ਕੋਰੋਨਾ ਆਫ਼ਤ ਕਾਰਣ ਕੈਪਟਨ ਸਰਕਾਰ ਦੀ ਸਖ਼ਤੀ, ਜਾਰੀ ਕੀਤੀਆਂ ਨਵੀਆਂ ਗਾਈਡਲਾਈਨ

Monday, Jul 13, 2020 - 06:36 PM (IST)

ਕੋਰੋਨਾ ਆਫ਼ਤ ਕਾਰਣ ਕੈਪਟਨ ਸਰਕਾਰ ਦੀ ਸਖ਼ਤੀ, ਜਾਰੀ ਕੀਤੀਆਂ ਨਵੀਆਂ ਗਾਈਡਲਾਈਨ

ਚੰਡੀਗੜ੍ਹ : ਪੰਜਾਬ ਵਿਚ ਲਗਾਤਾਰ ਵੱਧ ਰਹੀ ਕੋਰੋਨਾ ਮਰੀਜ਼ਾਂ ਦੀ ਗਿਣਤੀ ਦੇ ਮੱਦੇਨਜ਼ਰ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਹੋਰ ਸਖ਼ਤੀ ਕੀਤੀ ਗਈ। ਸਰਕਾਰ ਦੀਆਂ ਤਾਜ਼ਾ ਗਾਈਡ ਲਾਈਨ ਮੁਤਾਬਕ ਵਿਆਹ ਸਮਾਗਮ ਵਿਚ ਮਹਿਜ਼ 30 ਲੋਕ ਹਿੱਸਾ ਲੈ ਸਕਣਗੇ ਜਦਕਿ ਪਹਿਲਾਂ 50 ਲੋਕਾਂ ਨੂੰ ਵਿਆਹ ਵਿਚ ਸ਼ਮੂਲੀਅਤ ਕਰਨ ਦੀ ਮਨਜ਼ੂਰੀ ਦਿੱਤੀ ਗਈ ਸੀ। ਨਿਯਮਾਂ ਵਿਚ ਸਾਫ਼ ਤੌਰ 'ਤੇ ਕਿਹਾ ਗਿਆ ਹੈ ਕਿ ਵਿਆਹ ਸਮਾਗਮ ਵਿਚ ਦੋਵਾਂ ਧਿਰਾਂ (ਕੁੜੀ-ਮੁੰਡੇ) ਵਲੋਂ 30 ਲੋਕ ਹੀ ਹਿੱਸਾ ਲੈ ਸਕਣਗੇ। ਇਸ ਤੋਂ ਇਲਾਵਾ ਕਿਸੇ ਵੀ ਤਰ੍ਹਾਂ ਦੇ ਇਕੱਠ ਜਾਂ ਧਰਨੇ ਪ੍ਰਦਰਸ਼ਨਾਂ 'ਤੇ ਰੋਕ ਲਗਾ ਦਿੱਤੀ ਗਈ ਹੈ। ਜੇਕਰ ਕੋਈ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਦਾ ਹੈ, ਉਸ ਖ਼ਿਲਾਫ਼ ਐੱਫ. ਆਈ. ਆਰ. ਦਰਜ ਕੀਤੀ ਜਾਵੇਗੀ।ਇਸ ਤੋਂ ਇਲਾਵਾ ਜੇਕਰ ਕੋਈ ਮੀਟਿੰਗ ਕਰਦਾ ਹੈ ਤਾਂ ਇਸ ਮੀਟਿੰਗ ਵਿਚ ਪੰਜ ਤੋਂ ਜ਼ਿਆਦਾ ਲੋਕ ਹਿੱਸਾ ਨਹੀਂ ਲੈ ਸਕਣਗੇ।

ਇਹ ਵੀ ਪੜ੍ਹੋ :  ਮੁੱਖ ਮੰਤਰੀ ਦੇ ਸ਼ਹਿਰ 'ਚ ਕੋਰੋਨਾ ਦਾ ਵੱਡਾ ਧਮਾਕਾ, ਲਗਾਤਾਰ ਬੇਕਾਬੂ ਹੋ ਰਹੇ ਹਾਲਾਤ

ਦਰਅਸਲ ਪਿਛਲੇ ਕੁਝ ਦਿਨਾਂ ਤੋਂ ਦੇਖਣ ਵਿਚ ਆਇਆ ਸੀ ਕਿ ਵੱਖ-ਵੱਖ ਧਿਰਾਂ ਭਾਵੇਂ ਉਹ ਸਿਆਸੀ ਆਗੂ ਹੋਣ, ਧਾਰਮਿਕ ਹੋਣ ਜਾਂ ਫਿਰ ਅਧਿਆਪਕ ਜਥੇਬੰਦੀਆਂ ਹੋਣ, ਵਲੋਂ ਧਰਨੇ ਪ੍ਰਦਰਸ਼ਨ ਉਲੀਕੇ ਜਾ ਰਹੇ ਸਨ, ਜਿਨ੍ਹਾਂ ਵਿਚ ਸਾਫ਼ ਤੌਰ 'ਤੇ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਜੇਕਰ ਹੁਣ ਕੋਈ ਨਿਯਮਾਂ ਦੀ ਉਲੰਘਣਾ ਕਰੇਗਾ ਤਾਂ ਉਸ 'ਤੇ ਸਿੱਧੀ ਕਾਰਵਾਈ ਹੋਵੇਗੀ। ਇਸ ਤੋਂ ਇਲਾਵਾ ਕੰਮਕਾਜੀ ਥਾਵਾਂ 'ਤੇ ਵੀ ਮਾਸਕ ਪਾਉਣ ਪੂਰੀ ਤਰ੍ਹਾਂ ਲਾਜ਼ਮੀ ਕਰ ਦਿੱਤਾ ਗਿਆ ਹੈ। ਜਦਕਿ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਅਤੇ ਥੁੱਕਣ 'ਤੇ ਪਹਿਲਾਂ ਹੀ ਪੂਰਨ ਤੌਰ 'ਤੇ ਪਾਬੰਦੀ ਲਗਾਈ ਗਈ ਹੈ।

ਇਹ ਵੀ ਪੜ੍ਹੋ :  ਢੀਂਡਸਾ ਧੜੇ ਦੇ ਨਵੇਂ ਅਕਾਲੀ ਦਲ 'ਤੇ ਬੋਲ ਹੀ ਪਏ ਕੈਪਟਨ, ਕੁਝ ਅਜਿਹਾ ਦਿੱਤਾ ਬਿਆਨ


author

Gurminder Singh

Content Editor

Related News