ਚਰਚਾ ''ਚ ਕੈਪਟਨ, ਪੀ. ਐੱਮ. ਨੂੰ ਕਿਹਾ 30 ਜੂਨ ਤਕ ਸਿੱਖਿਅਕ ਅਦਾਰੇ ਬੰਦ, ਫਿਰ ਫੈਸਲਾ ਕੀਤਾ ਰੱਦ

04/11/2020 7:05:43 PM

ਚੰਡੀਗੜ੍ਹ (ਅਸ਼ਵਨੀ) : ਕੋਰੋਨਾ ਵਾਇਰਸ 'ਤੇ ਬਿਆਨ ਨੂੰ ਲੈ ਕੇ ਇਕ ਵਾਰ ਫਿਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਚਰਚਾ ਵਿਚ ਹਨ। ਦਰਅਸਲ ਸ਼ਨੀਵਾਰ ਨੂੰ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਉਨ੍ਹਾਂ ਸੂਬੇ ਦੇ ਸਾਰੇ ਵਿਦਿਅਕ ਅਦਾਰੇ 30 ਜੂਨ ਤਕ ਲਈ ਬੰਦ ਕਰ ਦਿੱਤੇ ਹਨ ਪਰ ਬਾਅਦ ਵਿਚ ਸਰਕਾਰ ਨੇ ਇਸ ਐਲਾਨ ਤੋਂ ਪੈਰ ਪਛਾਂਹ ਖਿੱਚਦੇ ਹੋਏ ਇਸ ਨੂੰ ਰੱਦ ਕਰਾਰ ਦੇ ਦਿੱਤਾ। ਇਥੇ ਇਹ ਵੀ ਦੱਸਣਯੋਗ ਹੈ ਕਿ ਮਹਿਜ਼ ਇਕ ਦਿਨ ਪਹਿਲਾਂ ਹੀ ਪੰਜਾਬ ਸਿੱਖਿਆ ਵਿਭਾਗ ਨੇ ਸੂਬੇ ਦੇ ਸਾਰੇ ਸਕੂਲਾਂ ਵਿਚ 11 ਅਪ੍ਰੈਲ ਤੋਂ 30 ਮਈ ਤਕ ਛੁੱਟੀਆਂ ਦਾ ਐਲਾਨ ਕੀਤਾ ਸੀ। 

ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਦਾ ਗੜ੍ਹ ਰਹੇ ਨਵਾਂਸ਼ਹਿਰ ਲਈ ਰਾਹਤ ਭਰੀ ਖਬਰ    

ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਵੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਕ ਬਿਆਨ ਉਸ ਸਮੇ ਵਿਵਾਦਾਂ ਦੇ ਘੇਰੇ ਵਿਚ ਆ ਗਿਆ ਸੀ, ਜਦੋਂ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਪੀ. ਜੀ. ਆਈ. ਦੀ ਸਟੱਡੀ ਦਾ ਹਵਾਲਾ ਦਿੰਦੇ ਹੋਏ ਸਤੰਬਰ ਤਕ ਪੰਜਾਬ ਵਿਚ 87 ਫੀਸਦੀ ਆਬਾਦੀ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦਾ ਖਦਸ਼ਾ ਪ੍ਰਗਟਾਇਆ ਸੀ। ਇਸ ਬਿਆਨ 'ਤੇ ਪੀ. ਜੀ. ਆਈ. ਪ੍ਰਸ਼ਾਸਨ ਨੇ ਤੁਰੰਤ ਪਲਟਵਾਰ ਕਰਦੇ ਹੋਏ ਮੁੱਖ ਮੰਤਰੀ ਦੇ ਅੰਕੜਿਆਂ ਨੂੰ ਸਿਰੇ ਤੋਂ ਖਾਰਜ ਕਰ ਦਿੱਤਾ ਸੀ। ਇਸ ਕੜੀ ਵਿਚ ਹੁਣ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਇਕ ਹੋਰ ਬਿਆਨ ਜੁੜ ਗਿਆ ਹੈ, ਜੋ ਚਰਚਾ ਵਿਚ ਹੈ। 

ਇਹ ਵੀ ਪੜ੍ਹੋ : ਕੋਰੋਨਾ ਆਫਤ ਦੇ ਚੱਲਦੇ ਪੰਜਾਬ ਸਰਕਾਰ ਨੇ ਮਾਸਕ ਸੰਬੰਧੀ ਜਾਰੀ ਕੀਤਾ ਨੋਟੀਫਿਕੇਸ਼ਨ    


Gurminder Singh

Content Editor

Related News