''ਰੋਪੜ'' ''ਚ ਕੋਰੋਨਾ ਵਾਇਰਸ ਦਾ ਪਹਿਲਾ ਪਾਜ਼ੇਟਿਵ ਕੇਸ, ਪੁਲਸ ਨੇ ਸੀਲ ਕੀਤਾ ਪੂਰਾ ਪਿੰਡ

04/04/2020 9:24:28 AM

ਰੋਪੜ (ਕਮਲਜੀਤ) : ਕੋਰੋਨਾ ਵਾਇਰਸ ਦਾ ਕਹਿਰ ਪੰਜਾਬ 'ਚ ਦਿਨੋਂ-ਦਿਨ ਵੱਧਦਾ ਜਾ ਰਿਹਾ ਹੈ। ਰੋਪੜ 'ਚ ਵੀ ਬੀਤੇ ਦਿਨ ਕੋਰੋਨਾ ਵਾਇਰਸ ਨੇ ਦਸਤਕ ਦੇ ਦਿੱਤੀ ਹੈ, ਜਿੱਥੇ ਪਿੰਡ ਚਲਾਵਲੀ ਦੇ ਮਰੀਜ਼ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਰੋਪੜ ਜ਼ਿਲੇ 'ਚ ਕੋਰੋਨਾ ਵਾਇਰਸ ਦਾ ਇਹ ਪਹਿਲਾ ਮਰੀਜ਼ ਪਾਜ਼ੇਟਿਵ ਪਾਇਆ ਗਿਆ ਹੈ, ਜਿਸ ਨੂੰ ਸ਼ੂਗਰ ਦੀ ਬੀਮਾਰੀ ਕਾਰਨ ਬੀਤੇ ਦਿਨੀਂ ਚੰਡੀਗੜ੍ਹ ਦੇ ਸਰਕਾਰੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ।

ਇਹ ਵੀ ਪੜ੍ਹੋ : ਅੰਮ੍ਰਿਤਸਰ : ਕੋਰੋਨਾ ਦਾ ਇਕ ਹੋਰ ਮਾਮਲਾ ਆਇਆ ਸਾਹਮਣੇ, ਪੀੜਤ ਦੀ ਨਹੀਂ ਕੋਈ ਟ੍ਰੈਵਲ ਹਿਸਟਰੀ

ਮਰੀਜ਼ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਪੁਲਸ ਨੇ ਪੂਰੇ ਪਿੰਡ ਨੂੰ ਸੀਲ ਕਰ ਦਿੱਤਾ ਹੈ ਅਤੇ ਮਰੀਜ਼ ਦੇ ਪਰਿਵਾਰ ਦੇ 7 ਮੈਂਬਰ ਹੋਮ ਕੁਆਰੰਟਾਈਨ ਕੀਤੇ ਗਏ ਹਨ, ਜਿਨ੍ਹਾਂ ਦੇ ਬਲੱਡ ਸੈਂਪਲ ਲੈ ਕੇ ਜਾਂਚ ਲਈ ਲੈਬ ਭੇਜੇ ਗਏ ਹਨ। ਇਸ ਤੋਂ ਇਲਾਵਾ ਨਿਜ਼ਾਮੂਦੀਨ ਮਰਕਜ਼ ਸਬੰਧੀ 5 ਮੁਸਲਿਮ ਵਿਅਕਤੀਆਂ ਦੇ ਵੀ ਸੈਂਪਲ ਲਏ ਗਏ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਮਾਨਸਾ 'ਚ 3, ਮੋਹਾਲੀ 'ਚ 2 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ।

ਇਹ ਵੀ ਪੜ੍ਹੋ : ਕੋਰੋਨਾ ਵਾਇਰਸ : ਮੋਹਾਲੀ 'ਚ 2 ਹੋਰ ਲੋਕਾਂ ਦੀ ਰਿਪੋਰਟ ਆਈ ਪਾਜ਼ੇਟਿਵ


ਭਾਰਤ 'ਚ ਕੋਰੋਨਾ ਪੀੜਤ ਮਰੀਜ਼ਾਂ ਦਾ ਅੰਕੜਾ 3,000 ਤੋਂ ਪਾਰ
ਭਾਰਤ 'ਚ ਕੋਰੋਨਾ ਵਾਇਰਸ ਦਾ ਕਹਿਰ ਥੰਮਣ ਹੋਇਆ ਦਿਖਾਈ ਨਹੀਂ ਦੇ ਰਿਹਾ ਹੈ। ਇਸ ਨਾਲ ਪੀੜਤ ਲੋਕਾਂ ਦੀ ਗਿਣਤੀ 3,000 ਨੂੰ ਪਾਰ ਕਰ ਗਈ ਹੈ ਅਤੇ ਘੱਟੋ-ਘੱਟ 80 ਲੋਕਾਂ ਦੀ ਇਸ ਮਹਾਂਮਾਰੀ ਕਾਰਨ ਮੌਤ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ ਅੰਦਰ ਦੇਸ਼ 'ਚ ਕੋਰੋਨਾ ਵਾਇਰਸ ਦੇ 478 ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਹੁਣ ਤੱਕ ਦੇ ਸਭ ਤੋਂ ਜ਼ਿਆਦਾ ਮਾਮਲੇ ਹਨ।

ਇਹ ਵੀ ਪੜ੍ਹੋ : ਵੱਡੀ ਖਬਰ : ਬੁਢਲਾਡ਼ਾ 'ਚ 3 ਲੋਕ ਕੋਰੋਨਾ ਦਾ ਸ਼ਿਕਾਰ, ਰਿਪੋਰਟ ਆਈ ਪਾਜ਼ੇਟਿਵ

ਪਿਛਲੇ 24 ਘੰਟਿਆਂ ਦੌਰਾਨ 8,000 ਤੋਂ ਜ਼ਿਆਦਾ ਨਮੂਨਿਆਂ ਦੀ ਜਾਂਚ ਕੀਤੀ ਗਈ। ਹਾਲਾਂਕਿ ਸੂਬਿਆਂ 'ਚ ਕੋਰੋਨਾ ਵਾਇਰਸ ਦੇ 500 ਤੋਂ ਜ਼ਿਆਦਾ ਮਾਮਲੇ ਸਾਹਮਣੇ ਆਉਣ ਦੇ ਨਾਲ ਹੀ ਪੀੜਤ ਲੋਕਾਂ ਦੀ ਗਿਣਤੀ 3,000 ਪਾਰ ਕਰ ਗਈ ਹੈ। ਮਹਾਂਰਾਸ਼ਟਰ, ਤੇਲੰਗਾਨਾ ਅਤੇ ਦਿੱਲੀ 'ਚ ਕੋਰੋਨਾ ਦੇ ਕਈ ਮਾਮਲੇ ਸਾਹਮਣੇ ਆ ਰਹੇ ਹਨ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਕੋਰੋਨਾ ਦੇ ਡਰ ਤੋਂ ਪਤੀ-ਪਤਨੀ ਨੇ ਕੀਤੀ ਖੁਦਕੁਸ਼ੀ

Babita

This news is Content Editor Babita