ਕੋਰੋਨਾ ਸੰਕਟ ''ਚ ਡਾ. ਧਰਮਵੀਰ ਗਾਂਧੀ ਦੀ ਕੈਪਟਨ ਅਮਰਿੰਦਰ ਸਿੰਘ ਨੂੰ ਚਿਤਾਵਨੀ (ਵੀਡੀਓ)

04/01/2020 6:06:13 PM

ਪਟਿਆਲਾ (ਇੰਦਰਜੀਤ ਬਖਸ਼ੀ): ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵਧਦਾ ਜਾ ਰਿਹਾ ਹੈ। ਇਸ ਵਧ ਰਹੇ ਪ੍ਰਕੋਪ 'ਚ ਸਾਬਕਾ ਐੱਮ.ਪੀ. ਡਾ. ਧਰਮਵੀਰ ਗਾਂਧੀ ਨੇ ਪੰਜਾਬ ਸਰਕਾਰ 'ਤੇ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਕਿਹਾ ਕਿ ਸਰਕਾਰ ਨੂੰ ਪਹਿਲਾਂ ਹੀ ਪਤਾ ਸੀ ਕਿ ਕੋਰੋਨਾ ਵਾਇਰਸ ਦੁਨੀਆ ਭਰ 'ਚ ਫੈਲ ਰਿਹਾ ਹੈ ਪਰ ਉਨ੍ਹਾਂ ਵਲੋਂ ਕੋਈ ਇੰਤਜ਼ਾਮ ਨਹੀਂ ਕੀਤੇ ਗਏ ਸਨ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਹਾਲਾਤ 'ਚ ਡਾਕਟਰਾਂ ਅਤੇ ਨਰਸਾਂ ਕੋਲ ਕੋਰੋਨਾ ਵਾਇਰਸ ਨਾਲ ਲੜਨ ਦਾ ਲੋੜੀਂਦਾ ਸਾਮਾਨ ਨਹੀਂ ਹੈ। ਉਨ੍ਹਾਂ ਨੇ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਪੰਜਾਬ 'ਚ ਕਿਸੇ ਵੀ ਡਾਕਟਰ ਦੀ ਕੋਰੋਨਾ ਕਾਰਨ ਮੌਤ ਹੁੰਦੀ ਹੈ ਤਾਂ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਹੈਲਥ ਸੈਕਟਰੀ ਨੂੰ ਹਾਈ ਕੋਰਟ 'ਚ ਘੜੀਸਣਗੇ।

ਇਹ ਵੀ ਪੜ੍ਹੋ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੇਅਰ ਕੀਤੀ ਵੀਡੀਓ, ਦੇਖ ਤੁਸੀਂ ਵੀ ਕਰੋਗੇ ਸਿਫਤਾਂ

ਦੱਸਣਯੋਗ ਹੈ ਕਿ ਹੁਣ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ 45 ਕੇਸ ਪਾਜ਼ੇਟਿਵ ਸਾਹਮਣੇ ਆ ਚੁੱਕੇ ਹਨ, ਜਦਕਿ ਕੋਰੋਨਾ ਵਾਇਰਸ ਕਾਰਨ 4 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਨ੍ਹਾਂ 'ਚੋਂ ਪਾਜ਼ੇਟਿਵ ਮਰੀਜ਼ ਜ਼ਿਆਦਾਤਰ ਉਹੀ ਹਨ, ਜਿਹੜੇ ਨਵਾਂ ਸ਼ਹਿਰ ਦੇ ਮ੍ਰਿਤਕ ਬਲਦੇਵ ਸਿੰਘ ਦੇ ਸੰਪਰਕ 'ਚ ਆਏ ਸਨ। ਇਸ ਤੋਂ ਇਲਾਵਾ ਦੁਨੀਆ ਭਰ 'ਚ ਕੋਰੋਨਾ ਵਾਇਰਸ ਨਾਲ ਲਗਭਗ 16000 ਤੋਂ ਵਧ ਲੋਕਾਂ ਦੀ ਮੌਤ ਹੋ ਚੁੱਕੀ ਹੈ, ਭਾਰਤ 'ਚ ਹੁਣ ਤੱਕ 10 ਮੌਤਾਂ ਕੋਰੋਨਾ ਵਾਇਰਸ ਕਾਰਨ ਹੋ ਚੁੱਕੀਆਂ ਹਨ। ਪੰਜਾਬ 'ਚ ਕੋਰੋਨਾ ਦਾ ਪ੍ਰਭਾਵ ਵਧਣ ਤੋਂ ਰੋਕਣ ਲਈ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਲੋਂ ਅਣਮਿੱਥੇ ਸਮੇਂ ਲਈ ਕਰਫਿਊ ਲਗਾ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ:  ਕੋਰੋਨਾ ਦਾ ਕਹਿਰ : ਕਰਫਿਊ ਦਰਮਿਆਨ ਜਲੰਧਰ 'ਚ ਲਗਾਈ ਗਈ ਸੀ. ਆਰ. ਪੀ. ਐੱਫ.


Shyna

Content Editor

Related News