ਪਠਾਨਕੋਟ ਵਿਚ ਕੋਰੋਨਾ ਦਾ ਪ੍ਰਕੋਪ, ਮਹਿਲਾ ਡਾਕਟਰ ਦੀ ਰਿਪੋਰਟ ਆਈ ਪਾਜ਼ੇਟਿਵ
Saturday, Apr 25, 2020 - 08:07 PM (IST)
ਸੁਜਾਨਪੁਰ (ਜੋਤੀ, ਆਦਿਤਿਆ) : ਜ਼ਿਲਾ ਪਠਾਨਕੋਟ 'ਚ ਅੱਜ ਲਗਭਗ 7 ਦਿਨ ਬਾਅਦ ਇਕ ਹੋਰ ਮਹਿਲਾ ਦੇ ਕੋਰੋਨਾ ਪਾਜ਼ੇਟਿਵ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਗੱਲ ਦੀ ਪੁਸ਼ਟੀ ਜ਼ਿਲਾ ਡਿਪਟੀ ਕਮਿਸ਼ਨਰ ਪਠਾਨਕੋਟ ਗੁਰਪ੍ਰੀਤ ਸਿੰਘ ਖਹਿਰਾ ਵਲੋਂ ਕੀਤੀ ਗਈ ਹੈ। ਗੁਰਪ੍ਰੀਤ ਸਿੰਘ ਖਹਿਰਾ ਨੇ ਦੱਸਿਆ ਕਿ ਦੇਰ ਰਾਤ ਆਈ ਰਿਪੋਰਟ ਵਿਚ ਪੁਸ਼ਟੀ ਹੋਈ ਹੈ ਕਿ ਉਕਤ ਮਹਿਲਾ ਕੋਰੋਨਾ ਪਾਜ਼ੇਟਿਵ ਹੈ ਅਤੇ ਮਹਿਲਾ ਜ਼ਿਲਾ ਪਠਾਨਕੋਟ ਦੇ ਅਮਨਦੀਪ ਹਸਪਤਾਲ ਦੀ ਡਾਕਟਰ ਹੈ।
ਇਹ ਵੀ ਪੜ੍ਹੋ : ਪੰਜਾਬ ''ਚ ਕੋਰੋਨਾ ਦਾ ਕਹਿਰ, 298 ਤੱਕ ਪੁੱਜਾ ਮਰੀਜ਼ਾਂ ਦਾ ਅੰਕੜਾ, ਮੋਹਾਲੀ-ਜਲੰਧਰ ਸਭ ਤੋਂ ਅੱਗੇ
ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਹੁਣ ਉਕਤ ਮਹਿਲਾ ਦੇ ਸੰਪਰਕ ਵਿਚ ਆਉਣ ਵਾਲੇ ਲੋਕਾਂ ਦੀ ਭਾਲ ਵਿਚ ਜੁਟ ਗਿਆ ਹੈ। ਦੱਸਣਯੋਗ ਹੈ ਕਿ ਜ਼ਿਲੇ ਵਿਚ ਪਹਿਲਾਂ ਕੁਲ 24 ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ ਹੁਣ ਵੱਧ ਕੇ 25 ਹੋ ਗਏ ਹਨ, ਜਿਨ੍ਹਾਂ ਵਿਚੋਂ ਜ਼ਿਲਾ ਪਠਾਨਕੋਟ ਦੀ ਪਹਿਲੀ ਕੋਰੋਨਾ ਪਾਜ਼ੇਟਿਵ ਮਹਿਲਾ ਦੀ ਮੌਤ ਹੋ ਚੁੱਕੀ ਹੈ, ਜਦਕਿ 5 ਲੋਕ ਠੀਕ ਹੋ ਚੁੱਕੇ ਹਨ। ਇਸ ਤੋਂ ਇਲਾਵਾ 19 ਲੋਕ ਇਲਾਜ ਅਧੀਨ ਹਨ।
ਇਹ ਵੀ ਪੜ੍ਹੋ : ਕੋਰੋਨਾ ਦੇ ਵੱਧਦੇ ਪ੍ਰਕੋਪ ਦੌਰਾਨ ਸੂਬਾ ਸਰਕਾਰ ਦਾ ਵੱਡਾ ਫੈਸਲਾ, ਪ੍ਰਾਈਵੇਟ ਹਸਪਤਾਲਾਂ ਨੂੰ ਕੀਤੀ ਇਹ ਅਪੀਲ