ਕੋਰੋਨਾ ਦਾ ਕਹਿਰ: ਫਤਿਹਗੜ੍ਹ ਸਾਹਿਬ 'ਚ 2 ਸ਼ੱਕੀ ਮਰੀਜ਼ ਆਏ ਸਾਹਮਣੇ, ਧਾਰਾ 144 ਲਾਗੂ
Saturday, Mar 21, 2020 - 10:20 AM (IST)
ਫਤਿਹਗੜ੍ਹ ਸਾਹਿਬ (ਵਿਪਨ): ਜਿੱਥੇ ਦੇਸ਼ ਭਰ 'ਚ ਕੋਰੋਨਾ ਵਾਇਰਸ ਨੂੰ ਲੈ ਕੇ ਪ੍ਰਸ਼ਾਸਨ ਚੌਕਸ ਨਜ਼ਰ ਆ ਰਿਹਾ ਹੈ, ਉੱਥੇ ਪੰਜਾਬ 'ਚ ਕੋਰੋਨਾ ਦੇ ਸ਼ੱਕੀਆਂ ਦੀ ਗਿਣਤੀ ਵਧਦੀ ਜਾ ਰਹੀ ਹੈ, ਅਜਿਹਾ ਹੀ ਮਾਮਲਾ ਸਾਹਮਣੇ ਆਇਆ ਹੈ ਜ਼ਿਲਾ ਫਤਿਹਗੜ੍ਹ ਸਾਹਿਬ ਦੇ ਪਿੰਡ ਮਾਲੋਵਾਲ 'ਚ ਜਿੱਥੇ 2 ਸ਼ੱਕੀ ਸਾਹਮਣੇ ਆਏ ਹਨ। ਇਸ ਸਮੇਂ 'ਚ ਜ਼ਿਲਾ ਫਤਿਹਗੜ੍ਹ ਸਾਹਿਬ 'ਚ ਵੀ ਧਾਰਾ 144 ਲਗਾ ਦਿੱਤੀ ਹਈ ਹੈ। ਇਨ੍ਹਾਂ ਸ਼ੱਕੀਆਂ 'ਚੋਂ ਇਕ ਨੂੰ ਸਿਹਤ ਵਿਭਾਗ ਵਲੋਂ ਅਮਲੋਹ ਦੇ ਸਿਵਿਲ ਹਸਪਤਾਲ 'ਚ ਆਈਸੋਲੇਟਿਡ ਵਾਰਡ 'ਚ ਰੱਖਿਆ ਗਿਆ ਹੈ ਅਤੇ ਦੂਜੇ ਦੇ ਪਰਿਵਾਰ ਦੇ ਮੁਤਾਬਕ ਉਹ ਪਟਿਆਲਾ ਗਿਆ ਹੋਇਆ ਹੈ, ਸਿਹਤ ਵਿਭਾਗ ਨੇ ਚੌਕਸੀ ਦਿਖਾਉਂਦੇ ਹੋਏ ਸ਼ੱਕੀ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਜਾਂਚ ਦੇ ਲਈ ਹਸਪਤਾਲ 'ਚ ਰੱਖਿਆ ਹੈ। ਸ਼ੱਕੀ ਗਰੀਸ ਤੋਂ ਭਾਰਤ ਆਇਆ ਸੀ, ਉਹ ਸਿਹਤ ਵਿਭਾਗ ਦੇ ਅਧਿਕਾਰੀ ਦੇ ਮੁਤਾਬਕ ਸ਼ੱਕੀ 'ਚ ਕੋਰੋਨਾ ਦੇ ਕੁਝ ਲੱਛਣ ਪਾਏ ਜਾ ਰਹੇ ਹਨ, ਪਰ ਇਸ ਗੱਲ ਦੀ ਪੁਸ਼ਟੀ ਰਿਪੋਰਟ ਆਉਣ ਦੇ ਬਾਅਦ ਹੀ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ: 'ਕੋਰੋਨਾ ਵਾਇਰਸ' ਨਾਲ ਨਜਿੱਠਣ ਲਈ ਕੈਪਟਨ ਨੇ ਮੋਦੀ ਅੱਗੇ ਰੱਖੀਆਂ ਇਹ ਮੰਗਾਂ
ਇਥੇ ਦੱਸ ਦੇਈਏ ਕਿ ਪੰਜਾਬ ’ਚ ਵੀ ਕੋਰੋਨਾ ਵਾਇਰਸ ਦਾ ਕਹਿਰ ਜਾਰੀ ਹੈ। ਹੁਣ ਤੱਕ ਇਥੇ 3 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਨ੍ਹਾਂ ’ਚੋਂ 1 ਦੀ ਮੌਤ ਹੋ ਗਈ ਹੈ। ਇਸ ਦੇ ਚੱਲਦਿਆ ਪੰਜਾਬ ’ਚ ਸਰਕਾਰੀ ਅਤੇ ਪ੍ਰਾਈਵੇਟ ਬੱਸਾਂ ਦੀ ਆਵਾਜਾਈ ਅੱਜ ਰਾਤ ਤੋਂ ਬੰਦ ਕਰ ਦਿੱਤੀ ਜਾਵੇਗਾ। ਇਸ ਤੋਂ ਇਲਾਵਾ ਸਾਰੇ ਸਿਨੇਮਾ ਘਰ, ਸ਼ਾਪਿੰਗ ਮਾਲ, ਜਿੰਮ, ਕੋਚਿੰਗ ਸੈਂਟਰ ਬੰਦ ਕਰ ਦਿੱਤੇ ਗਏ ਹਨ।