ਕੋਰੋਨਾ ਵਾਇਰਸ ਦੇ ਚੱਲਦੇ ਪੰਜਾਬ ਸਰਕਾਰ ਦਾ ਵੱਡਾ ਐਲਾਨ

Monday, Mar 23, 2020 - 07:12 PM (IST)

ਕੋਰੋਨਾ ਵਾਇਰਸ ਦੇ ਚੱਲਦੇ ਪੰਜਾਬ ਸਰਕਾਰ ਦਾ ਵੱਡਾ ਐਲਾਨ

ਚੰਡੀਗੜ੍ਹ : ਕੋਰੋਨਾ ਵਾਇਰਸ ਦੇ ਵੱਧ ਰਹੇ ਮਾਰੂ ਪ੍ਰਭਾਵ ਦੇ ਮੱਦੇਨਜ਼ਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲੋੜਵੰਦਾਂ ਨੂੰ ਮੁਫ਼ਤ ਭੋਜਨ, ਪਨਾਹਗਾਹ ਅਤੇ ਦਵਾਈਆਂ ਦੀ ਵਿਵਸਥਾ ਦੇਣ ਦੇ ਹੁਕਮ ਦਿੱਤੇ ਗਏ ਹਨ। ਕੈਪਟਨ ਨੇ ਇਸ ਮੰਤਵ ਲਈ ਮੁੱਖ ਮੰਤਰੀ ਰਾਹਤ ਫ਼ੰਡ 'ਚੋਂ 20 ਕਰੋੜ ਰੁਪਏ ਦੀ ਰਾਸ਼ੀ ਦੀ ਮਨਜ਼ੂਰੀ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਡੀ.ਸੀ/ਐੱਸ.ਡੀ.ਐਮਜ਼ ਨੂੰ ਹਰ ਢੁਕਵੀਂ ਮਦਦ ਵਧਾਉਣ ਦੇ ਵੀ ਹੁਕਮ ਦਿੱਤੇ ਹਨ। 

ਇਹ ਵੀ ਪੜ੍ਹੋ : ਕੋਰੋਨਾ ਸੰਕਟ 'ਚ ਅੱਗੇ ਆਏ ਪੰਜਾਬ ਦੇ ਮੰਤਰੀ ਤੇ ਵਿਧਾਇਕ, ਦੇਣਗੇ ਇਕ ਮਹੀਨੇ ਦੀ ਤਨਖਾਹ      

ਇਥੇ ਇਹ ਵੀ ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਆਪਦਾ ਦੇ ਚੱਲਦੇ ਪੰਜਾਬ ਦੇ ਕਈ ਮੰਤਰੀਆਂ ਨੇ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਕੋਸ਼ ਵਿਚ ਦੇਣ ਦਾ ਐਲਾਨ ਕੀਤਾ ਹੈ। ਪੰਜਾਬ ਦੇ ਸਹਿਕਾਰਤਾ ਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੋਵਿਡ-19 ਦੇ ਵਧਦੇ ਪ੍ਰਕੋਪ ਦੇ ਚੱਲਦਿਆਂ ਕਿਸੇ ਵੀ ਔਖੀ ਸਥਿਤੀ ਨਾਲ ਨਜਿੱਠਣ ਅਤੇ ਲੋੜਵੰਦਾਂ ਦੀ ਮੱਦਦ ਲਈ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦਾਨ ਕਰਨ ਦਾ ਐਲਾਨ ਕੀਤਾ ਹੈ।

ਇਹ ਵੀ ਪੜ੍ਹੋ : ਕੋਰੋਨਾ ਵਾਇਰਸ : 'ਲਾਕ ਡਾਊਨ' 'ਚ ਅੰਮ੍ਰਿਤਸਰ ਪੁਲਸ ਦੀ ਸਖਤੀ, ਨਾ ਨਿਕਲੋ ਘਰੋਂ ਬਾਹਰ      

ਇਸ ਤੋਂ ਇਲਾਵਾ ਵਿਧਾਇਕ ਦਰਸ਼ਨ ਸਿੰਘ ਬਰਾੜ, ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਨ ਅਰੋੜਾ ਨੇ ਵੀ ਆਪਣੀ ਇਕ ਮਹੀਨੇ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦਾਨ ਕਰਨ ਦਾ ਐਲਾਨ ਕੀਤਾ ਹੈ। ਦੱਸਣਯੋਗ ਹੈ ਕਿ ਪੰਜਾਬ ਸਰਕਾਰ ਨੇ ਸਾਰੇ ਆਈ. ਏ. ਐੱਸ. ਅਫਸਰਾਂ ਨੂੰ ਆਪਣੀ ਇਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿਚ ਦੇਣ ਦੀ ਅਪੀਲ ਕੀਤੀ ਹੈ। 

ਇਹ ਵੀ ਪੜ੍ਹੋ : ਕੋਰੋਨਾ ਦੀ ਦਵਾਈ ਦੇ ਨਿਜ਼ਾਤ ਲਈ ਸਿੱਖਿਆ ਵਿਭਾਗ ਦੇ ਸੁਪਰਡੈੱਟ ਵਲੋਂ ਆਪਣੇ ਸਰੀਰ ਦੀ ਪੇਸ਼ਕਸ਼          

ਪੰਜਾਬ 'ਚ ਕੋਰੋਨਾ ਦੀ ਸਥਿਤੀ 
ਪੰਜਾਬ ਵਿਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਐਤਵਾਰ ਨੂੰ ਨਵਾਂਸ਼ਹਿਰ ਵਿਚ ਕੋਰੋਨਾ ਦੇ 7 ਹੋਰ ਮਰੀਜ਼ ਪਾਜ਼ੀਟਿਵ ਪਾਏ ਗਏ ਹਨ। ਇਹ ਉਹੀ ਲੋਕ ਹਨ ਜਿਹੜੇ 72 ਸਾਲਾ ਮ੍ਰਿਤਕ ਬਲਦੇਵ ਸਿੰਘ ਦੇ ਸੰਪਰਕ ਵਿਚ ਆਏ ਸਨ। ਇਸ ਦੇ ਨਾਲ ਹੀ ਪੰਜਾਬ ਵਿਚ ਕੋਰੋਨਾ ਦੇ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 14 ਤੋਂ ਵੱਧ ਕੇ 21 ਹੋ ਗਈ ਹੈ। ਨਵਾਂਸ਼ਹਿਰ ਦਾ ਬਜ਼ੁਰਗ ਬਲਦੇਵ ਸਿੰਘ ਕੁਝ ਦਿਨ ਪਹਿਲਾਂ ਹੀ ਇਟਲੀ ਤੋਂ ਪਰਤਿਆ ਸੀ। ਜਿਸ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਹੋਲੇ ਮਹੱਲੇ ਅਤੇ ਬਾਅਦ ਵਿਚ ਪਿੰਡ ਪਠਲਾਵਾ 'ਚ ਹੋਏ ਧਾਰਮਿਕ ਸਮਾਗਮ ਵਿਚ ਵੀ ਸ਼ਿਰਕਤ ਕੀਤੀ ਸੀ। 

ਇਹ ਵੀ ਪੜ੍ਹੋ : ਬਠਿੰਡਾ : ਮੰਡੀ 'ਚ ਭਾਰੀ ਭੀੜ ਹੋਣ ਕਾਰਨ ਪੁਲਸ ਵਲੋਂ ਲਾਠੀਚਾਰਜ      


author

Gurminder Singh

Content Editor

Related News