ਕੋਰੋਨਾ ਵਾਇਰਸ ਦੇ ਚੱਲਦਿਆਂ ਬੀਮਾਰੀ ਤੋਂ ਪੀੜਤ ਲੋਕਾਂ ਲਈ ਕੀਤੀ ਗਈ ਅਰਦਾਸ

Thursday, Mar 19, 2020 - 12:59 PM (IST)

ਕੋਰੋਨਾ ਵਾਇਰਸ ਦੇ ਚੱਲਦਿਆਂ ਬੀਮਾਰੀ ਤੋਂ ਪੀੜਤ ਲੋਕਾਂ ਲਈ ਕੀਤੀ ਗਈ ਅਰਦਾਸ

ਫਤਿਹਗੜ੍ਹ ਸਾਹਿਬ (ਜਗਦੇਵ): ਦੁਨੀਆ 'ਚ ਫੈਲੀ ਕੋਰੋਨਾ ਵਾਇਰਸ ਦੀ ਭਿਆਨਕ ਬੀਮਾਰੀ ਤੋਂ ਪੀੜਤ ਲੋਕਾਂ ਦੀ ਸਿਹਤਯਾਬੀ ਦੀ ਅਰਦਾਸ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਮੌਕੇ ਗੁਰਦਾਆਰਾ ਜ਼ਰੀਏ ਫਤਿਹਗੜ੍ਹ ਸਾਹਿਬ ਦੇ ਗ੍ਰੰਥੀ ਭਾਈ ਹਰਜਿੰਦਰ ਸਿੰਘ ਪੰਜੋਲੀ ਵਲੋਂ ਅਰਦਾਸ ਕੀਤੀ ਗਈ।

PunjabKesari

ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਮੁੱਚੇ ਮੈਂਬਰਾਂ ਅਤੇ ਗੁਰਦੁਆਰਾ ਦੇ ਫਤਹਿਗੜ੍ਹ ਸਾਹਿਬ ਦੇ ਸਟਾਫ ਨਾਬਰਾਂ ਤੋਂ ਇਲਾਵਾ ਸੰਗਤਾਂ ਨੇ ਵੀ ਹਾਜ਼ਰੀ ਲਗਵਾਈ।

ਦੱਸ ਦੇਈਏ ਕਿ ਭਾਰਤ 'ਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 131 ਤਕ ਪਹੁੰਚ ਗਈ ਹੈ। 3 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦਕਿ 13 ਮਰੀਜ਼ ਠੀਕ ਹੋ ਚੁੱਕੇ ਹਨ। ਦੁਨੀਆ ਭਰ 'ਚ ਇਸ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ 7,175 ਤਕ ਪਹੁੰਚ ਗਈ ਹੈ ਅਤੇ 1 ਲੱਖ 83 ਹਜ਼ਾਰ ਲੋਕ ਵਾਇਰਸ ਦੀ ਲਪੇਟ 'ਚ ਹਨ। ਚੀਨ ਤੋਂ ਫੈਲਿਆ ਇਹ ਜਾਨਲੇਵਾ ਵਾਇਰਸ ਦੁਨੀਆ ਦੇ ਕਰੀਬ 160 ਦੇਸ਼ਾਂ 'ਚ ਆਪਣੇ ਪੈਰ ਪਸਾਰ ਚੁੱਕਾ ਹੈ।


author

Shyna

Content Editor

Related News