ਜਲੰਧਰ: ਹੁਣ ਕੇਂਦਰ ਸਰਕਾਰ ਦੀਆਂ ਨਵੀਆਂ ਹਦਾਇਤਾਂ ਮੁਤਾਬਕ ਡਿਸਚਾਰਜ ਹੋਣਗੇ ਕੋਰੋਨਾ ਰੋਗੀ
Friday, May 15, 2020 - 11:06 AM (IST)
ਜਲੰਧਰ (ਰੱਤਾ): ਕੋਰੋਨਾ ਵਾਇਰਸ ਦੇ ਰੋਗੀਆਂ ਦੀ ਗਿਣਤੀ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਪਿਛਲੇ ਦਿਨੀਂ ਪਾਜ਼ੇਟਿਵ ਮਰੀਜ਼ਾਂ ਨੂੰ ਹਸਪਤਾਲ ਤੋਂ ਡਿਸਚਾਰਜ ਕਰਨ ਅਤੇ ਉਨ੍ਹਾਂ ਦੇ ਕੁਆਰੰਟਾਈਨ ਕਰਨ ਲਈ ਕੁਝ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਸਨ। ਇਨ੍ਹਾਂ ਹਿਦਾਇਤਾਂ 'ਤੇ ਕੁਝ ਸੂਬਿਆਂ ਨੇ ਅਮਲ ਕਰਨਾ ਸ਼ੁਰੂ ਕਰ ਦਿੱਤਾ ਸੀ ਜਦਕਿ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਪੰਜਾਬ ਵਲੋਂ ਇਸ ਸਬੰਧੀ ਕੋਈ ਨਿਰਦੇਸ਼ ਜਾਰੀ ਨਹੀਂ ਕੀਤਾ ਗਿਆ ਸੀ। ਵੀਰਵਾਰ ਨੂੰ ਡਾਇਰੈਕਟਰ ਸਿਹਤ ਅਤੇ ਪਰਿਵਾਰ ਕਲਿਆਣ ਮੰਤਰਾਲਾ ਪੰਜਾਬ ਵਲੋਂ ਸੂਬੇ ਦੇ ਸਾਰੇ ਸਿਵਲ ਸਰਜਨਾਂ ਨੂੰ ਇਕ ਪੱਤਰ ਜਾਰੀ ਕਰ ਕੇ ਨਿਰਦੇਸ਼ ਜਾਰੀ ਕੀਤਾ ਗਿਆ ਹੈ ਕਿ ਉਹ ਨਵੀਆਂ ਹਦਾਇਤਾਂ ਮੁਤਾਬਿਕ ਕੋਰੋਨਾ ਵਾਇਰਸ ਦੇ ਰੋਗੀਆਂ ਨੂੰ ਡਿਸਚਾਰਜ ਕਰਨ।
ਇਹ ਵੀ ਪੜ੍ਹੋ: ਐੱਨ.ਜੀ.ਟੀ. ਦੇ ਹੁਕਮਾਂ ਅਨੁਸਾਰ ਪੰਜਾਬ ਪ੍ਰਦੂਸ਼ਣ ਬੋਰਡ ਦਾ ਵੱਡਾ ਫੈਸਲਾ
ਸ਼ੁੱਕਰਵਾਰ ਨੂੰ ਸਿਵਲ ਹਸਪਤਾਲ ਤੋਂ ਡਿਸਚਾਰਜ ਹੋ ਸਕਦੇ ਹਨ 50 ਤੋਂ ਜ਼ਿਆਦਾ ਕੋਰੋਨਾ ਰੋਗੀ
ਸਿਹਤ ਅਤੇ ਪਰਿਵਾਰ ਕਲਿਆਨ ਵਿਭਾਗ ਪੰਜਾਬ ਵਲੋਂ ਕੋਰੋਨਾ ਵਾਇਰਸ ਦੇ ਰੋਗੀਆਂ ਨੂੰ ਡਿਸਚਾਰਜ ਕਰਨ ਸਬੰਧੀ ਜੋ ਨਵੀਆਂ ਹਦਾਇਤ ਜਾਰੀ ਕੀਤੀਆਂ ਗਈਆਂ ਹਨ ਉਨ੍ਹਾਂ ਮੁਤਾਬਕ ਸ਼ੁੱਕਰਵਾਰ ਨੂੰ ਸਿਵਲ ਹਸਪਤਾਲ ਜਲੰਧਰ ਤੋਂ 50 ਤੋਂ ਜ਼ਿਆਦਾ ਕੋਰੋਨਾ ਰੋਗੀਆਂ ਦੇ ਡਿਸਚਾਰਜ ਹੋਣ ਦੀ ਸੰਭਾਵਨਾ ਹੈ। ਜ਼ਿਕਰਯੋਗ ਕਿ ਇਸ ਵੇਲੇ ਸਿਵਲ ਹਸਪਤਾਲ ਵਿਚ ਲਗਭਗ 150 ਰੋਗੀ ਕੁਆਰੰਟਾਈਨ ਕਾਰਨ ਦਾਖਲ ਹਨ।
ਇਹ ਵੀ ਪੜ੍ਹੋ: ਕੋਰੋਨਾ ਨੂੰ ਹਰਾਉਣ ਲਈ ਦਿਨ 'ਚ ਦੋ ਵਾਰ ਜਾਪ ਕਰਦੀ ਹੈ ਇਹ ਤਿੰਨ ਸਾਲਾ ਬੱਚੀ