ਫਿਰੋਜ਼ਪੁਰ ਜ਼ਿਲ੍ਹੇ 'ਚ 8 ਨਵੇਂ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ

Thursday, Jul 30, 2020 - 10:27 AM (IST)

ਫਿਰੋਜ਼ਪੁਰ ਜ਼ਿਲ੍ਹੇ 'ਚ 8 ਨਵੇਂ ਕੋਰੋਨਾ ਮਰੀਜ਼ਾਂ ਦੀ ਹੋਈ ਪੁਸ਼ਟੀ

ਫਿਰੋਜ਼ਪੁਰ (ਕੁਮਾਰ): ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਅੱਜ ਫਿਰੋਜ਼ਪੁਰ ਸ਼ਹਿਰ ਅਤੇ ਛਾਊਣੀ 'ਚ ਕੋਰੋਨਾ ਦੇ 8 ਮਰੀਜ਼ ਸਾਹਮਣੇ ਆਏ ਹਨ। ਇਹ ਸਾਰੇ ਮਰੀਜ਼ ਫਿਰੋਜ਼ਪੁਰ ਸ਼ਹਿਰ ਅਤੇ ਛਾਊਣੀ ਦੇ ਰਹਿਣ ਵਾਲੇ ਹਨ। ਸਿਹਤ ਵਿਭਾਗ ਵਲੋਂ ਇਨ੍ਹਾਂ ਸਾਰੇ ਮਰੀਜ਼ਾਂ ਨੂੰ ਕੁਆਰੰਟਾਈਨ ਕੀਤਾ ਗਿਆ ਹੈ ਅਤੇ ਕੋਰੋਨਾ ਪਾਜ਼ੇਟਿਵ ਆਏ ਮਰੀਜ਼ਾਂ ਦੇ ਸੰਪਰਕ 'ਚ ਜਿਹੜੇ ਵੀ ਲੋਕ ਆਏ ਹਨ। ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:  ਦਾਜ ਦੇ ਲੋਭੀਆਂ ਦੀਆਂ ਨਿੱਤ ਨਵੀਆਂ ਮੰਗਾਂ ਤੋਂ ਪਰੇਸ਼ਾਨ ਜਨਾਨੀ ਨੇ ਕੀਤੀ ਖ਼ੁਦਕੁਸ਼ੀ

ਦੱਸਣਯੋਗ ਹੈ ਕਿ ਦੇਸ਼ 'ਚ ਕੋਰੋਨਾ ਵਾਇਰਸ ਮਹਾਮਾਰੀ 'ਕੋਵਿਡ-19' ਦੀ ਰਫ਼ਤਾਰ ਥੰਮ੍ਹਣ ਦਾ ਨਾਮ ਨਹੀਂ ਲੈ ਰਹੀ ਹੈ। ਪਿਛਲੇ 24 ਘੰਟਿਆਂ ਦੇ ਅੰਦਰ ਦੇਸ਼ ਭਰ 'ਚ 52,123 ਨਵੇਂ ਮਾਮਲੇ ਸਾਹਮਣੇ ਆਏ ਹਨ। ਪਹਿਲੀ ਵਾਰ ਭਾਰਤ ਵਿਚ ਇਕ ਦਿਨ ਦੇ ਅੰਕੜਿਆਂ ਦੀ ਗਿਣਤੀ 50 ਹਜ਼ਾਰ ਤੋਂ ਪਾਰ ਹੋਈ ਹੈ। ਇਸ ਦੇ ਨਾਲ ਹੀ ਕੋਰੋਨਾ ਕਾਰਨ 24 ਘੰਟਿਆਂ ਦੇ ਅੰਦਰ 775 ਮੌਤਾਂ ਹੋਈਆਂ ਹਨ।


author

Shyna

Content Editor

Related News