ਕੋਰੋਨਾ ਆਫਤ ਦੀ ਘੜੀ ''ਚ ਕੈਪਟਨ ਨੇ ਪੰਜਾਬ ਵਾਸੀਆਂ ਨੂੰ ਸੁਣਾਈ ਰਾਹਤ ਭਰੀ ਖਬਰ

04/07/2020 6:52:14 PM

ਚੰਡੀਗੜ੍ਹ : ਕੋਰੋਨਾ ਵਾਇਰਸ ਕਾਰਨ ਪੰਜਾਬ ਸਰਕਾਰ ਵਲੋਂ ਲਗਾਏ ਗਏ ਕਰਫਿਊ ਕਾਰਨ ਘਰਾਂ 'ਚ ਡੱਕੇ ਬੈਠੇ ਲੋਕਾਂ ਲਈ ਇਕ ਰਾਹਤ ਦੀ ਭਰੀ ਖਬਰ ਹੈ। ਅੱਠ ਲੋਕ ਜਿਨ੍ਹਾਂ ਦੇ ਕੋਰੋਨਾ ਟੈਸਟ ਪਹਿਲਾਂ ਪਾਜ਼ੇਟਿਵ ਆਏ ਸਨ, ਉਹ ਹੁਣ ਪੂਰੀ ਤਰ੍ਹਾਂ ਠੀਕ ਹੋ ਗਏ ਹਨ। ਉਨ੍ਹਾਂ ਦੀਆਂ ਰਿਪੋਰਟਾਂ ਵੀ ਨੈਗੇਟਿਵ ਆਈਆਂ ਹਨ। ਇਸ ਦੀ ਜਾਣਕਾਰੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਫੇਸਬੁੱਕ ਪੇਜ 'ਤੇ ਦਿੱਤੀ ਗਈ ਹੈ। ਮੁੱਖ ਮੰਤਰੀ ਮੁਤਾਬਕ ਨੈਗੇਟਿਵ ਰਿਪੋਰਟ ਆਉਣ ਤੋਂ ਬਾਅਦ ਇਨ੍ਹਾਂ ਅੱਠ ਲੋਕਾਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਲੋਕਾਂ ਨੂੰ ਕਰਫਿਊ ਦੀਆਂ ਹਦਾਇਤਾਂ ਦੀ ਪਾਲਣਾ ਜਾਰੀ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਘਰਾਂ ਵਿਚ ਰਹੋ ਅਤੇ ਸੁਰੱਖਿਅਤ ਰਹੋ। 

ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਨੂੰ ਹਲਕੇ ''ਚ ਲੈਣ ਵਾਲੇ ਲੋਕ ਹੋ ਜਾਣ ਸਾਵਧਾਨ, ਅੰਮ੍ਰਿਤਸਰ ਦੀ ਇਹ ਖਬਰ ਉਡਾਏਗੀ ਹੋਸ਼    

ਭਾਰਤ ਅਤੇ ਪੰਜਾਬ ਵਿਚ ਕੋਰੋਨਾ ਵਾਇਰਸ ਦੀ ਸਥਿਤੀ 
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਲਗਭਗ ਪੂਰੀ ਦੁਨੀਆ ਨੂੰ ਆਪਣੀ ਜਕੜ ਵਿਚ ਲੈ ਚੁੱਕਾ ਹੈ। ਦੁਨੀਆ ਭਰ ਵਿਚ ਕੋਰੋਨਾ ਕਾਰਨ ਹੁਣ ਤਕ 71,269 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਜਦਕਿ 12,97,078 ਲੋਕ ਇਸ ਵਾਇਰਸ ਨਾਲ ਪੀੜਤ ਹਨ। ਇਸ ਤੋਂ ਇਲਾਵਾ ਭਾਰਤ ਵਿਚ ਕੋਰੋਨਾ ਵਾਇਰਸ ਨਾਲ ਲਗਭਗ 72 ਸੂਬੇ ਪ੍ਰਭਾਵਤ ਹਨ, ਜਦਕਿ ਭਾਰਤ ਵਿਚ 4281 ਕੇਸ ਪਾਜ਼ੇਟਿਵ ਪਾਏ ਗਏ ਹਨ ਅਤੇ 112 ਤੋਂ ਵੱਧ ਲੋਕ ਕੋਵਿਡ-19 ਨਾਲ ਆਪਣੀ ਜਾਨ ਗੁਆ ਚੁੱਕੇ ਹਨ। 3072 ਤੋਂ ਵੱਧ ਲੋਕ ਇਸ ਬਿਮਾਰੀ ਨਾਲ ਪੀੜਤ ਹਨ। ਪੰਜਾਬ ਵਿਚ ਹੁਣ ਤਕ ਇਸ ਵਾਇਰਸ ਨਾਲ 6 ਲੋਕਾਂ ਦੀ ਮੌਤ ਹੋ ਚੁੱਕੀ ਹੈ। ਜੇਕਰ ਗੱਲ ਕੀਤੀ ਜਾਵੇ ਪੰਜਾਬ 'ਚ ਸੂਬੇ ਹੁਣ ਤੱਕ 91 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ। ਜਦਕਿ ਇਸ ਨਾਲ 8 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹੁਣ ਤਕ ਦੇ ਅੰਕੜਿਆਂ ਮੁਤਾਬਕ ਮੋਹਾਲੀ 'ਚ ਸਭ ਤੋਂ ਵੱਧ ਕੋਰੋਨਾ ਦੇ 26 ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਨਵਾਂਸ਼ਹਿਰ ਦੇ 19, ਹੁਸ਼ਿਆਰਪੁਰ ਦੇ 07, ਜਲੰਧਰ ਦੇ 06, ਲੁਧਿਆਣਾ 06, ਅੰਮ੍ਰਿਤਸਰ 'ਚ 10, ਪਟਿਆਲਾ, ਫਰੀਦਕੋਟ, ਬਰਨਾਲਾ, ਮੋਗਾ, ਕਪੂਰਥਲਾ ਦਾ 1-1 ਕੇਸ ਸਾਹਮਣੇ ਆ ਚੁੱਕਾ ਹੈ। ਜਦਕਿ ਰੋਪੜ 'ਚ ਕੋਰੋਨਾ ਦੇ 03, ਮਾਨਸਾ 'ਚ 05, ਪਠਾਨਕੋਟ 'ਚ 02, ਫਤਿਹਗੜ ਸਾਹਿਬ ਦੇ 02 ਕੇਸ ਸਾਹਮਣੇ ਆ ਚੁੱਕੇ ਹਨ।

ਇਹ ਵੀ ਪੜ੍ਹੋ : ਕੋਰੋਨਾ ਆਫਤ ''ਚ ਜਾਨ ਤਲੀ ''ਤੇ ਧਰ ਕੇ ਡਿਊਟੀ ਦੇ ਰਹੇ ਪੁਲਸ ਜਵਾਨਾਂ ਲਈ ਸਰਕਾਰ ਦਾ ਵੱਡਾ ਐਲਾਨ    

Gurminder Singh

This news is Content Editor Gurminder Singh