ਅੰਮ੍ਰਿਤਸਰ ਵਿਚ ਕੋਰੋਨਾ ਦਾ ''ਤਾਂਡਵ'', 9 ਨਵੇਂ ਮਾਮਲੇ ਆਏ ਸਾਹਮਣੇ
Saturday, May 30, 2020 - 06:33 PM (IST)
ਅੰਮ੍ਰਿਤਸਰ (ਦਲਜੀਤ ਸ਼ਰਮਾ) : ਅੰਮ੍ਰਿਤਸਰ ਜ਼ਿਲੇ ਵਿਚ ਕੋਰੋਨਾ ਮਹਾਮਾਰੀ ਦੇ ਮਰੀਜ਼ਾਂ ਦੀ ਗਿਣਤੀ ਵਿਚ ਤੇਜ਼ੀ ਨਾਲ ਵਾਧਾ ਹੋ ਰਿਹਾ ਹੈ। ਸ਼ਨੀਵਾਰ ਸਵੇਰੇ ਕੋਰੋਨਾ ਲਾਗ ਦੇ 9 ਨਵੇਂ ਮਾਮਲੇ ਸਾਹਮਣੇ ਆਏ ਹਨ। ਸਾਰੇ ਨਵੇਂ ਕੇਸ ਪਹਿਲਾਂ ਪਾਜ਼ੇਟਿਵ ਆਏ ਮਰੀਜ਼ਾਂ ਦੇ ਸੰਪਰਕ ਵਿਚ ਆਉਣ ਵਾਲੇ ਵਿਅਕਤੀ ਹਨ। ਜ਼ਿਲ੍ਹੇ ਵਿਚ ਹੁਣ ਕੋਰੋਨਾ ਮਹਾਮਾਰੀ ਦੇ ਮਰੀਜ਼ਾਂ ਦੀ ਗਿਣਤੀ 385 ਹੋ ਗਈ ਹੈ। ਜਿਨ੍ਹਾਂ ਵਿਚੋਂ 7 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦਕਿ 307 ਮਰੀਜ਼ ਠੀਕ ਹੋ ਕੇ ਘਰਾਂ ਨੂੰ ਪਰਤ ਚੁੱਕੇ ਹਨ। ਇਥੇ ਵੀ ਦੱਸਣਯੋਗ ਹੈ ਕਿ ਜ਼ਿਲੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋਣ ਤੋਂ ਬਾਅਦ ਲੋਕਾਂ ਵਿਚ ਭਾਰੀ ਦਹਿਸ਼ਤ ਹੈ। ਇਸ ਤੋਂ ਇਲਾਵਾ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਦੋ ਕੋਰੋਨਾ ਮਰੀਜ਼ਾਂ ਦੀ ਹਾਲਤ ਵੀ ਕਾਫੀ ਗੰਭੀਰ ਬਣੀ ਹੋਈ ਹੈ, ਜਿਨ੍ਹਾਂ ਨੂੰ ਡਾਕਟਰਾਂ ਵਲੋਂ ਆਕਸੀਜਨ ਲਗਾਈ ਗਈ ਹੈ।
ਇਹ ਵੀ ਪੜ੍ਹੋ : 20 ਸਾਲਾ ਮੁੰਡੇ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ 'ਚ ਬਿਆਨ ਕੀਤਾ ਦਰਦ
ਇਥੇ ਇਹ ਵੀ ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਵੀ ਅੰਮ੍ਰਿਤਸਰ ਜ਼ਿਲ੍ਹੇ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵਿਚ ਭਾਰੀ ਵਾਧਾ ਦਰਜ ਕੀਤਾ ਗਿਆ ਸੀ। ਸ਼ੁੱਕਰਵਾਰ ਨੂੰ ਜ਼ਿਲ੍ਹੇ ਵਿਚ ਕੋਰੋਨਾ ਦੇ 14 ਨਵੇਂ ਮਾਮਲੇ ਰਿਪੋਰਟ ਕੀਤੇ ਗਏ ਸਨ। ਇਨ੍ਹਾਂ ਵਿਚੋਂ ਜ਼ਿਆਦਾਤਰ ਮਾਮਲੇ ਪੇਂਡੂ ਖੇਤਰ ਨਾਲ ਸਬੰਧਤ ਸਨ। ਪੰਜ ਇਕੱਲੇ ਇਕ ਪਿੰਡ ਮੱਲੀਆਂ ਦੇ ਰਹਿਣ ਵਾਲੇ ਸਨ, ਜਦਕਿ 5 ਤਹਿਸੀਲ ਬਾਬਾ ਬਕਾਲਾ ਦੇ ਵੱਖ-ਵੱਖ ਪਿੰਡਾਂ ਦੇ ਹਨ। ਇਨ੍ਹਾਂ ਵਿਚ ਸ਼ਹਿਰੀ ਖੇਤਰ ਤੋਂ ਸ਼ਰੀਫਪੁਰਾ 'ਚੋਂ 1, ਕਰੋੜੀ ਚੌਂਕ 'ਚੋਂ 1, ਗਰੀਨ ਐਵੇਨਿਊ 'ਚੋਂ 1 ਅਤੇ 1 ਕੱਟੜਾ ਮੋਤੀ ਰਾਮ ਦਾ ਕੇਸ ਹੈ। ਇਥੇ ਖਾਸ ਗੱਲ ਇਹ ਹੈ ਕਿ ਇਨ੍ਹਾਂ ਮਰੀਜ਼ਾਂ ਵਿਚ ਕਿਸੇ ਦੀ ਵੀ ਕੋਈ ਟ੍ਰੈਵਲ ਹਿਸਟਰੀ ਨਹੀਂ ਹੈ।
ਇਹ ਵੀ ਪੜ੍ਹੋ : ਜਲੰਧਰ ਵਿਚ ਕੋਰੋਨਾ ਦਾ ਵੱਡਾ ਧਮਾਕਾ, 8 ਨਵੇਂ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ