ਵੱਡੀ ਖਬਰ, ਫਰੀਦਕੋਟ ''ਚ ਦੇਸ਼ ਦੀ ਪਹਿਲੀ ਅਤਿ ਆਧੁਨਿਕ ਕੋਰੋਨਾ ਟੈਸਟਿੰਗ ਲੈਬ ਦਾ ਉਦਘਾਟਨ

05/22/2020 6:27:36 PM

ਫਰੀਦਕੋਟ/ਅੰਮ੍ਰਿਤਸਰ (ਜਗਤਾਰ, ਦਲਜੀਤ) :  ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਪੰਜਾਬ ਦੇ ਡਾਕਟਰੀ ਅਤੇ ਸਿੱਖਿਆ ਖੋਜ ਮੰਤਰੀ ਓ.ਪੀ. ਸੋਨੀ ਵੱਲੋਂ ਦੇਸ਼ ਦੀ ਪਹਿਲੀ ਕੋਰੋਨਾ ਟੈਸਟਿੰਗ ਲਈ ਅਤਿ ਆਧੁਨਿਕ ਟੀ.ਬੀ. ਲੀਕੁਐਡ ਕਲਚਰ ਐਂਡ ਡੀ.ਐਸ.ਟੀ. ਬਾਇਓਲੋਜ਼ੀ ਲੈਬ ਦਾ ਉਦਘਾਟਨ ਕੀਤਾ ਗਿਆ ਹੈ। ਇਸ ਦੌਰਾਨ ਓ.ਪੀ. ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਕੋਰੋਨਾ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਅਤੇ ਇਸ ਦੀ ਸੈਪਲਿੰਗ, ਟੈਸਟਿੰਗ ਅਤੇ ਮਰੀਜ਼ਾ ਦੇ ਇਲਾਜ ਲਈ ਵਿਆਪਕ ਪੱਧਰ 'ਤੇ ਕੰਮ ਕੀਤਾ ਜਾ ਰਿਹਾ ਹੈ ਅਤੇ ਸੂਬੇ ਵਿਚ ਕੋਰੋਨਾ ਮਰੀਜ਼ਾਂ ਦੀ ਟੈਸਟ ਦੀ ਸਮਰੱਥਾ ਵਧਾਉਣ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ, ਗੋਰਮਿੰਟ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਵਿਖੇ ਅਤਿ ਆਧੁਨਿਕ ਲੈਬਾਂ ਸਥਾਪਿਤ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਦੇਸ਼ ਵਿਚ ਲੱਗਣ ਵਾਲੀਆਂ ਇਹ ਆਪਣੀ ਕਿਸਮ ਦੀਆਂ ਪਹਿਲੀਆਂ ਅਤਿ ਆਧੁਨਿਕ ਕੋਰੋਨਾ ਟੈਸਟਿੰਗ ਲੈਬਜ਼ ਹਨ ਜਿਨ੍ਹਾਂ ਵਿਚ ਕੋਰੋਨਾ ਬੀਮਾਰੀ ਦਾ ਟੈਸਟ ਅਤਿ-ਆਧੁਨਿਕ ਤਕਨੀਕਾਂ ਨਾਲ ਕੀਤਾ ਜਾਂਦਾ ਹੈ ਅਤੇ ਇਨ੍ਹਾਂ ਸੁਰੱਖਿਅਤ ਲੈਬਾਂ ਵਿਚ ਕੰਮ ਕਰਦੇ ਸਟਾਫ ਨੂੰ ਕੋਰੋਨਾ ਲਾਗ ਲੱਗਣ ਦਾ ਕੋਈ ਖਤਰਾ ਨਹੀਂ ਰਹਿੰਦਾ। 

ਇਹ ਵੀ ਪੜ੍ਹੋ : ਕੋਰੋਨਾ ਦੀ ਆਫ਼ਤ ਅਜੇ ਠੱਲ੍ਹੀ ਨਹੀਂ, ਪੰਜਾਬ ਦੇ ਸਰਹੱਦੀ ਇਲਾਕਿਆਂ 'ਤੇ ਮੰਡਰਾਇਆ ਇਕ ਹੋਰ ਖਤਰਾ 

ਉਨ੍ਹਾਂ ਕਿਹਾ ਕਿ ਇਨ੍ਹਾਂ ਲੈਬਾਂ ਦੀ ਸਥਾਪਨਾ ਨਾਲ ਸੂਬੇ ਵਿਚ ਰੋਜ਼ਾਨਾ ਕੋਰੋਨਾ ਟੈਸਟਿੰਗ ਦੀ ਸਮਰੱਥਾ 9 ਹਜ਼ਾਰ ਤੱਕ ਪੁੱਜ ਜਾਵੇਗੀ। ਉਨ੍ਹਾਂ ਕਿਹਾ ਕਿ ਇਕ ਲੈਬ ਵਿਚ 3 ਹਜ਼ਾਰ ਟੈਸਟ ਹੋਣਗੇ ਅਤੇ ਤਿੰਨਾਂ ਲੈਬਾਂ ਦੀ ਸਮਰੱਥਾ ਮਿਲਾ ਕੇ ਹੁਣ 9 ਹਜ਼ਾਰ ਹੋ ਜਾਵੇਗੀ। ਜਦਕਿ ਪਹਿਲਾਂ ਇਕ ਦਿਨ ਵਿਚ 1500 ਟੈਸਟ ਹੁੰਦੇ ਸਨ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਟੈਸਟਿੰਗ ਦੇ ਮਾਮਲੇ ਵਿਚ ਦੇਸ਼ ਦਾ ਮੋਹਰੀ ਸੂਬਾ ਬਣ ਜਾਵੇਗਾ। ਉਨਾਂ ਕਿਹਾ ਕਿ ਪਹਿਲਾਂ ਕੋਰੋਨਾ ਟੈਸਟ ਲਈ ਸੈਂਪਲ ਪੂਨੇ ਲੈਬੋਰਟਰੀ ਵਿਚ ਭੇਜਣੇ ਪੈਂਦੇ ਸਨ ਅਤੇ ਉਨ੍ਹਾਂ ਦੀ ਰਿਪੋਰਟ ਆਉਣ ਤੇ 14 ਦਿਨ ਤੋਂ ਵੀ ਵੱਧ ਸਮਾਂ ਲੱਗ ਜਾਂਦਾ ਸੀ। ਉਨ੍ਹਾਂ ਕਿਹਾ ਕਿ ਇਨ੍ਹਾਂ ਲੈਬਾਂ ਦੀ ਸਥਾਪਨਾ ਨਾਲ ਹੁਣ ਰਿਪੋਰਟ ਉਸੇ ਦਿਨ ਹੀ ਪ੍ਰਾਪਤ ਹੋ ਜਾਵੇਗੀ।

ਇਹ ਵੀ ਪੜ੍ਹੋ : ਕੋਰੋਨਾ ਆਫਤ ਦੌਰਾਨ ਮੁੱਖ ਮੰਤਰੀ ਵਲੋਂ ਅਗਲੇ ਕੁਝ ਦਿਨਾਂ ਤੱਕ ਪੂਰੀ ਸਾਵਧਾਨੀ ਵਰਤਣ ਦੇ ਹੁਕਮ 

ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਵਿਚ ਓ.ਪੀ. ਸੋਨੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਰੇਲ ਗੱਡੀਆਂ ਤੇ ਬੱਸਾਂ ਰਾਹੀਂ ਪ੍ਰਵਾਸੀ ਮਜ਼ਦੂਰਾਂ ਅਤੇ ਹੋਰ ਲੋਕਾਂ ਨੂੰ ਉਨ੍ਹਾਂ ਦੀ ਇੱਛਾ ਅਨੁਸਾਰ ਉਨ੍ਹਾਂ ਦੇ ਗ੍ਰਹਿ ਰਾਜਾਂ ਵਿਚ ਭੇਜਿਆ ਜਾ ਰਿਹਾ ਹੈ ਜਦਕਿ ਪ੍ਰਵਾਸੀ ਭਾਰਤੀਆਂ ਨੂੰ ਪੰਜਾਬ ਵਿਚ ਲਿਆਉਣ ਲਈ ਵੀ ਸਰਕਾਰ ਵੱਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੀ ਰਿਹਾਇਸ਼/ਏਕਾਂਤਵਾਸ ਲਈ ਸੂਬੇ ਵਿਚ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵਲੋਂ ਪ੍ਰਸ਼ਾਸਨੀ ਪੱਧਰ 'ਤੇ ਵੱਡਾ ਫੇਰਬਦਲ 


Gurminder Singh

Content Editor

Related News