ਪੰਜਾਬ ''ਚ ਕਰਫਿਊ ਨੂੰ ਲੈ ਕੇ ਕੋਈ ਫੈਸਲਾ ਨਹੀਂ, ਸਰਕਾਰ ਨੇ ਵਾਪਸ ਲਿਆ ਨੋਟੀਫਿਕੇਸ਼ਨ

Wednesday, Apr 08, 2020 - 06:38 PM (IST)

ਪੰਜਾਬ ''ਚ ਕਰਫਿਊ ਨੂੰ ਲੈ ਕੇ ਕੋਈ ਫੈਸਲਾ ਨਹੀਂ, ਸਰਕਾਰ ਨੇ ਵਾਪਸ ਲਿਆ ਨੋਟੀਫਿਕੇਸ਼ਨ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਕਰਫਿਊ ਵਿਚ ਵਾਧੇ ਵਾਲਾ ਪੱਤਰ ਵਾਪਿਸ ਲੈ ਲਿਆ ਹੈ। ਸੂਤਰਾਂ ਮੁਤਾਬਕ ਕਰਫਿਊ/ਲਾਕਡਾਊਨ 'ਚ ਵਾਧੇ ਵਾਲਾ ਇਹ ਪੱਤਰ ਅੱਜ ਹੀ ਜਾਰੀ ਕੀਤਾ ਗਿਆ ਸੀ, ਜਿਸ ਨੂੰ ਤੁਰੰਤ ਵਾਪਸ ਲੈ ਲਿਆ ਗਿਆ ਹੈ। ਮੀਡੀਆ ਵਿਚ ਕੁਰਫ਼ਿਊ/ਲਾਕਡਾਊਨ ਵਿਚ ਵਾਧੇ ਦੀਆਂ ਖ਼ਬਰ ਆਉਣ ਤੋਂ ਤੁਰੰਤ ਬਾਅਦ ਸਰਕਾਰ ਨੇ ਇਹ ਪੱਤਰ ਵਾਪਸ ਲੈ ਲਿਆ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਪੇਂਡੂ ਇਲਾਕਿਆਂ ''ਚ ਜ਼ਿਆਦਾ ਕਹਿਰ ਢਾਹ ਰਿਹਾ ਕੋਰੋਨਾ, ਜਾਣੋ ਪੂਰੀ ਰਿਪੋਰਟ    

ਖਬਰਾਂ ਇਹ ਵੀ ਹਨ ਕਿ ਪੰਜਾਬ ਵਿਚ  ਕਰਫਿਊ/ਲਾਕ ਡਾਊਨ ਦੀ ਮਿਆਦ ਵਧਾਉਣ ਬਾਰੇ ਸਰਕਾਰ ਭਲਕੇ ਹੋਣ ਵਾਲੀ ਮੀਟਿੰਗ ਵਿਚ ਕੋਈ ਫੈਸਲਾ ਲੈ ਸਕਦੀ ਹੈ। ਸੂਤਰਾਂ ਮੁਤਾਬਕ ਕੋਰੋਨਾ ਵਾਇਰਸ ਦੇ ਵੱਧਦੇ ਸੰਕਟ ਦੇ ਚੱਲਦੇ ਪੰਜਾਬ ਸਰਕਾਰ ਨੇ ਕਰਫਿਊ/ਲਾਕ ਡਾਊਨ ਦੀ ਮਿਆਦ ਵਧਾਉਣ ਬਾਰੇ ਵਿਚਾਰ ਕਰ ਰਹੀ ਹੈ। ਹੁਣ ਤਕ ਦੇ ਅੰਕੜਿਆਂ ਮੁਤਾਬਕ ਪੰਜਾਬ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 101 ਪਾਜ਼ੇਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਸ ਦੇ ਚੱਲਦੇ ਮਾਹਿਰਾਂ ਵਲੋਂ ਸਰਕਾਰ ਨੂੰ ਲਗਾਤਾਰ ਕਰਫਿਊ/ਲਾਕ ਡਾਊਨ ਦੀ ਮਿਆਦ ਵਧਾਉਣ ਦੀ ਗੁਜ਼ਾਰਿਸ਼ ਕੀਤੀ ਜਾ ਰਹੀ ਹੈ। ਜਿਸ ਦੇ ਚੱਲਦੇ ਪੰਜਾਬ ਸਰਕਾਰ ਹੁਣ ਕਰਫਿਊ/ਲਾਕ ਡਾਊਨ ਦੀ ਮਿਆਦ ਹੋਰ ਅੱਗੇ ਵਧਾ ਸਕਦੀ ਹੈ।

ਇਹ ਵੀ ਪੜ੍ਹੋ : ਤਬਲੀਗੀ ਜਮਾਤ ਦੇ ਗਾਇਬ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ 24 ਘੰਟਿਆਂ ਦਾ ਅਲਟੀਮੇਟਮ  


author

Gurminder Singh

Content Editor

Related News