ਪੰਜਾਬ-ਜੰਮੂ ਬਾਰਡਰ 'ਤੇ ਗੱਡੀਆਂ ਦੀਆਂ ਲੰਬੀਆਂ ਲਾਈਆਂ,ਰੋਕੇ ਵਾਹਨ

03/30/2020 1:57:52 PM

ਪਠਾਨਕੋਟ (ਧਰਮਿੰਦਰ):  ਕੋਰੋਨਾ ਵਾਇਰਸ ਦੇ ਚੱਲਦੇ ਕਰਫਿਊ ਦੇ ਬਾਵਜੂਦ ਲੋਕ ਇਸ ਸੂਬੇ ਤੋਂ ਦੂਜੇ ਸੂਬੇ 'ਚ ਪੈਦਲ ਜਾ ਰਹੇ ਸਨ, ਜਿਸ ਨੂੰ ਦੇਖਦੇ ਹੋਏ ਸੂਬਾ ਸਰਕਾਰਾਂ ਨੇ ਵੀ ਹੁਣ ਆਪਣੇ ਬਾਰਡਰ ਸੀਲ ਕਰ ਦਿੱਤੇ ਹਨ, ਜੰਮੂ ਨੂੰ ਜਾਣ ਵਾਲੀਆਂ ਗੱਡੀਆਂ ਦੀਆਂ ਲੰਬੀਆਂ ਲਾਈਨਾਂ ਪੰਜਾਬ ਜੰਮੂ ਬਾਰਡਰ 'ਤੇ ਲੱਗੀਆਂ ਹੋਈਆਂ ਹਨ। ਲੋਕ ਕਈ-ਕਈ ਕਿਲੋਮੀਟਰ ਦਾ ਸਫਰ ਪੈਦਨ ਹੀ ਤੈਅ ਕਰਦੇ ਹੋਏ ਆਪਣੇ ਘਰਾਂ ਨੂੰ ਵਾਪਸ ਆ ਰਹੇ ਹਨ, ਜਿਸ ਨੂੰ ਰੋਕਾਂ ਲਈ   ਹੁਣ ਸੂਬਾ ਸਰਕਾਰਾਂ ਵਲੋਂ ਆਪਣੇ ਬਾਰਡਰ ਬਿਲਕੁੱਲ ਸੀਲ ਕਰ ਦਿੱਤੇ ਹਨ, ਕਿਸੇ ਨੂੰ ਵੀ  ਇਕ ਸੂਬੇ ਤੋਂ ਦੂਜੇ ਸੂਬੇ 'ਚ ਨਹੀਂ ਆਉਣ ਦਿੱਤਾ ਜਾ ਰਿਹਾ, ਜਿਸ ਦੇ ਚੱਲਦੇ ਪੰਜਾਬ ਜੰਮੂ ਬਾਰਡਰ ਪੂਰੀ ਤਰ੍ਹਾਂ ਸੀਲ ਹੋਣ ਨਾਲ ਹੁਣ ਕੋਈ ਵੀ ਇਧਰ-ਉਧਰ ਨਹੀਂ ਜਾ ਸਕਦਾ, ਜਿਸ ਕਾਰਨ ਪੰਜਾਬ ਬਾਰਡਰ 'ਤੇ ਗੱਡੀਆਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ, ਜਿਸ ਦੇ ਚੱਲਦੇ ਡਰਾਇਵਰਾਂ ਨੂੰ ਵੀ ਖਾਣ ਦੇ ਲਾਲੇ  ਪੈ ਗਏ ਹਨ। ਲੋਕ ਪਿਛਲੇ 24 ਘੰਟਿਆਂ ਤੋਂ ਬਾਰਡਰ ਵੱਲ ਫਸੇ ਹੋਏ ਹਨ।

ਦੱਸਣਯੋਗ ਹੈ ਕਿ ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨੋਂ ਦਿਨ ਵਧਦਾ ਜਾ ਰਿਹਾ ਹੈ ਅਤੇ ਹੁਣ ਤੱਕ ਪੰਜਾਬ 'ਚੋਂ ਕੁੱਲ 39 ਕੇਸ ਪਾਜ਼ੇਟਿਵ ਸਾਹਮਣੇ ਆ ਚੁੱਕੇ ਹਨ। ਸੂਬੇ 'ਚ ਹਾਲੇ ਤੱਕ ਜਿਨ੍ਹਾਂ ਕੁੱਲ 39 ਮਾਮਲਿਆਂ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਹੋਣ ਦੀ ਸੂਚਨਾ ਹੈ, ਉਨ੍ਹਾਂ 'ਚ ਸਭ ਤੋਂ ਜ਼ਿਆਦਾ 19 ਮਾਮਲੇ ਸ਼ਹੀਦ ਭਗਤ ਸਿੰਘ ਨਗਰ ਜ਼ਿਲੇ ਨਾਲ ਸਬੰਧਿਤ ਹਨ, ਇਨ੍ਹਾਂ 'ਚੋਂ ਇਕ ਮਰੀਜ਼ ਦੀ ਮੌਤ ਹੋ ਚੁੱਕੀ ਹੈ। 6-6 ਮਾਮਲੇ ਮੋਹਾਲੀ ਅਤੇ ਹੁਸ਼ਿਆਰਪੁਰ ਜ਼ਿਲੇ ਨਾਲ ਸਬੰਧਿਤ ਹਨ, ਜਦਕਿ ਜਲੰਧਰ ਜ਼ਿਲੇ ਤੋਂ 5 ਅਤੇ ਅੰਮ੍ਰਿਤਸਰ, ਲੁਧਿਆਣਾ ਜ਼ਿਲੇ ਨਾਲ ਸਬੰਧਿਤ 1-1 ਮਾਮਲਾ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਐਤਵਾਰ ਦੇ ਘਨੌਰ 'ਚੋਂ ਇਕ ਪਾਜ਼ੇਟਿਵ ਕੇਸ ਸਾਹਮਣੇ ਆਇਆ ਹੈ। ਸਰਕਾਰੀ ਹੈਲਥ ਬੁਲੇਟਿਨ ਅਨੁਸਾਰ ਹਾਲੇ ਤੱਕ 789 ਸ਼ੱਕੀਆਂ ਦੇ ਸੈਂਪਲ ਲਏ ਗਏ ਹਨ, ਜਿਨ੍ਹਾਂ 'ਚੋਂ 39 ਦੇ ਨਤੀਜੇ ਪਾਜ਼ੇਟਿਵ, 48 ਦੇ ਨੈਗੇਟਿਵ ਆਏ ਹਨ, ਜਦਕਿ 271 ਦੇ ਨਤੀਜੇ ਹਾਲੇ ਆਉਣੇ ਬਾਕੀ ਹਨ।

Shyna

This news is Content Editor Shyna