ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦੇ ਦੋ ਹੋਰ ਮਾਮਲੇ ਆਏ ਸਾਹਮਣੇ, ਨਾਨੀ-ਦੋਹਤੀ ਦੀ ਰਿਪੋਰਟ ਪਾਜ਼ੇਟਿਵ
Sunday, Apr 12, 2020 - 06:39 PM (IST)
ਚੰਡੀਗੜ੍ਹ (ਭਗਵੰਤ) : ਚੰਡੀਗੜ੍ਹ ਵਿਚ ਕੋਰੋਨਾ ਵਾਇਰਸ ਦੇ ਦੋ ਹੋਰ ਮਾਮਲੇ ਸਾਹਮਣੇ ਆਏ ਹਨ। ਕੋਰੋਨਾ ਪਾਜ਼ੇਟਿਵ ਆਏ 40 ਸਾਲਾ ਸ਼ਖਸ ਦੀ ਧੀ ਅਤੇ ਸੱਸ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ। ਮਿਲੀ ਜਾਣਕਾਰੀ ਮੁਤਾਬਕ ਚੰਡੀਗੜ੍ਹ ਦੇ ਸੈਕਟਰ 37 ਦੇ ਰਹਿਣ ਵਾਲੇ 40 ਸਾਲਾ ਸ਼ਖਸ ਦੀ 8 ਸਾਲਾ ਧੀ ਅਤੇ ਸੱਸ ਦੇ ਵੀ ਸੈਂਪਲ ਲਏ ਗਏ ਸਨ, ਜਿਨ੍ਹਾਂ ਦੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ। ਡਾਕਟਰਾਂ ਮੁਤਾਬਕ ਪਾਜ਼ੇਟਿਵ ਪਾਈ ਗਈ ਬੱਚੀ ਅਤੇ ਬਜ਼ੁਰਗ ਨੂੰ ਸੈਕਟਰ 16 ਦੇ ਹਸਪਤਾਲ ਵਿਚ ਆਈਸੋਲੇਟ ਕੀਤਾ ਗਿਆ ਹੈ ਜਦੋਂ ਕਿ ਉਸ ਦੀ ਪਤਨੀ ਦੇ ਸੈਂਪਲ ਵੀ ਜਾਂਚ ਲਈ ਭੇਜੇ ਗਏ ਹਨ। ਜਿਨ੍ਹਾਂ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਦਾ ਗੜ੍ਹ ਰਹੇ ਨਵਾਂਸ਼ਹਿਰ ਲਈ ਰਾਹਤ ਭਰੀ ਖਬਰ
ਇਥੇ ਇਹ ਵੀ ਦੱਸਣਯੋਗ ਹੈ ਕਿ ਉਕਤ ਵਿਅਕਤੀ ਦੀ 24 ਦਿਨ ਪਹਿਲਾਂ ਪੈਦਾ ਹੋਈ ਧੀ ਦੀ ਰਿਪੋਰਟ ਨੈਗੇਟਿਵ ਆਈ ਸੀ। ਜਦਕਿ ਚੰਡੀਗੜ੍ਹ ਵਿਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ ਹੁਣ 21 ਹੋ ਗਈ ਹੈ। ਇਨ੍ਹਾਂ ਵਿਚੋਂ 7 ਮਰੀਜ਼ ਠੀਕ ਹੋ ਗਏ ਹਨ। ਹੁਣ ਚੰਡੀਗੜ੍ਹ ਵਿਚ ਕੁੱਲ ਐਕਟਿਵ ਮਰੀਜ਼ 14 ਹਨ।
ਇਹ ਵੀ ਪੜ੍ਹੋ : ਏ. ਐੱਸ. ਆਈ. ਦਾ ਹੱਥ ਵੱਢਣ ਤੋਂ ਬਾਅਦ ਪੁਲਸ ਦੀ ਨਿਹੰਗਾਂ ''ਤੇ ਕਾਰਵਾਈ, ਗੋਲੀਬਾਰੀ ਪਿੱਛੋਂ 7 ਗ੍ਰਿਫਤਾਰ
ਭਾਰਤ ਅਤੇ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮੌਜੂਦਾ ਹਾਲਾਤ
ਦੁਨੀਆ ਭਰ ਵਿਚ ਕੋਰੋਨਾ ਕਾਰਨ ਹੁਣ ਤਕ 1,06,349 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਜਦਕਿ 17,32,353 ਲੋਕ ਇਸ ਵਾਇਰਸ ਨਾਲ ਪੀੜਤ ਹਨ। ਇਸ ਤੋਂ ਇਲਾਵਾ ਭਾਰਤ ਵਿਚ ਕੋਰੋਨਾ ਵਾਇਰਸ ਨਾਲ ਲਗਭਗ 27 ਸੂਬੇ ਪ੍ਰਭਾਵਤ ਹਨ, ਜਦਕਿ ਭਾਰਤ ਵਿਚ 8027 ਕੇਸ ਪਾਜ਼ੇਟਿਵ ਪਾਏ ਗਏ ਹਨ ਅਤੇ 256 ਤੋਂ ਵੱਧ ਲੋਕ ਕੋਵਿਡ-19 ਨਾਲ ਆਪਣੀ ਜਾਨ ਗੁਆ ਚੁੱਕੇ ਹਨ। ਐਤਵਾਰ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਲਈ ਪਾਜ਼ੇਟਿਵ ਐਲਾਨੇ ਜਾਣ ਵਾਲੇ 163 ਮਾਮਲਿਆਂ 'ਚ ਮੋਹਾਲੀ ਜ਼ਿਲੇ ਤੋਂ 53, ਐੱਸ.ਬੀ.ਐੱਸ. ਨਗਰ ਤੋਂ 19, ਪਠਾਨਕੋਟ ਤੋਂ 15, ਹੁਸ਼ਿਆਰਪੁਰ ਤੋਂ 7, ਜਲੰਧਰ ਤੋਂ 15, ਮਾਨਸਾ ਅਤੇ ਅੰਮ੍ਰਿਤਸਰ ਜ਼ਿਲੇ ਤੋਂ 11-11, ਲੁਧਿਆਣਾ ਜ਼ਿਲੇ ਤੋਂ 10, ਮੋਗਾ ਜ਼ਿਲੇ ਤੋਂ 4, ਰੂਪਨਗਰ ਤੋਂ 3, ਫ਼ਤਹਿਗੜ੍ਹ ਸਾਹਿਬ, ਸੰਗਰੂਰ, ਬਰਨਾਲਾ ਅਤੇ ਫਰੀਦਕੋਟ ਜ਼ਿਲੇ ਤੋਂ 2-2, ਪਟਿਆਲਾ, ਕਪੂਰਥਲਾ, ਫਗਵਾੜਾ ਅਤੇ ਮੁਕਤਸਰ ਜ਼ਿਲੇ ਤੋਂ 1-1 ਮਾਮਲਾ ਸਾਹਮਣੇ ਆਇਆ ਹੈ। ਸਰਕਾਰ ਵਲੋਂ ਜਾਰੀ ਬੁਲੇਟਿਨ ਅਨੁਸਾਰ ਹੁਣ ਤੱਕ 20 ਮਰੀਜ਼ ਠੀਕ ਹੋ ਚੁੱਕੇ ਹਨ, ਜਦੋਂ ਕਿ 12 ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ।
ਇਹ ਵੀ ਪੜ੍ਹੋ : ਲੰਬੇ ਆਪ੍ਰੇਸ਼ਨ ਪਿੱਛੋਂ 9 ਨਿਹੰਗ ਕਾਬੂ, 2 ਰਿਵਾਲਵਰ, ਪੈਟਰੋਲ ਬੰਬ, ਕਿਰਪਾਨਾਂ ਤੇ ਭੁੱਕੀ ਬਰਾਮਦ