ਕੋਰੋਨਾ ਵਾਇਰਸ : 100 ਤੋਂ ਜ਼ਿਆਦਾ ਮੁਲਾਜ਼ਮ ਰੱਖਣ ਵਾਲੀਆਂ ਕੰਪਨੀਆਂ ਨੂੰ ਸਖਤ ਨਿਰਦੇਸ਼

03/17/2020 3:01:49 PM

ਚੰਡੀਗੜ੍ਹ (ਸਾਜਨ) : ਜਿੱਥੇ ਕੋਰੋਨਾ ਵਾਇਰਸ ਕਾਰਨ ਪੂਰੀ ਦੁਨੀਆ 'ਚ ਤਹਿਲਕਾ ਮਚਿਆ ਹੋਇਆ ਹੈ, ਉੱਥੇ ਹੀ ਹੌਲੀ-ਹੌਲੀ ਕੋਰੋਨਾ ਵਾਇਰਸ ਭਾਰਤ 'ਚ ਵੀ ਆਪਣੇ ਪੈਰ ਪਸਾਰ ਰਿਹਾ ਹੈ। ਇਸ ਨੂੰ ਮੁੱਖ ਰੱਖਦਿਆਂ ਚੰਡੀਗੜ੍ਹ ਪ੍ਰਸ਼ਾਸਨ ਨੇ 100 ਤੋਂ ਜ਼ਿਆਦਾ ਮੁਲਾਜ਼ਮ ਰੱਖਣ ਵਾਲੀਆਂ ਕੰਪਨੀਆਂ ਨੂੰ ਸਖਤ ਨਿਰਦੇਸ਼ ਜਾਰੀ ਕੀਤਾ ਹੈ ਕਿ ਉਹ ਚੌਕਸੀ ਵਰਤਦੇ ਹੋਏ ਕਰਮਚਾਰੀਆਂ ਨੂੰ 'ਘਰ 'ਚ ਕੰਮ' ਕਰਨ ਲਈ ਕਹਿਣ। ਇਹ ਫੈਸਲਾ ਕੰਪਨੀਆਂ ਨੂੰ ਆਪਣੇ ਪੱਧਰ 'ਤੇ ਲੈਣ ਲਈ ਕਿਹਾ ਗਿਆ ਹੈ ਪਰ ਜੇਕਰ ਕਿਸੇ ਵੀ ਕੰਪਨੀ ਜਾ ਵਰਕਿੰਗ ਪਲੇਸ 'ਤੇ ਕੋਰੋਨਾ ਵਾਇਰਸ ਦੇ ਮਰੀਜ਼ ਦੀ ਪੁਸ਼ਟੀ ਪਾਈ ਜਾਂਦੀ ਹੈ ਤਾਂ ਉਸ ਕੰਪਨੀ ਨੂੰ ਸੀਲ ਕਰ ਦਿੱਤਾ ਜਾਵੇਗਾ ਅਤੇ ਉੱਥੋਂ ਦੇ ਕਰਮਚਾਰੀਆਂ ਨੂੰ ਆਈਸੋਲੇਸ਼ਨ ਵਾਰਡ 'ਚ ਦਾਖਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਕੋਰੋਨਾ ਤੋਂ ਬਚਾਅ ਲਈ ਸਿਹਤ ਮੰਤਰਾਲੇ ਨੇ ਜਾਰੀ ਕੀਤੀ ਹੈਲਪਲਾਈਨ ਤੇ Email ID , ਤੁਸੀਂ ਵੀ ਜਾਣੋ

ਚੰਡੀਗੜ੍ਹ ਦੇ ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰੀਦਾ ਨੇ ਯੂ. ਟੀ. ਸਕੱਤਰੇਤ 'ਚ ਪ੍ਰੈਸ ਕਾਨਫਰੰਸ ਦੌਰਾਨ ਇਹ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਹੈ ਕਿ ਸ਼ਹਿਰ 'ਚ ਕੋਈ ਵੀ ਅਜਿਹਾ ਪ੍ਰੋਗਰਾਮ ਨਾ ਹੋਵੇ, ਜਿੱਥੇ 100 ਤੋਂ ਜ਼ਿਆਦਾ ਲੋਕਾਂ ਦਾ ਆਉਣਾ ਤੈਅ ਹੋਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨਿਰਦੇਸ਼ਾਂ ਨੂੰ ਨਾ ਮੰਨਣ ਵਾਲਿਆਂ 'ਤੇ ਪ੍ਰਸ਼ਾਸਨ ਵਲੋਂ ਸਖਤ ਕਾਰਵਾਈ ਕੀਤੀ ਜਾਵੇਗੀ।

PunjabKesari

ਸ਼ਹਿਰ ਦੇ ਮਾਲਜ਼, ਸਿਨੇਮਾਘਰ, ਜਿੰਮ ਬੰਦ
ਸਲਾਹਕਾਰ ਮਨੋਜ ਕੁਮਾਰ ਪਰੀਦਾ ਨੇ ਸ਼ਹਿਰ ਦੇ ਸਾਰੇ ਮਲਟੀਪਲੈਕਸ ਅਤੇ ਸਿਨੇਮਾਘਰ ਵੀ 31 ਮਾਰਚ ਤਕ ਬੰਦ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਸਲਾਹਕਾਰ ਨੇ ਨਿਰਦੇਸ਼ ਜਾਰੀ ਕਰਕੇ ਕਿਹਾ ਕਿ ਸ਼ਹਿਰ ਦੇ ਕਿਸੇ ਵੀ ਮਾਲ ਜਾਂ ਸ਼ਾਪਿੰਗ ਕੰਪਲੈਕਸ 'ਚ ਜੋ ਵੀ ਮਲਟੀਪਲੈਕਸ ਹਨ ਜਾਂ ਸਿਨੇਮਾ ਘਰ ਚੱਲ ਰਹੇ ਹਨ, ਉਨ੍ਹਾਂ ਸਾਰਿਆਂ ਨੂੰ ਤੁਰੰਤ ਬੰਦ ਕਰ ਦਿੱਤਾ ਜਾਵੇ। ਸਲਾਹਕਾਰ ਨੇ ਇਹ ਵੀ ਕਿਹਾ ਕਿ ਲੋੜ ਪੈਣ 'ਤੇ 31 ਮਾਰਚ ਤੋਂ ਅੱਗੇ ਵੀ ਇਸ ਨਿਰਦੇਸ਼ ਨੂੰ ਵਧਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ : ਹਰਿਆਣਾ 'ਚ ਇਕ ਹੋਰ ਕੋਰੋਨਾ ਪੀੜਤ ਮਾਮਲੇ ਦੀ ਪੁਸ਼ਟੀ, ਜਾਣੋ ਕਿੰਨੇ ਮਾਮਲੇ
ਅਦਾਲਤ 'ਚ ਜ਼ਰੂਰੀ ਕੇਸਾਂ ਦੀ ਹੋਵੇਗੀ ਸੁਣਵਾਈ
ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕੋਰੋਨਾ ਵਾਇਰਸ ਨੂੰ ਲੈ ਕੇ ਇਹਤਿਆਤ ਵਜੋਂ 31 ਮਾਰਚ ਤੱਕ ਅਦਾਲਤ ਦੀ ਛੁੱਟੀ ਕਰ ਦਿੱਤੀ ਹੈ। ਹਾਈਕੋਰਟ ਦੇ ਹੁਕਮਾਂ ਮੁਤਾਬਕ 31 ਮਾਰਚ ਤੱਕ ਅਦਾਲਤ ਦੀ ਛੁੱਟੀ ਰਹੇਗੀ ਪਰ ਜ਼ਰੂਰੀ ਸੁਣਵਾਈ ਲਈ ਅਦਾਲਤ ਖੁੱਲ੍ਹੀ ਰਹੇਗੀ।
ਇਹ ਵੀ ਪੜ੍ਹੋ : ਭਾਰਤ 'ਚ ਕੋਰੋਨਾ ਵਾਇਰਸ ਕਾਰਨ ਤੀਜੀ ਮੌਤ, 64 ਸਾਲ ਦਾ ਸੀ ਬਜ਼ੁਰਗ


Babita

Content Editor

Related News