ਜਲੰਧਰ ਦੇ ਮਨਦੀਪ ਚਿੱਟੀ ਦੀ ਇੰਗਲੈਂਡ ''ਚ ਕੋਰੋਨਾ ਵਾਇਰਸ ਕਾਰਣ ਮੌਤ

Saturday, Apr 18, 2020 - 07:11 PM (IST)

ਜਲੰਧਰ ਦੇ ਮਨਦੀਪ ਚਿੱਟੀ ਦੀ ਇੰਗਲੈਂਡ ''ਚ ਕੋਰੋਨਾ ਵਾਇਰਸ ਕਾਰਣ ਮੌਤ

ਲਾਂਬੜਾ (ਵਰਿੰਦਰ) : ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨੋ-ਦਿਨ ਦੇਸ਼ ਅਤੇ ਵਿਦੇਸ਼ ਵਿਚ ਵੱਧਦਾ ਜਾ ਰਿਹਾ ਹੈ। ਵਿਦੇਸ਼ਾਂ ਵਿਚ ਵੱਸਦੇ ਪੰਜਾਬ ਦੇ ਪ੍ਰਵਾਸੀ ਕੋਰੋਨਾ ਵਾਇਰਸ ਕਾਰਨ ਮੌਤ ਦੇ ਮੂੰਹ ਵਿਚ ਜਾ ਚੁੱਕੇ ਹਨ। ਜਲੰਧਰ ਦੇ ਨਜ਼ਦੀਕੀ ਪਿੰਡ ਚਿਟੀ (ਲਾਂਬੜਾ) ਦੇ ਜੰਮਪਾਲ ਮਨਦੀਪ ਸਿੰਘ ਚਿੱਟੀ (46) ਦੀ ਕਰੋਨਾ ਵਾਇਰਸ ਮਹਾਮਾਰੀ ਕਾਰਣ ਇੰਗਲੈਂਡ ਵਿਖੇ ਮੌਤ ਹੋ ਗਈ। ਮਿਲੀ ਜਾਣਕਾਰੀ ਮੁਤਾਬਕ ਮਨਦੀਪ ਸਿੰਘ ਚਿੱਟੀ ਕਈ ਸਾਲ ਪਹਿਲਾਂ ਪਰਿਵਾਰ ਸਮੇਤ ਇੰਗਲੈਂਡ ਚਲਾ ਗਿਆ ਸੀ, ਜਿਥੇ ਉਹ ਲੈਸਟਰ ਸ਼ਹਿਰ ਵਿਚ ਸੈੱਟਲ ਸੀ। ਲਗਭਗ ਦੋ ਹਫਤੇ ਪਹਿਲਾਂ ਉਹ ਕੋਰੋਨਾ ਵਾਇਰਸ ਮਹਾਮਾਰੀ ਦੀ ਲਪੇਟ ਵਿਚ ਆ ਗਿਆ। 

ਇਹ ਵੀ ਪੜ੍ਹੋ : ਲੁਧਿਆਣਾ 'ਚ ਕੋਰੋਨਾ ਦਾ ਪ੍ਰਕੋਪ, ਜ਼ਿਲਾ ਮੰਡੀ ਅਫਸਰ ਦੀ ਰਿਪੋਰਟ ਆਈ ਪਾਜ਼ੇਟਿਵ 

ਇਸੇ ਦੇ ਚੱਲਦੇ ਲੈਸਟਰ ਦੇ ਹਸਪਤਾਲ 'ਚ ਬੀਤੀ ਸ਼ਾਮ ਮਨਦੀਪ ਸਿੰਘ ਚਿੱਟੀ ਦੀ ਮੌਤ ਹੋ ਗਈ। ਉਹ ਆਪਣੇ ਪਿੱਛੇ ਪਤਨੀ ਅਤੇ 2 ਛੋਟੇ ਲੜਕੇ ਛੱਡ ਗਿਆ ਹੈ। ਮਨਦੀਪ ਸਿੰਘ ਦੀ ਮੌਤ ਹੋ ਜਾਣ ਕਾਰਣ ਪਿੰਡ ਚਿੱਟੀ ਵਿਚ ਸੋਗ ਦੀ ਲਹਿਰ ਹੈ।

ਦੇਸ਼ ਦੁਨੀਆ ਵਿਚ ਕੋਰੋਨਾ ਦਾ ਕਹਿਰ 
ਚੀਨ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਲਗਭਗ ਪੂਰੀ ਦੁਨੀਆ ਨੂੰ ਆਪਣੀ ਗ੍ਰਿਫਤ ਵਿਚ ਲੈ ਚੁੱਕਾ ਹੈ। ਸਾਰੇ ਵਿਸ਼ਵ ਵਿਚ ਹੁਣ ਤਕ ਕੋਰੋਨਾ ਦੇ 22,14,327 ਮਾਮਲੇ ਸਾਹਮਣੇ ਆ ਚੁੱਕੇ ਹਨ। ਜਦਕਿ 1, 48, 889 ਮੌਤਾਂ ਪੂਰੀ ਦੁਨੀਆ ਵਿਚ ਹੁਣ ਤਕ ਦਰਜ ਕੀਤੀਆਂ ਗਈਆਂ ਹਨ। ਭਾਰਤ ਵਿਚ ਹੁਣ ਤਕ 13387 ਕੋਰੋਨਾ ਪਾਜ਼ੇਟਿਵ ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ ਦੇਸ਼ ਵਿਚ ਹੁਣ ਤਕ ਇਸ ਨਾਲ 452 ਮੌਤਾਂ ਹੋ ਚੁੱਕੀਆਂ ਹਨ। ਉਧਰ ਪੰਜਾਬ 'ਚ ਵੀ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਸ਼ੁੱਕਰਵਾਰ ਤੱਕ ਪੰਜਾਬ 'ਚੋਂ 214 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ। ਮੋਹਾਲੀ ਜ਼ਿਲੇ ਤੋਂ 56, ਨਵਾਂਸ਼ਹਿਰ 'ਚ 19, ਪਠਾਨਕੋਟ ਤੋਂ 24, ਜਲੰਧਰ ਤੋਂ 35, ਹੁਸ਼ਿਆਰਪੁਰ ਤੋਂ 7, ਮਾਨਸਾ 11, ਅੰਮ੍ਰਿਤਸਰ 11, ਲੁਧਿਆਣਾ 15 ਪਾਜ਼ੇਟਿਵ ਕੇਸ, ਮੋਗਾ ਜ਼ਿਲੇ ਤੋਂ 4, ਰੂਪਨਗਰ ਤੋਂ 3, ਪਟਿਆਲਾ 11, ਫਤਹਿਗੜ੍ਹ ਸਾਹਿਬ 2, ਸੰਗਰੂਰ 3, ਬਰਨਾਲਾ 2, ਫਰੀਦਕੋਟ ਜ਼ਿਲੇ ਤੋਂ 3, ਕਪੂਰਥਲਾ 2,  ਗੁਰਦਾਸਪੁਰ 1,  ਫਿਰੋਜ਼ਪੁਰ 1, ਸ੍ਰੀ ਮੁਕਤਸਰ ਸਾਹਿਬ 1  ਮਾਮਲਾ ਸਾਹਮਣੇ ਆਇਆ ਹੈ। ਹੁਣ ਤੱਕ ਪੰਜਾਬ 'ਚੋਂ 15 ਮਰੀਜ਼ਾਂ ਦੀ ਇਲਾਜ ਦੌਰਾਨ ਮੌਤ ਹੋ ਚੁੱਕੀ ਹੈ। ਸਰਕਾਰ ਵਲੋਂ ਜਾਰੀ ਬੁਲੇਟਿਨ ਅਨੁਸਾਰ ਹੁਣ ਤੱਕ 29 ਤੋਂ ਵੱਧ ਮਰੀਜ਼ ਠੀਕ ਹੋ ਚੁੱਕੇ ਹਨ। 

ਇਹ ਵੀ ਪੜ੍ਹੋ : ਵੱਡੀ ਖਬਰ : ਲੁਧਿਆਣਾ 'ਚ ਕੋਰੋਨਾ ਵਾਇਰਸ ਨਾਲ ਪੀੜਤ ਕਾਨੂੰਗੋ ਦੀ ਮੌਤ 


author

Gurminder Singh

Content Editor

Related News