ਹੈਰਾਨੀਜਨਕ! ਇਸ ਤਰ੍ਹਾਂ ਕਿਵੇਂ ਹਾਰੇਗਾ ਕੋਰੋਨਾ, ਦੇਖੋ ਜਲੰਧਰ ਦੇ ਸਿਵਲ ਹਸਪਤਾਲ ਦਾ ਹਾਲ

Tuesday, May 11, 2021 - 03:25 PM (IST)

ਜਲੰਧਰ (ਸੋਨੂੰ):  ਜਲੰਧਰ ’ਚ ਕੋਰੋਨਾ ਵਾਇਰਸ ਦੀ ਗੱਲ ਕੀਤੀ ਜਾਵੇ ਤਾਂ ਮਾਮਲਿਆਂ ’ਚ ਕੋਈ ਵੀ ਗਿਰਾਵਟ ਨਹੀਂ ਦੇਖ਼ੀ ਜਾ ਰਹੀ ਹੈ। ਰੋਜ਼ਾਨਾ ਜ਼ਿਲ੍ਹੇ ’ਚ 500 ਤੋਂ ਵੱਧ ਮਾਮਲੇ ਸਾਹਮਣੇ ਆ ਰਹੇ ਹਨ। ਉੱਥੇ ਹੀ ਮ੍ਰਿਤਕਾਂ ਦਾ ਆਂਕੜਾ ਵੀ ਰੋਜ਼ਾਨਾ ਵੱਧ ਰਿਹਾ ਹੈ। ਇਸ ਦੀ ਰੋਕਥਾਮ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਨਵੇਂ-ਨਵੇਂ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਗਏ ਹਨ। ਇਨ੍ਹਾਂ ’ਚੋਂ ਸਭ ਤੋਂ ਪਹਿਲਾਂ ਜਲੰਧਰ ’ਚ ਡਿਪਟੀ ਕਮਿਸ਼ਨਰ ਵਲੋਂ ਵਿਆਹ, ਜਾਂ ਹੋਰ ਸਮਾਗਮ ’ਚ 10 ਤੋਂ ਵੱਧ ਲੋਕਾਂ ਨੂੰ ਮਨਜ਼ੂਰੀ ਨਹੀਂ ਹੈ। ਪਰ ਜਲੰਧਰ ਤੋਂ ਇਕ ਅਜਿਹੀ ਤਸਵੀਰ ਵੀ ਦੇਖ਼ਣ ਨੂੰ ਮਿਲ ਰਹੀ ਹੈ, ਜਿੱਥੇ ਕੋਰੋਨਾ ਵਾਇਰਸ ਨੂੰ ਖ਼ੁਦ ਹੀ ਸੱਦਾ ਦਿੱਤਾ ਜਾ ਰਿਹਾ ਹੈ। 

ਇਹ ਵੀ ਪੜ੍ਹੋ: ਮਾਨਸਾ ’ਚ ਵੱਡੀ ਵਾਰਦਾਤ, ਪ੍ਰੇਮ ਵਿਆਹ ਦੀ ਜ਼ਿੱਦ ’ਤੇ ਅੜੀ ਧੀ ਦਾ ਪਿਓ ਵਲੋਂ ਕਤਲ
PunjabKesari

ਜੀ ਹਾਂ ਜਲੰਧਰ ਦੇ ਸਿਵਲ ਹਸਪਤਾਲ ’ਚ ਕੋਰੋਨਾ ਵੈਕਸੀਨੇਸ਼ਨ ਦੇ ਲਈ ਲੋਕਾਂ ਦੀਆਂ ਲੰਬੀਆਂ ਲਾਈਨਾਂ ਲੱਗੀਆਂ ਹੋਈਆਂ ਹਨ ਇਨ੍ਹਾਂ ਲੋਕਾਂ ਦੇ ਨਾਲ-ਨਾਲ ਪ੍ਰਸ਼ਾਸਨ ਦੀ ਵੀ ਲਾਪਰਵਾਹੀ ਵੀ ਦੇਖੀ ਜਾ ਰਹੀ ਹੈ, ਜਿੱਥੇ ਵੈਕਸੀਨ ਦੇ ਲਈ ਅਜਿਹੇ ਪ੍ਰਬੰਧ ਹਨ। ਇੱਥੇ ਸੋਸ਼ਲ ਡਿਸਟੈਂਸਿਗ ਦੀ ਕੋਈ ਵੀ ਪਾਲਣਾ ਨਹੀਂ ਕੀਤੀ ਜਾ ਰਹੀ ਹੈ, ਇੰਨਾ ਹੀ ਨਹੀਂ ਲੋਕਾਂ ਨੇ ਮਾਸਕ ਵੀ ਢੰਗ ਨਾਲ ਨਹੀਂ ਪਾਏ ਹੋਏ। ਇਹ ਤਸਵੀਰਾਂ ਦੇਖ ਕੇ ਤੁਸੀਂ ਖ਼ੁਦ ਹੀ ਸਮਝ ਸਕਦੇ ਹੋ ਕਿ ਜਲੰਧਰ ’ਚ ਕੋਰੋਨਾ ਦੇ ਖ਼ਿਲਾਫ ਲੋਕ ਅਤੇ ਪ੍ਰਸ਼ਾਸਨ ਕਿਵੇਂ ਜੰਗ ਲੜ ਰਹੇ ਹਨ। 

ਇਹ ਵੀ ਪੜ੍ਹੋ:  ਬਠਿੰਡਾ ਦੇ ਡਾਕਟਰ ਦੀ ਦਰਿਆਦਿਲੀ ਨੂੰ ਸਲਾਮ, ਨਿੱਜੀ ਹਸਪਤਾਲ ’ਚ ਕੋਰੋਨਾ ਪੀੜਤਾਂ ਦਾ ਕਰੇਗਾ ਮੁਫ਼ਤ ਇਲਾਜ

PunjabKesari

 

ਇਹ ਵੀ ਪੜ੍ਹੋ: ਪੰਜਾਬ ਸਰਕਾਰ ਦੀਆਂ ਹੈਰਾਨੀਜਨਕ ਨੀਤੀਆਂ, ਕੋਈ ਵੈਕਸੀਨ ਨੂੰ ਤਰਸ ਰਿਹੈ ਤੇ ਕੋਈ ਲਗਵਾਉਣ ਲਈ ਤਿਆਰ ਨਹੀਂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 


Shyna

Content Editor

Related News