ਕੋਰੋਨਾ ਸੰਕਟ ਦੌਰਾਨ ਕੈਪਟਨ ਦਾ ਸਖਤ ਫਰਮਾਨ, ਪੁਲਸ ਨੂੰ ਦਿੱਤੇ ਕਾਰਵਾਈ ਦੇ ਹੁਕਮ

Saturday, Apr 18, 2020 - 07:11 PM (IST)

ਕੋਰੋਨਾ ਸੰਕਟ ਦੌਰਾਨ ਕੈਪਟਨ ਦਾ ਸਖਤ ਫਰਮਾਨ, ਪੁਲਸ ਨੂੰ ਦਿੱਤੇ ਕਾਰਵਾਈ ਦੇ ਹੁਕਮ

ਚੰਡੀਗੜ੍ਹ (ਅਸ਼ਵਨੀ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਨਤਕ ਤੌਰ 'ਤੇ ਮਾਸਕ ਦੀ ਵਰਤੋਂ ਨੂੰ ਸਖਤੀ ਨਾਲ ਲਾਗੂ ਕਰਨ ਦੇ ਹੁਕਮ ਦਿੱਤੇ ਹਨ। ਨਾਲ ਹੀ ਪੁਲਸ ਨੂੰ ਕਿਹਾ ਕਿ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਚਲਾਨ ਕੱਟੇ ਜਾਣ। ਸੂਬੇ ਵਿਚ ਕੋਵਿਡ-19 ਦੀ ਸਥਿਤੀ ਬਾਰੇ ਸਮੀਖਿਆ ਕਰਨ ਲਈ ਸੱਦੀ ਗਈ ਵੀਡੀਓ ਕਾਨਫਰੰਸ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਖਤਰਨਾਕ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੋਈ ਵੀ ਨਾਗਰਿਕ ਘਰ ਤੋਂ ਬਾਹਰ ਨਿਕਲਣ ਲੱਗਿਆ ਮਾਸਕ ਦੀ ਵਰਤੋਂ ਜ਼ਰੂਰ ਕਰੇ ਅਤੇ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ 'ਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਪੁਲਸ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ ਵਿਅਕਤੀ ਜਨਤਕ ਸਥਾਨਾਂ 'ਤੇ ਬਿਨਾਂ ਮਾਸਕ (ਚਾਹੇ ਘਰ ਬਣਾਇਆ ਹੋਵੇ ਜਾਂ ਹੋਰ ਹੋਵੇ) ਤੋਂ ਬਿਨਾਂ ਦੇਖਿਆ ਜਾਵੇ, ਉਸ ਦਾ ਮਹਾਮਾਰੀ ਕਾਨੂੰਨ ਦੀ ਧਾਰਾਵਾਂ ਅਨੁਸਾਰ ਚਲਾਨ ਕੱਟਿਆ ਜਾਵੇ। ਉਨ੍ਹਾਂ ਜਨਤਕ ਤੌਰ 'ਤੇ ਮਾਸਕ ਪਹਿਨਣ ਦੇ ਹੁਕਮਾਂ ਦੀ 100 ਫੀਸਦੀ ਪਾਲਣਾ ਯਕੀਨੀ ਬਣਾਉਣ ਲਈ ਕਿਹਾ।

ਇਹ ਵੀ ਪੜ੍ਹੋ : ਜਲੰਧਰ ਦੇ ਮਨਦੀਪ ਚਿੱਟੀ ਦੀ ਇੰਗਲੈਂਡ 'ਚ ਕੋਰੋਨਾ ਵਾਇਰਸ ਕਾਰਣ ਮੌਤ

ਇਕ ਕਾਨੂੰਗੋ ਦੀ ਹੋਈ ਮੌਤ ਦੀ ਰੌਸ਼ਨੀ 'ਚ ਮੁੱਖ ਮੰਤਰੀ ਨੇ ਕੋਵਿਡ-19 ਖਿਲਾਫ਼ ਮੂਹਰਲੀ ਕਤਾਰ 'ਚ ਡਟੇ ਮੁਲਾਜ਼ਮਾਂ, ਜਿਨ੍ਹਾਂ 'ਚ ਸਿਹਤ, ਖੇਤੀਬਾੜੀ, ਪੁਲਸ ਤੇ ਮਾਲ ਵਿਭਾਗ ਦਾ ਸਟਾਫ਼ ਸ਼ਾਮਲ ਹੈ, ਦੀ ਸੁਰੱਖਿਆ ਯਕੀਨੀ ਬਣਾਉਣ ਲਈ ਵੀ ਸਖ਼ਤ ਹੁਕਮ ਦਿੱਤੇ। ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਪੀ.ਪੀ.ਈ. ਕਿੱਟਾਂ ਮੁਹੱਈਆ ਕਰਵਾਉਣ ਦੇ ਨਾਲ ਹੋਰ ਜ਼ਰੂਰੀ ਅਹਿਤਿਆਤੀ ਕਦਮ ਵੀ ਚੁੱਕੇ ਜਾਣ। ਉਨ੍ਹਾਂ ਕਿਹਾ ਕਿ ਸੂਬੇ ਦੀ ਮਾਹਿਰ ਮੈਡੀਕਲ ਕਮੇਟੀ ਵਲੋਂ ਵਰਕਰਾਂ ਦੀ ਸੁਰੱਖਿਆ ਲਈ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।

ਇਹ ਵੀ ਪੜ੍ਹੋ : ਕੋਰੋਨਾ ਆਫਤ ਦਰਮਿਆਨ ਅੰਮ੍ਰਿਤਸਰ ਵਾਸੀਆਂ ਲਈ ਰਾਹਤ ਭਰੀ ਖਬਰ    

ਵਧੀਕ ਮੁੱਖ ਸਕੱਤਰ ਵਿਨੀ ਮਹਾਜਨ, ਜੋ ਕੋਵਿਡ-19 ਨਾਲ ਸਬੰਧਤ ਖਰੀਦ ਲਈ ਬਣਾਈ ਕਮੇਟੀ ਦੀ ਮੁਖੀ ਵੀ ਹੈ, ਨੇ ਵੀਡੀਓ ਕਾਨਫਰੰਸਿੰਗ 'ਚ ਦੱਸਿਆ ਕਿ ਸੂਬੇ 'ਚ ਅਜਿਹੇ ਉਪਕਰਨਾਂ ਦੀ ਕੋਈ ਕਮੀ ਨਹੀਂ ਹੈ ਅਤੇ ਫਰੰਟਲਾਈਨ 'ਤੇ ਕੰਮ ਕਰ ਰਹੇ ਸਾਰੇ ਸਰਕਾਰੀ ਕਰਮਚਾਰੀਆਂ ਤੇ ਸਟਾਫ਼ ਦਾ ਪੂਰਾ ਖਿਆਲ ਰੱਖਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਲੋਕਾਂ ਦੀ ਜ਼ਿੰਦਗੀ ਨਾਲ ਕੋਈ ਸਮਝੌਤਾ ਨਹੀਂ ਹੋ ਸਕਦਾ ਅਤੇ ਸਰਕਾਰ ਦੀ ਪਹਿਲ ਪੰਜਾਬ ਦੇ ਲੋਕਾਂ ਦੀ ਜ਼ਿੰਦਗੀ ਬਚਾਉਣ ਅਤੇ ਉਨ੍ਹਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਜਾਰੀ ਰਹੇਗੀ। ਉਨ੍ਹਾਂ ਕਿਹਾ ਕਿ ਮੈਂ ਮੁੜ ਤੋਂ ਫੈਕਟਰੀ ਸ਼ੁਰੂ ਕਰ ਸਕਦਾ ਹਾਂ ਪਰ ਕਿਸੇ ਪੰਜਾਬੀ ਨੂੰ ਵਾਪਸ ਨਹੀਂ ਲਿਆ ਸਕਦਾ। 

ਇਹ ਵੀ ਪੜ੍ਹੋ : ਲੁਧਿਆਣਾ 'ਚ ਕੋਰੋਨਾ ਦਾ ਪ੍ਰਕੋਪ, ਜ਼ਿਲਾ ਮੰਡੀ ਅਫਸਰ ਦੀ ਰਿਪੋਰਟ ਆਈ ਪਾਜ਼ੇਟਿਵ 

ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਉਹ ਸੂਬੇ ਦੇ ਸਾਰੇ ਸੀਮਤ ਕੀਤੇ 24 ਜ਼ੋਨਾਂ 'ਚ ਰੈਪਿਡ ਟੈਸਟਿੰਗ ਦੀ ਮੁਹਿੰਮ ਵਿੱਢਣ। ਕੇਂਦਰੀ ਸਿਹਤ ਮੰਤਰਾਲੇ ਵਲੋਂ ਪੰਜਾਬ ਦੇ ਚਾਰ ਜ਼ਿਲੇ (ਜਲੰਧਰ, ਪਠਾਨਕੋਟ, ਨਵਾਂਸ਼ਹਿਰ ਤੇ ਐੱਸ.ਏ.ਐੱਸ.ਨਗਰ) ਹਾਟਸਪੋਟ ਜ਼ਿਲੇ ਐਲਾਨੇ ਗਏ ਹਨ। ਸੂਬਾ ਹੁਣ ਤੱਕ ਇਹ ਟੈਸਟ ਜਲੰਧਰ ਤੇ ਐੱਸ.ਏ.ਐੱਸ. ਨਗਰ ਵਿਚ ਸ਼ੁਰੂ ਕਰ ਚੁੱਕਾ ਹੈ। ਸਿਹਤ ਸਕੱਤਰ ਅਨੁਰਾਗ ਅਗਰਵਾਲ ਨੇ ਦੱਸਿਆ ਕਿ ਰੋਕਥਾਮ ਦੀ ਰਣਨੀਤੀ ਦੇ ਹਿੱਸੇ ਵਜੋਂ ਵਿਭਾਗ ਨੇ ਕੋਵਾ ਐਪ 'ਤੇ ਸੂਬੇ 'ਚ ਸੀਮਤ ਕੀਤੇ 24 ਜ਼ੋਨਾਂ ਬਾਰੇ ਜਾਣਕਾਰੀ ਅਪਲੋਡ ਕਰ ਦਿੱਤੀ ਹੈ ਅਤੇ ਇਨ੍ਹਾਂ ਖੇਤਰਾਂ 'ਚ ਕੋਈ ਸੇਵਾਵਾਂ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਕੋਰੋਨਾ ਸੰਕਟ ਦਰਮਿਆਨ ਪੰਜਾਬ ਸਰਕਾਰ ਦਾ ਵੱਡਾ ਕਦਮ, ਲਾਂਚ ਕੀਤਾ ਵਿਸ਼ੇਸ਼ 'ਚੈਟਬੋਟ' 


author

Gurminder Singh

Content Editor

Related News