ਫਤਿਹਗੜ੍ਹ ਸਾਹਿਬ ਕੋਰੋਨਾ ਪਾਜ਼ੇਟਿਵ ਆਈਆਂ ਤਬਲੀਗੀ ਜਮਾਤ ਦੀਆਂ 2 ਔਰਤਾਂ ਦੀ ਰਿਪੋਰਟ ਆਈ ਨੈਗੇਟਿਵ
Monday, Apr 20, 2020 - 12:39 PM (IST)
ਫਤਿਹਗੜ੍ਹ ਸਾਹਿਬ (ਜਗਦੇਵ): ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ, ਜਿੱਥੇ ਕੋਰੋਨਾ ਵਾਇਰਸ ਦੇ ਕਹਿਰ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ ਉੱਥੇ ਹੀ ਇਸ ਸਮੇਂ ਫਤਿਹਗੜ੍ਹ ਸਾਹਿਬ ਤੋਂ ਇਹ ਵੱਡੀ ਰਾਹਤ ਵਾਲੀ ਖਬਰ ਆ ਰਹੀ ਹੈ, ਜਿੱਥੇ ਕੋਰੋਨਾ ਵਾਇਰਸ ਨਾਲ 2 ਔਰਤਾਂ ਪਾਜ਼ੀਟਿਵ ਪਾਈਆਂ ਗਈਆਂ ਸਨ ਅੱਜ ਉਨ੍ਹਾਂ ਔਰਤਾਂ ਦੀ ਰਿਪੋਰਟ ਨੈਗੇਟਿਵ ਆਈ ਹੈ। ਦੱਸਣਯੋਗ ਹੈ ਕਿ ਇਹ ਪਾਜ਼ੇਟਿਵ ਪਾਈਆਂ ਜਾਣ ਵਾਲੀਆਂ ਇਹ ਦੋਵੇਂ ਔਰਤਾਂ ਦਿੱਲੀ ਨਿਜ਼ਾਮੂਦੀਨ ਮਰਕਜ਼ ਸਮਾਗਮ ਨਾਲ ਸਬੰਧਤ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ.ਐੱਨ.ਕੇ ਅਗਰਵਾਲ ਨੇ ਦੱਸਿਆ ਕਿ ਇਨ੍ਹਾਂ ਔਰਤਾਂ ਦੇ ਦੁਬਾਰਾ ਫਿਰ ਸਿਹਤ ਵਿਭਾਗ ਵਲੋਂ ਟੈਸਟ ਲਏ ਜਾਣਗੇ।
ਇਹ ਵੀ ਪੜ੍ਹੋ: ਗੁਰਦਾਸਪੁਰ 'ਚ ਕੋਰੋਨਾ ਕਾਰਨ ਮਰੇ ਵਿਅਕਤੀ ਦੇ ਪਿੰਡ ਨੇੜੇ ਰਾਤ ਸਮੇਂ ਘਰਾਂ 'ਚ ਸੁੱਟੇ ਧਮਕੀ ਭਰੇ ਪੱਤਰ
ਪੰਜਾਬ 'ਚ ਕੋਰੋਨਾ ਪਾਜ਼ੀਟਿਵ ਕੇਸਾਂ ਦਾ ਅੰਕੜਾ 243 ਤੱਕ ਪੁੱਜਾ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਵੱਧਦਾ ਜਾ ਰਿਹਾ ਹੈ। ਹੁਣ ਤੱਕ ਕੁੱਲ 243 ਪਾਜ਼ੀਟਿਵ ਕੇਸ ਸਾਹਮਣੇ ਆ ਚੁੱਕੇ ਹਨ। ਹੁਣ ਤੱਕ ਦੇ ਅੰਕੜਿਆਂ ਮੁਤਾਬਕ ਪੰਜਾਬ ਦੇ ਮੋਹਾਲੀ 'ਚ ਕੋਰੋਨਾ ਵਾਇਰਸ ਦੇ 61, ਜਲੰਧਰ 'ਚ 47, ਪਠਾਨਕੋਟ 'ਚ 24, ਨਵਾਂਸ਼ਹਿਰ 'ਚ 19, ਲੁਧਿਆਣਾ 'ਚ 15, ਅੰਮ੍ਰਿਤਸਰ 'ਚ 11, ਮਾਨਸਾ 'ਚ 11, ਪਟਿਆਲਾ 'ਚ 26, ਹੁਸ਼ਿਆਰਪੁਰ 'ਚ 7, ਮੋਗਾ 'ਚ 4, ਰੋਪੜ 'ਚ 3, ਫਰੀਦਕੋਟ 'ਚ 3, ਸੰਗਰੂਰ 'ਚ 3, ਬਰਨਾਲਾ 'ਚ 2, ਫਗਵਾੜਾ 1, ਕਪੂਰਥਲਾ 1, ਫਤਿਹਗੜ੍ਹ ਸਾਹਿਬ 'ਚ 2, ਮੁਕਤਸਰ 'ਚ 1, ਗੁਰਦਾਸਪੁਰ 'ਚ 1 ਅਤੇ ਫਿਰੋਜ਼ਪੁਰ 'ਚ 1 ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 16 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ: ਮੋਗਾ: ਕਰਫਿਊ ਦੌਰਾਨ ਪੰਜਾਬ ਜੀਆਂ ਦੀ ਬਾਰਾਤ ਲੈ ਕੇ ਗਿਆ ਲਾੜਾ, ਪੁਲਸ ਨੇ ਇੰਝ ਕੀਤਾ ਸੁਆਗਤ