ਬਠਿੰਡਾ ਵਿਚ ਇਕ ਹੋਰ ਮਰੀਜ਼ ਆਇਆ ਕੋਰੋਨਾ ਪਾਜ਼ੇਟਿਵ, ਕੁੱਲ ਗਿਣਤੀ ਹੋਈ 36

Monday, May 04, 2020 - 03:27 PM (IST)

ਬਠਿੰਡਾ ਵਿਚ ਇਕ ਹੋਰ ਮਰੀਜ਼ ਆਇਆ ਕੋਰੋਨਾ ਪਾਜ਼ੇਟਿਵ, ਕੁੱਲ ਗਿਣਤੀ ਹੋਈ 36

ਬਠਿੰਡਾ (ਬਲਵਿੰਦਰ) : ਬਠਿੰਡਾ ਵਿਚ ਵਿਭਾਗ ਵਲੋਂ ਕੋਰੋਨਾ ਜਾਂਚ ਲਈ ਲਏ ਗਏ 124 ਸੈਂਪਲਾਂ ਵਿਚੋਂ 123 ਦੀ ਰਿਪੋਰਟ ਨੈਗੇਟਿਵ ਆਈ ਹੈ ਜਦਕਿ ਇਕ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਸ ਦੇ ਨਾਲ ਹੀ ਬਠਿੰਡਾ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 36 ਹੋ ਗਈ ਹੈ। 

ਦੱਸਣਯੋਗ ਹੈ ਕਿ ਬੀਤੇ ਦਿਨੀਂ ਬਠਿੰਡਾ ਵਿਚ ਕੋਰੋਨਾ ਪੀੜਤਾ ਦੀ ਗਿਣਤੀ ਵੱਡਾ ਵਾਧਾ ਹੋਇਆ ਸੀ। ਇਥੇ 33 ਨਵੇਂ ਕੇਸ ਪਾਜ਼ੀਟਿਵ ਆਏ ਸਨ, ਜਿਸ ਨਾਲ ਬਠਿੰਡਾ 'ਚ ਕੋਰੋਨਾ ਮਾਮਲਿਆਂ ਦੀ ਗਿਣਤੀ 36 ਹੋ ਚੁੱਕੀ ਹੈ। ਜਾਣਕਾਰੀ ਮੁਤਾਬਕ ਨਾਂਦੇੜ ਦੇ ਸ੍ਰੀ ਹਜ਼ੂਰ ਸਾਹਿਬ ਤੋਂ ਵੱਡੀ ਗਿਣਤੀ 'ਚ ਸ਼ਰਧਾਲੂਆਂ ਨੂੰ ਪੰਜਾਬ ਲਿਆਂਦਾ ਗਿਆ ਸੀ, ਜਿੰਨ੍ਹਾਂ ਦੇ ਟੈਸਟ ਕਰਨ ਤੋਂ ਬਾਅਦ ਕਈ ਜ਼ਿਲਿਆਂ 'ਚ ਕੋਰੋਨਾ ਬੰਬ ਫਟੇ ਹਨ, ਜਿਸ ਨਾਲ ਪਿਛਲੇ ਚਾਰ ਦਿਨਾਂ 'ਚ ਹੀ ਪੰਜਾਬ 'ਚ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਗਿਣਤੀ ਵਿਚ ਵੱਡਾ ਹੋਇਆ ਹੈ।


author

Gurminder Singh

Content Editor

Related News