ਕਰਫਿਊ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਲੋਕਾਂ ਦੇ ਨਾਂ ਸੁਨੇਹਾ

03/25/2020 4:32:59 PM

ਚੰਡੀਗੜ੍ਹ : ਪੰਜਾਬ ਵਿਚ ਕੋਰੋਨਾ ਵਾਇਰਸ ਦਾ ਕਹਿਰ ਰੋਕਣ ਲਈ ਪੰਜਾਬ ਸਰਕਾਰ ਨੇ ਅਣਮਿੱਥੇ ਸਮੇਂ ਲਈ ਸੂਬੇ ਵਿਚ ਕਰਫਿਊ ਦਾ ਐਲਾਨ ਕੀਤਾ ਹੋਇਆ ਹੈ। ਕਰਫਿਊ ਨੂੰ ਸਫਲ ਬਣਾਉਣ ਲਈ ਪੁਲਸ ਨੂੰ ਸਖਤ ਹਦਾਇਤਾਂ ਦਿੱਤੀਆਂ ਗਈਆਂ ਹਨ। ਇਸ ਦਰਮਿਆਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਵਾਸੀਆਂ ਦੇ ਨਾਂ ਸੁਨੇਹਾ ਜਾਰੀ ਕੀਤਾ ਹੈ। ਮੁੱਖ ਮੁਤਾਬਕ ਚੀਨਾ ਤੋਂ ਤੁਰੀ ਇਹ ਮਾਰੂ ਬੀਮਾਰੀ ਕੋਰਨਾ ਵਾਇਰਸ ਦਾ ਅਸਰ ਘੱਟ ਕਰਨ ਲਈ ਹੀ ਕਰਫਿਊ ਲਗਾਇਆ ਗਿਆ ਹੈ। ਮੁੱਖ ਮੰਤਰੀ ਮੁਤਾਬਕ ਬਾਹਰੋਂ ਆਏ ਲੋਕਾਂ ਕਾਰਨ ਇਹ ਬੀਮਾਰੀ ਪੰਜਾਬ ਵਿਚ ਫੈਲੀ ਹੈ। ਇਹ ਬੀਮਾਰੀ ਪੰਜਾਬ 'ਚ ਹੋਰ ਨਾ ਫੈਲੇ ਇਸ ਲਈ ਸਰਕਾਰ ਨੂੰ ਕਰਫਿਊ ਵਰਗਾ ਸਖਤ ਕਦਮ ਚੁੱਕਣਾ ਪਿਆ ਹੈ। 

ਇਹ ਵੀ ਪੜ੍ਹੋ : ਬਰਨਾਲਾ 'ਚ ਕੋਰੋਨਾ ਵਾਇਰਸ ਦੇ ਤਿੰਨ ਸ਼ੱਕੀ ਮਰੀਜ਼ ਆਏ ਸਾਹਮਣੇ, ਦੋ ਪੁਲਸ ਮੁਲਾਜ਼ਮ ਵੀ ਸ਼ਾਮਲ      

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਫਿਊ ਕਾਰਨ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਜ਼ਰੂਰਤਮੰਦਾਂ ਦੀ ਹਰ ਮਦਦ ਕਰਨ ਦੇ ਹੁਕਮ ਦਿੱਤੇ ਗਏ ਹਨ। ਡਿਪਟੀ ਕਮਿਸ਼ਨਰਾਂ ਨੂੰ ਲੋਕਾਂ ਦੇ ਘਰਾਂ ਤਕ ਪਹੁੰਚ ਕਰਕੇ ਉਨ੍ਹਾਂ ਨੂੰ ਲੋੜੀਂਦਾ ਸਮਾਨ ਮੁਹੱਈਆ ਕਰਵਾਉਣ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਕਰਫਿਊ ਦੌਰਾਨ ਲੋਕਾਂ ਦਾ ਭਰਪੂਰ ਸਹਿਯੋਗ ਮਿਲਿਆ ਹੈ। ਜੇਕਰ ਕਿਸੇ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਜ਼ਰੂਰਤ ਪੈਂਦੀ ਹੈ ਜਾਂ ਕੋਈ ਐਮਰਜੈਂਸੀ ਹੁੰਦੀ ਹੈ ਤਾਂ ਉਹ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਗਏ ਨੰਬਰਾਂ 'ਤੇ ਫੋਨ ਕਰਕੇ ਸਿੱਧਾ ਡਿਪਟੀ ਕਮਿਸ਼ਨਰ ਨਾਲ ਸੰਪਰਕ ਕਰ ਸਕਦਾ ਹੈ। 

ਹੇਠ ਲਿਖੇ ਨੰਬਰਾਂ 'ਤੇ ਕੀਤਾ ਜਾ ਸਕਦਾ ਹੈ ਸੰਪਰਕ

PunjabKesari


Gurminder Singh

Content Editor

Related News