ਫਾਜ਼ਿਲਕਾ ਜ਼ਿਲ੍ਹੇ 'ਚ ਕੋਰੋਨਾ ਦਾ ਕਹਿਰ ਜਾਰੀ, 7 ਨਵੇਂ ਕੇਸਾਂ ਦੀ ਹੋਈ ਪੁਸ਼ਟੀ
Saturday, Jul 18, 2020 - 02:49 PM (IST)
ਜਲਾਲਾਬਾਦ (ਸੇਤੀਆ): ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਜ਼ਿਲ੍ਹਾ ਫਾਜ਼ਿਲਕਾ 'ਚੋਂ ਕੋਰੋਨਾ ਵਾਇਰਸ ਦੇ 7 ਨਵੇਂ ਕੇਸ ਸਾਹਮਣੇ ਆਏ ਹਨ।ਇਸ ਸਬੰਧੀ ਸਿਵਲ ਸਰਜਨ ਡਾ. ਚੰਦਰ ਮੋਹਨ ਕਟਾਰੀਆ ਵਲੋਂ ਪੁਸ਼ਟੀ ਕੀਤੀ ਗਈ ਹੈ। ਇਹ 7 ਕੇਸ ਜਿਹੜੇ ਆਏ ਹਨ ਉਨ੍ਹਾਂ 'ਚੋਂ ਚਾਰ ਅਬੋਹਰ ਨਾਲ ਸਬੰਧਿਤ ਇਕ ਨੂਰਪੁਰਾ ਪਿੰਡ ਤੇ 2 ਕੇਸ ਜਲਾਲਾਬਾਦ ਦੇ ਪਿੰਡ ਰੱਤਾਥੇੜਾ ਨਾਲ ਸਬੰਧਤ ਹਨ। ਸਿਵਲ ਸਰਜਨ ਨੇ ਦੱਸਿਆ ਕੇ ਪਿੰਡ ਰੱਤਾ ਥੇੜਾ 'ਚ ਇੱਕ ਵਿਅਕਤੀ ਦੀ ਕੋਰੋਨਾ ਨਾਲ ਮੌਤ ਹੋ ਗਈ ਸੀ, ਸ਼ਨੀਵਾਰ ਨੂੰ ਜੋ 2 ਵਿਅਕਤੀਆਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਇਹ ਮਰਨ ਵਾਲੇ ਵਿਅਕਤੀ ਦੇ ਸੰਪਰਕ 'ਚ ਆਏ ਸੀ।
ਇਹ ਵੀ ਪੜ੍ਹੋ: ਮਿਟ ਜਾਵੇਗਾ ਨਿਸ਼ਾਨ-ਏ-ਥਰਮਲ, ਮਿੱਟੀ 'ਚ ਮਿਲ ਜਾਵੇਗੀ ਝੀਲਾਂ ਦੇ ਸ਼ਹਿਰ ਦੀ ਵਿਰਾਸਤ
ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਮਹਾਮਾਰੀ ਭਾਰਤ ਵਿਚ ਦਿਨੋਂ-ਦਿਨ ਰਫ਼ਤਾਰ ਫੜ੍ਹਦੀ ਜਾ ਰਹੀ ਹੈ। ਸਿਹਤ ਮੰਤਰਾਲਾ ਵਲੋਂ ਜਾਰੀ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ਅੰਦਰ ਭਾਰਤ 'ਚ 34,884 ਨਵੇਂ ਮਾਮਲੇ ਸਾਹਮਣੇ ਆਏ ਅਤੇ 671 ਮੌਤਾਂ ਹੋਈਆਂ ਹਨ। ਵੱਧ ਰਹੇ ਪੀੜਤ ਮਾਮਲਿਆਂ ਦੀ ਗਿਣਤੀ ਕਾਰਨ ਦੇਸ਼ ਵਿਚ ਪਾਜ਼ੇਟਿਵ ਕੇਸਾਂ ਦੀ ਗਿਣਤੀ 10,38,716 ਹੋ ਗਈ ਹੈ। ਰਾਹਤ ਦੀ ਖ਼ਬਰ ਇਹ ਵੀ ਹੈ ਕਿ ਜਿਵੇਂ-ਜਿਵੇਂ ਮਾਮਲੇ ਵੱਧ ਰਹੇ ਹਨ, ਠੀਕ ਹੋਣ ਵਾਲੀਆਂ ਦੀ ਗਿਣਤੀ ਵੀ ਵੱਧ ਰਹੀ ਹੈ। ਹੁਣ 6,53,751 ਲੋਕ ਠੀਕ ਹੋ ਚੁੱਕੇ ਹਨ ਅਤੇ ਉਨ੍ਹਾਂ ਨੂੰ ਹਸਪਤਾਲਾਂ 'ਚੋਂ ਛੁੱਟੀ ਦਿੱਤੀ ਜਾ ਚੁੱਕੀ ਹੈ। ਇਸ ਤਰ੍ਹਾਂ ਹੁਣ ਤੱਕ ਕੋਰੋਨਾ ਕਾਰਨ ਮੌਤਾਂ ਦਾ ਅੰਕੜਾ 26,273 'ਤੇ ਪੁੱਜ ਗਿਆ ਹੈ।
ਇਹ ਵੀ ਪੜ੍ਹੋ: ਪ੍ਰੇਮ ਵਿਆਹ ਪਿੱਛੋਂ ਹੋਇਆ ਸੀ ਤਲਾਕ ,ਹੁਣ ਸਹੁਰੇ ਘਰੋਂ ਮਿਲੀ ਕੁੜੀ ਦੀ ਲਾਸ਼