ਵੱਡੀ ਖਬਰ : ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਛੇਵੀਂ ਮੌਤ
Sunday, Apr 05, 2020 - 06:15 PM (IST)
ਲੁਧਿਆਣਾ (ਸਹਿਗਲ) : ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਛੇਵੀਂ ਅਤੇ ਲੁਧਿਆਣਾ ਵਿਚ ਦੂਜੀ ਮੌਤ ਹੋਣ ਦੀ ਖਬਰ ਮਿਲੀ ਹੈ। ਲੁਧਿਆਣਾ ਦੇ ਫੋਰਟਿਸ ਹਸਪਤਾਲ 'ਚ ਦਾਖ਼ਲ ਕੋਰੋਨਾ ਪੀੜਤ 70 ਸਾਲਾ ਬਜ਼ੁਰਗ ਮਹਿਲਾ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਉਕਤ ਮਹਿਲਾ ਲੁਧਿਆਣਾ ਦੇ ਸ਼ਿਮਲਾਪੁਰੀ ਇਲਾਕੇ ਦੀ ਰਹਿਣ ਵਾਲੀ ਅਤੇ ਉਸ ਨੂੰ 30 ਮਾਰਚ ਨੂੰ ਮੋਹਾਲੀ ਤੋਂ ਐਂਬੂਲਸ ਰਾਹੀਂ ਲੁਧਿਆਣਾ ਦੇ ਫੋਰਟਿਸ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਮੁਤਾਬਕ ਮਹਿਲਾ ਸ਼ੂਗਰ ਅਤੇ ਦਿਲ ਦੀ ਵੀ ਬਿਮਾਰੀ ਨਾਲ ਵੀ ਪੀੜਤ ਸੀ। ਇਸ ਮੌਤ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਜਾਰੀ ਕੀਤੇ ਗਏ ਮੈਡੀਕਲ ਬੁਲੇਟਿਨ 'ਚ ਵੀ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ ''ਚ 68 ਹੋਈ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ, ਦੋਰਾਹਾ ''ਚ ਵੀ ਮਿਲਿਆ ਮਰੀਜ਼
ਦੂਜੇ ਪਾਸੇ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਤਾਜ਼ਾ ਸਿਹਤ ਬੁਲੇਟਿਨ ਅਨੁਸਾਰ ਹੁਣ ਤੱਕ ਪੰਜਾਬ ਵਿਚ ਕੋਰੋਨਾ ਵਾਇਰਸ ਦੇ 2208 ਨਮੂਨੇ ਲਏ ਗਏ ਹਨ, ਜਿਨ੍ਹਾਂ 'ਚੋਂ 68 ਦੀ ਰਿਪੋਰਟ ਪਾਜ਼ੇਟਿਵ ਆਈ ਹੈ ਜਦਕਿ 1711 ਦੀ ਨੈਗੇਟਿਵ ਆਈ ਹੈ। ਇਸ ਤੋਂ ਇਲਾਵਾ 429 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਕੋਰੋਨਾ ਵਾਇਰਸ ਕਾਰਨ ਹੁਣ ਤੱਕ 6 ਲੋਕਾਂ ਦੀ ਮੌਤ ਹੋਈ ਹੈ।
ਇਹ ਵੀ ਪੜ੍ਹੋ : ਕੋਰੋਨਾ ਵਾਇਰਸ ਦੇ ਚੱਲਦੇ ਅੰਮ੍ਰਿਤਸਰ ਪ੍ਰਸ਼ਾਸਨ ਦਾ ਵੱਡਾ ਫੈਸਲਾ, 63 ਇਲਾਕੇ ਪੂਰੀ ਤਰ੍ਹਾਂ ਸੀਲ
ਪੰਜਾਬ 'ਚ ਹੋਈਆਂ ਮੌਤਾਂ ਦਾ ਵੇਰਵਾ
ਸਭ ਤੋਂ ਪਹਿਲਾਂ 18 ਮਾਰਚ ਨੂੰ ਨਵਾਂਸ਼ਹਿਰ ਦੇ ਪਿੰਡ ਪਠਲਾਵਾ ਦੇ ਬਜ਼ੁਰਗ ਦੀ ਮੌਤ ਹੋਈ, ਜੋ ਬੀਤੇ ਦਿਨੀਂ ਜਰਮਨੀ ਤੋਂ ਵਾਇਆ ਇਟਲੀ ਹੁੰਦਾ ਹੋਇਆ ਪਰਤਿਆ ਸੀ। ਦੂਜੀ ਮੌਤ 29 ਮਾਰਚ ਨੂੰ ਨਵਾਂਸ਼ਹਿਰ ਦੇ ਪਾਠੀ ਬਲਦੇਵ ਸਿੰਘ ਦੇ ਸੰਪਰਕ 'ਚ ਆਉਣ ਵਾਲੇ ਹੁਸ਼ਿਆਰਪੁਰ ਦੇ ਹਰਭਜਨ ਸਿੰਘ ਦੀ ਹੋਈ, ਜੋ ਅੰਮ੍ਰਿਤਸਰ 'ਚ ਭਰਤੀ ਸੀ। ਤੀਜੇ ਮਾਮਲੇ 'ਚ 30 ਮਾਰਚ ਨੂੰ ਲੁਧਿਆਣਾ ਦੀ 42 ਸਾਲਾ ਔਰਤ ਦੇ ਪਟਿਆਲਾ ਦੇ ਰਾਜਿੰਦਰਾ ਹਸਪਤਾਲ 'ਚ ਦਮ ਤੋੜ ਦਿੱਤਾ। 31 ਮਾਰਚ ਨੂੰ ਚੰਡੀਗੜ੍ਹ ਦੇ ਪੀ. ਜੀ. ਆਈ. 'ਚ ਭਰਤੀ ਮੋਹਾਲੀ ਦੇ 65 ਸਾਲਾ ਬਜ਼ੁਰਗ ਦੀ ਚੌਥੀ ਮੌਤ ਹੋਈ, ਜਦਕਿ 3 ਅਪ੍ਰੈਲ ਨੂੰ 5ਵੀਂ ਮੌਤ ਅੰਮ੍ਰਿਤਸਰ ਦੇ ਸਾਬਕਾ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦੀ ਹੋਈ, ਜਿਨ੍ਹਾਂ ਨੇ ਅੰਮ੍ਰਿਤਸਰ ਦੇ ਸ੍ਰੀ ਗੁਰੂ ਨਾਨਕ ਦੇਵ ਹਸਪਤਾਲ 'ਚ ਦਮ ਤੋੜਿਆ।
ਇਹ ਵੀ ਪੜ੍ਹੋ : ਬਰਨਾਲਾ ''ਚ ਕੋਰੋਨਾ ਵਾਇਰਸ ਦੀ ਐਂਟਰੀ, 42 ਸਾਲਾ ਮਹਿਲਾ ਦੀ ਰਿਪੋਰਟ ਆਈ ਪਾਜ਼ੇਟਿਵ
ਭਾਰਤ ਵਿਚ ਕੋਰੋਨਾ ਦੀ ਸਥਿਤੀ
ਦੱਸਣਯੋਗ ਹੈ ਕਿ ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਨੂੰ ਆਪਣੀ ਜਕੜ ਵਿਚ ਲੈ ਲਿਆ ਹੈ। ਦੁਨੀਆ ਭਰ ਵਿਚ ਕੋਰੋਨਾ ਕਾਰਨ ਹੁਣ ਤਕ 62,399 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਜਦਕਿ ਭਾਰਤ ਵਿਚ ਇਸ ਨਾਲ 79 ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ ਅਤੇ 3072 ਤੋਂ ਵੱਧ ਲੋਕ ਇਸ ਬਿਮਾਰੀ ਨਾਲ ਪੀੜਤ ਹਨ। ਪੰਜਾਬ ਵਿਚ ਹੁਣ ਤਕ ਇਸ ਵਾਇਰਸ ਨਾਲ 6 ਲੋਕਤਾਂ ਦੀ ਮੌਤ ਹੋ ਚੁੱਕੀ ਹੈ ਜਦਕਿ 30 ਮਰੀਜ਼ ਇਸ ਨਾਲ ਪਾਜ਼ੇਟਿਵ ਪਾਏ ਜਾ ਚੁੱਕੇ ਹਨ।
ਇਹ ਵੀ ਪੜ੍ਹੋ : ਦੇਸ਼ ''ਚ ਤਬਲੀਗੀ ਜਮਾਤ ਨੂੰ ਲੈ ਕੇ ਹਾਹਾਕਾਰ! ਬਠਿੰਡਾ ਪੁੱਜੇ 40 ਲੋਕਾਂ ਦੀ ਹੋਈ ਪਛਾਣ