ਫਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ ਦੀ ਇਕ ਬੀਬੀ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ

06/13/2020 11:31:10 AM

ਫ਼ਿਰੋਜ਼ਪੁਰ (ਗੁਲਾਟੀ,ਕੁਮਾਰ, ਮਨਦੀਪ): ਪੰਜਾਬ 'ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ। ਜਾਣਕਾਰੀ ਮੁਤਾਬਕ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਕਸਬਾ ਤਲਵੰਡੀ ਭਾਈ 'ਚ ਇਕ ਬੀਬੀ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ, ਜੋ ਕਿ ਗਰਭਵਤੀ ਦੱਸੀ ਜਾ ਰਹੀ ਹੈ ਅਤੇ ਇਸ ਨੂੰ ਦੇਖਦੇ ਹੋਏ ਜ਼ਿਲ੍ਹਾ ਫ਼ਿਰੋਜ਼ਪੁਰ ਪ੍ਰਸ਼ਾਸਨ ਵਲੋਂ ਉਸ ਬੀਬੀ ਦੇ ਸੰਪਰਕ 'ਚ ਆ ਰਹੇ ਸਾਰੇ ਵਿਅਕਤੀਆਂ ਅਤੇ ਪਰਿਵਾਰਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਸਿਹਤ ਵਿਭਾਗ ਫ਼ਿਰੋਜ਼ਪੁਰ ਦੀਆਂ ਟੀਮਾਂ ਵਲੋਂ ਘਰ-ਘਰ 'ਚ ਜਾ ਕੇ ਜਾਂਚ ਕੀਤੀ ਜਾ ਰਹੀ ਹੈ ਅਤੇ ਉਸ ਦੇ ਸੰਪਰਕ 'ਚ ਰਹੇ ਵਿਅਕਤੀਆਂ ਨੂੰ ਜ਼ਰੂਰੀ ਮੈਡੀਕਲ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕੋਰੋਨਾ ਵਾਇਰਸ ਅੱਗੇ ਨਾ ਫੈਲ ਸਕੇ।

Shyna

This news is Content Editor Shyna