ ਦਿਨ 11 ਕੋਰੋਨਾ ਪਾਜ਼ੇਟਿਵ ਕੇਸ ਆਉਣ ਕਾਰਨ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਵੀਰਵਾਰ ਸ਼ਾਮ ਨੂੰ 6 ਨਵੇਂ ਕੋਰੋਨਾ ਕੇਸਾਂ ਦੀ ਪੁਸ਼ਟੀ ਕੀਤੀ ਗਈ, ਜਿਨ੍ਹਾਂ 'ਚੋਂ 5 ਕੇਸ ਬਾਪੂਧਾਮ ਕਾਲੋਨੀ, ਜਦੋਂ ਕਿ ਇਕ ਕੇਸ ਸੈਕਟਰ-30 ਨਾਲ ਸਬੰਧਿਤ ਹੈ। ਪੀੜਤ ਮਰੀਜ਼ਾਂ 'ਚ ਇਕ ਔਰਤ ਅਤੇ 5 ਪੁਰਸ਼ ਸ਼ਾਮਲ ਹਨ। ਇਸ ਤੋਂ ਪਹਿਲਾਂ ਵੀਰਵਾਰ ਸਵੇਰੇ 4 ਲੋਕਾਂ 'ਚ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ ਸੀ। ਇਸ ਤਰ੍ਹਾਂ ਇਨ੍ਹਾਂ ਨਵੇਂ ਕੇਸਾਂ ਨਾਲ ਸ਼ਹਿਰ 'ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ ਵੱਧ ਕੇ 138 ਹੋ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ/ਯੂਨੀਵਰਿਸਟੀਾਂ 'ਚ 15 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ
ਕੈਪਟਨ ਦੀ ਚਿਤਾਵਨੀ, ਪੰਜਾਬ 'ਚ ਹੋਰ ਵਧੇਗਾ ਕੋਰੋਨਾ ਵਾਇਰਸ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਚਿਤਾਵਨੀ ਦਿੱਤੀ ਗਈ ਹੈ ਕਿ ਸਮੁੰਦਰੀ ਜਹਾਜ਼ਾਂ ਰਾਹੀਂ ਖਾੜੀ ਦੇਸ਼ਾਂ ਤੋਂ ਕਾਮਿਆਂ ਦੀ ਵਾਪਸੀ ਦੇ ਸਮੇਂ ਸੂਬੇ 'ਚ ਕੋਰੋਨਾ ਵਾਇਰਸ ਦੇ ਫੈਲਣ ਦਾ ਖਤਰਾ ਬਹੁਤ ਜ਼ਿਆਦਾ ਹੈ। ਉਨ੍ਹਾਂ ਨੇ ਖੁਲਾਸਾ ਕੀਤਾ ਕਿ ਪਰਵਾਸੀ ਪੰਜਾਬੀਆਂ ਖਾਸ ਕਰਕੇ ਕਾਮਿਆਂ ਦੇ ਸਮੁੰਦਰੀ ਜਹਾਜ਼ ਕੁਝ ਦਿਨਾਂ 'ਚ ਪਹੁੰਚਣ ਦੀ ਉਮੀਦ ਹੈ, ਜਦੋਂ ਕਿ ਐੱਨ. ਆਰ. ਆਈਜ਼. ਨੂੰ ਲੈ ਕੇ ਪਹਿਲਾ ਜਹਾਜ਼ ਵੀਰਵਾਰ ਨੂੰ ਪਹੁੰਚਣ ਦੀ ਉਮੀਦ ਹੈ। ਕਰੀਬ 20,000 ਅੰਤਰ ਰਾਸ਼ਟਰੀ ਮੁਸਾਫਰਾਂ ਦੇ ਅਗਲੇ 2-3 ਹਫਤਿਆਂ 'ਚ ਪੰਜਾਬ ਪੁੱਜਣ ਦੀ ਉਮੀਦ ਹੈ ਅਤੇ ਬਾਕੀ ਸੂਬਿਆਂ ਤੋਂ ਵੀ ਆਉਣ ਵਾਲੇ ਦਿਨਾਂ 'ਚ 12,000 ਪੰਜਾਬੀ ਆ ਰਹੇ ਹਨ, ਜਿਨ੍ਹਾਂ ਕਾਰਨ ਸੂਬੇ 'ਚ ਕੋਰੋਨਾ ਵਾਇਰਸ ਕਿਤੇ ਜ਼ਿਆਦਾ ਫੈਲ ਸਕਦਾ ਹੈ।
ਇਹ ਵੀ ਪੜ੍ਹੋ : ਮੋਹਾਲੀ ਤੋਂ ਰਾਹਤ ਭਰੀ ਖਬਰ, 6 ਹੋਰ ਮਰੀਜ਼ਾਂ ਨੇ 'ਕੋਰੋਨਾ' ਨੂੰ ਦਿੱਤੀ ਮਾਤ