ਕਪੂਰਥਲਾ 'ਚ ਕੋਰੋਨਾ ਵਾਇਰਸ ਦੀ ਐਂਟਰੀ, ਤਬਲੀਗੀ ਜਮਾਤ 'ਚ ਸ਼ਾਮਲ ਹੋਇਆ ਸੀ ਵਿਅਕਤੀ

Monday, Apr 06, 2020 - 11:50 AM (IST)

ਕਪੂਰਥਲਾ 'ਚ ਕੋਰੋਨਾ ਵਾਇਰਸ ਦੀ ਐਂਟਰੀ, ਤਬਲੀਗੀ ਜਮਾਤ 'ਚ ਸ਼ਾਮਲ ਹੋਇਆ ਸੀ ਵਿਅਕਤੀ

ਕਪੂਰਥਲਾ (ਓਬਰਾਏ, ਮਹਾਜਨ) : ਵਿਰਾਸਤੀ ਸ਼ਹਿਰ ਕਪੂਰਥਲਾ 'ਚ ਵੀ ਜਾਨਲੇਵਾ ਕੋਰੋਨਾ ਵਾਇਰਸ ਨੇ ਦਸਤਕ ਦੇ ਦਿੱਤੀ ਹੈ। ਇੱਥੇ ਦਿੱਲੀ ਦੇ ਨਿਜ਼ਾਮੂਦੀਨ ਮਰਕਜ਼ 'ਚ ਆਯੋਜਿਤ ਪ੍ਰੋਗਰਾਮ 'ਚ ਸ਼ਾਮਲ ਹੋ ਕੇ ਪਰਤੇ ਪਿੰਡ ਕੋਟ ਕਰਾਰ ਖਾਨ ਦੇ ਰਹਿਣ ਵਾਲੇ ਵਿਅਕਤੀ ਦੀ ਕੋਰੋਨਾ ਸਬੰਧੀ ਰਿਪੋਰਟ ਪਾਜ਼ੇਟਿਵ ਆਈ ਹੈ। ਸਿਵਲ ਸਰਜਨ ਡਾ. ਜਸਮੀਤ ਕੌਰ ਬਾਵਾ ਨੇ ਦੱਸਿਆ ਕਿ 33 ਵਿਅਕਤੀਆਂ ਦੇ ਕੋਰੋਨਾ ਵਾਇਰਸ ਦੀ ਸੈਂਪਲਿੰਗ ਕੀਤੀ ਗਈ ਸੀ, ਜਿਨ੍ਹਾਂ ’ਚੋਂ ਕੋਟ ਕਰਾਰ ਖਾਨ ਦੇ ਇਕ ਨੌਜਵਾਨ ਅਬਦੁੱਲ ਸ਼ੇਖ (17) ਦੀ ਰਿਪੋਰਟ ਪਾਜ਼ੇਟਿਵ ਆਈ ਹੈ, ਜਿਸ ਤੋਂ ਬਾਅਦ ਜ਼ਿਲਾ ਪ੍ਰਸ਼ਾਸਨ ਨੇ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ ਹੈ ਅਤੇ ਉਕਤ ਨੌਜਵਾਨ ਨੂੰ ਕਪੂਰਥਲਾ ਦੇ ਸਿਵਲ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਦਾਖਲ ਕਰਵਾ ਦਿੱਤਾ ਹੈ ਅਤੇ 32 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ, ਜ਼ਿਲੇ ’ਚ ਅਜੇ ਵੀ ਕੁਝ ਲੋਕ ਇਧਰ-ਉੱਧਰ ਲੁਕੇ ਹੋਏ ਹਨ, ਜਦੋਂ ਕਿ ਜ਼ਿਲਾ ਪ੍ਰਸ਼ਾਸਨ ਅਜਿਹੇ ਲੋਕਾਂ ਦੀ ਗਤੀਵਿਧੀਆਂ ’ਤੇ ਨਜ਼ਰ ਰੱਖ ਰਿਹਾ ਹੈ। ਇਸ ਤੋਂ ਪਹਿਲਾਂ ਫਤਿਹਗੜ੍ਹ ਸਾਹਿਬ ਦੇ 2 ਅਤੇ ਰੂਪਨਗਰ ਦੇ 2 ਪਾਜ਼ੇਟਿਵ ਕੇਸ ਸਾਹਮਣੇ ਆ ਚੁੱਕੇ ਹਨ।
ਜ਼ਿਕਰਯੋਗ ਹੈ ਕਿ ਦਿੱਲੀ ਦੇ ਨਿਜ਼ਾਮੂਦੀਨ ਮਰਕਜ਼ ’ਚ ਹੋਏ ਧਾਰਮਿਕ ਪ੍ਰੋਗਰਾਮ ’ਚ ਤਬਲੀਗੀ ਜਮਾਤ ਦੇ ਜ਼ਿਲਾ ਕਪੂਰਥਲਾ ਦੇ ਦਰਜਨਾਂ ਵਿਅਕਤੀ ਸ਼ਾਮਲ ਹੋਏ ਸਨ, ਜਿਨ੍ਹਾਂ ਦੇ ਵਾਪਸ ਆਉਣ ’ਤੇ ਜ਼ਿਲੇ ’ਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਸੀ। ਇਸ ਸਮਾਗਮ ’ਚ ਜਮਾਤ ਦੇ ਲੋਕਾਂ ਦੇ ਆਉਣ ਕਾਰਣ ਦੇਸ਼ ’ਚ ਕੋਰੋਨਾ ਵਾਇਰਸ ਦੇ ਮਾਮਲੇ ਵਧਣ ਲੱਗੇ ਹਨ, ਜੋ ਚਿੰਤਾ ਦਾ ਵਿਸ਼ਾ ਹੈ। ਜੋ ਵਿਅਕਤੀ ਇਸ ਧਾਰਮਿਕ ਪ੍ਰੋਗਰਾਮ ’ਚ ਹਿੱਸਾ ਲੈਣ ਗਏ ਸਨ, ਉਨ੍ਹਾਂ ਸਾਰਿਆਂ ਦੀ ਸੂਚੀ ਜ਼ਿਲਾ ਪ੍ਰਸ਼ਾਸਨ ਨੂੰ ਗ੍ਰਹਿ ਵਿਭਾਗ ਰਾਹੀਂ ਭੇਜੀ ਗਈ ਸੀ। 

ਇਹ ਵੀ ਪੜ੍ਹੋ : ਰੂਪਨਗਰ 'ਚ ਕੋਰੋਨਾ ਵਾਇਰਸ ਦੇ 2 ਨਵੇਂ ਮਾਮਲੇ, ਪੀੜਤ ਦੀ ਪਤਨੀ ਤੇ ਬੇਟੇ ਦੀ ਰਿਪੋਰਟ ਪਾਜ਼ੇਟਿਵ

PunjabKesari
ਭਾਰਤ 'ਚ ਕੋਰੋਨਾ ਪੀੜਤਾਂ ਦਾ ਅੰਕੜਾ 3577 'ਤੇ ਪੁੱਜਾ
ਦੇਸ਼ ਦੇ ਵੱਖ-ਵਖ ਸੂਬਿਆਂ 'ਚ ਪਿਛਲੇ 24 ਘੰਟੇ ਦੌਰਾਨ ਕੋਰੋਨਾ ਵਾਇਰਸ ਦੇ 505 ਨਵੇਂ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਪੀੜਤਾਂ ਦੀ ਗਿਣਤੀ 3577 'ਤੇ ਪਹੁੰਚ ਗਈ ਹੈ ਅਤੇ ਇਸ ਕਾਰਨ 8 ਹੋਰ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕੁੱਲ 83 ਲੋਕ ਹੁਣ ਤੱਕ ਆਪਣੀ ਜਾਨ ਗੁਆ ਚੁੱਕੇ ਹਨ। ਦੇਸ਼ 'ਚ ਹੁਣ ਤੱਕ ਇਸ ਵਾਇਰਸ ਕਾਰਨ 275 ਲੋਕ ਠੀਕ ਹੋਏ ਹਨ ਅਤੇ ਉਨ੍ਹਾਂ ਨੂੰ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਫਤਿਹਗੜ੍ਹ ਸਾਹਿਬ 'ਚ ਸਾਹਮਣੇ ਆਈਆਂ ਕੋਰੋਨਾ ਪਾਜ਼ੇਟਿਵ 2 ਔਰਤਾਂ

ਪੂਰੇ ਦੇਸ਼ 'ਚ ਕੋਰੋਨਾ ਦੇ ਹੁਣ ਤੱਕ 3219 ਮਾਮਲੇ ਐਕਟਿਵ ਹਨ ਅਤੇ ਇਨ੍ਹਾਂ ਲੋਕਾਂ ਦਾ ਇਲਾਜ ਚੱਲ ਰਿਹਾ ਹੈ। ਰਾਜਧਾਨੀ ਦਿੱਲੀ 'ਚ ਕੋਰੋਨਾ ਦੇ ਸਭ ਤੋਂ ਜ਼ਿਆਦਾ 503 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਹੁਣ ਤੱਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ, ਜਦੋਂ ਕਿ ਦੂਜੇ ਨੰਬਰ 'ਤੇ ਮਹਾਂਰਾਸ਼ਟਰ ਹੈ, ਜਿੱਥੇ ਹੁਣ ਤੱਕ 490 ਲੋਕ ਇੰਫੈਕਟਿਡ ਹੋਏ ਹਨ ਅਤੇ ਸਭ ਤੋਂ ਜ਼ਿਆਦਾ 24 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਇਹ ਵੀ ਪੜ੍ਹੋ : ਰੋਪੜ ਦੇ ਕੋਰੋਨਾ ਪਾਜ਼ੇਟਿਵ ਵਿਅਕਤੀ ਦੇ ਗੁਰਦਾਸਪੁਰ ਨਾਲ ਜੁੜੇ ਤਾਰ, ਸੀਲ ਕੀਤਾ ਗਿਆ ਪਿੰਡ
 


author

Babita

Content Editor

Related News