ਬਰਨਾਲਾ 'ਚ ਕੋਰੋਨਾ ਵਾਇਰਸ ਦੀ ਐਂਟਰੀ, 42 ਸਾਲਾ ਮਹਿਲਾ ਦੀ ਰਿਪੋਰਟ ਆਈ ਪਾਜ਼ੇਟਿਵ
Sunday, Apr 05, 2020 - 05:57 PM (IST)

ਬਰਨਾਲਾ (ਵਿਵੇਕ ਸਿੰਧਵਾਨੀ) : ਪੰਜਾਬ ਵਿਚ ਤੇਜ਼ੀ ਨਾਲ ਪੈਰ ਪਸਾਰ ਰਹੇ ਕੋਰੋਨਾ ਵਾਇਰਸ ਨੇ ਹੁਣ ਬਰਨਾਲਾ ਵਿਚ ਵੀ ਦਸਤਕ ਦੇ ਦਿੱਤੀ ਹੈ। ਇਥੋਂ ਦੇ ਸੇਖਾ ਰੋਡ ਦੀ ਰਹਿਣ ਵਾਲੀ ਇਕ 42 ਸਾਲਾ ਔਰਤ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਬਰਨਾਲਾ ਵਿਚ ਇਹ ਕੋਰੋਨਾ ਵਾਇਰਸ ਦਾ ਪਹਿਲਾ ਮਾਮਲਾ ਹੈ, ਇਸ ਨਾਲ ਸ਼ਹਿਰ ਵਿਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਸਿਵਲ ਹਸਪਤਾਲ ਦੇ ਸੀਨੀਅਰ ਮੈਡੀਕਲ ਅਫਸਰ ਡਾ. ਜੋਤੀ ਕੌਸ਼ਲ ਨੇ ਇਸ ਰਿਪੋਰਟ ਦੀ ਪੁਸ਼ਟੀ ਕੀਤੀ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 68 ਹੋ ਗਈ ਹੈ।
ਇਹ ਵੀ ਪੜ੍ਹੋ : ਕੋਰੋਨਾ ਦਾ ਕਹਿਰ : ਨਵਾਂਸ਼ਹਿਰ ਤੋਂ ਬਾਅਦ ਹੁਣ ਅੰਮ੍ਰਿਤਸਰ ਬਣ ਰਹੀ ਪਾਜ਼ੇਟਿਵ ਮਰੀਜ਼ਾਂ ਦੀ ਚੇਨ
'ਜਗ ਬਾਣੀ' ਨਾਲ ਗੱਲਬਾਤ ਕਰਦਿਆਂ ਡਾ. ਜੋਤੀ ਕੌਸ਼ਲ ਨੇ ਕਿਹਾ ਕਿ ਉਕਤ ਮਹਿਲਾ ਨੂੰ ਦੋ ਦਿਨ ਪਹਿਲਾਂ ਹੀ ਕੋਰੋਨਾ ਵਾਇਰਸ ਦੇ ਲੱਛਣ ਕਾਰਨ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ, ਜਿਸ ਦੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ। ਉਨ੍ਹਾਂ ਕਿਹਾ ਕਿ ਹੁਣ ਅਸੀਂ ਉਕਤ ਮਹਿਲਾ ਦੇ ਸੰਪਰਕ ਵਿਚ ਆਉਣ ਵਾਲੇ ਸਾਰੇ ਵਿਅਕਤੀਆਂ ਦੀ ਸੂਚੀ ਬਣਾਉਣ ਜਾ ਰਹੇ ਹਾਂ ਤਾਂ ਜੋ ਉਨ੍ਹਾਂ ਦੀ ਸ਼ਨਾਖਤ ਕਰਕੇ ਉਨ੍ਹਾਂ ਨੂੰ ਵੀ ਆਈਸੋਲੇਟ ਕੀਤਾ ਜਾ ਸਕੇ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਦੇ ਚੱਲਦੇ ਅੰਮ੍ਰਿਤਸਰ ਪ੍ਰਸ਼ਾਸਨ ਦਾ ਵੱਡਾ ਫੈਸਲਾ, 63 ਇਲਾਕੇ ਪੂਰੀ ਤਰ੍ਹਾਂ ਸੀਲ