ਪੰਜਾਬ ''ਚ ਲੱਗਾ ਕਰਫਿਊ, ਹਰ ਤਰ੍ਹਾਂ ਦੀ ਰਿਆਇਤ ''ਤੇ ਰੋਕ

03/23/2020 7:11:59 PM

ਚੰਡੀਗੜ੍ਹ : ਪੰਜਾਬ ਵਿਚ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਖਤਰੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਵਿਚ ਕਰਫਿਊ ਲਗਾ ਦਿੱਤਾ ਹੈ। ਇਹ ਕਰਫਿਊ ਅਗਲੇ ਹੁਕਮਾਂ ਤਕ ਜਾਰੀ ਰਹੇਗਾ। ਇਸ ਦੇ ਨਾਲ ਹੀ ਸਰਕਾਰ ਵਲੋਂ ਕਿਸੇ ਦੇ ਵੀ ਘਰ 'ਚੋਂ ਨਿਕਲਣ 'ਤੇ ਪੂਰੀ ਤਰ੍ਹਾਂ ਰੋਕ ਲਗਾ ਦਿੱਤੀ ਹੈ। ਪੰਜਾਬ ਸਰਕਾਰ ਨੇ ਸਾਰੇ ਜ਼ਿਲਿਆਂ ਦੇ ਡੀ. ਸੀਜ਼. ਨੂੰ ਸਖਤੀ ਨਾਲ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਵਾਉਣ ਦੇ ਹੁਕਮ ਦਿੱਤੇ ਹਨ। 

ਹੁਣ ਤਕ ਆ ਰਹੀਆਂ ਖਬਰਾਂ ਮੁਤਾਬਕ ਸਰਕਾਰ ਵਲੋਂ ਇਹ ਵੀ ਹੁਕਮ ਦਿੱਤੇ ਗਏ ਹਨ ਕਿ ਇਸ ਕਰਫਿਊ ਵਿਚ ਕਿਸੇ ਤਰ੍ਹਾਂ ਦੀ ਕੋਈ ਰਿਆਇਤ ਨਹੀਂ ਦਿੱਤੀ ਜਾਵੇਗੀ। ਇਹ ਫੈਸਲਾ ਪੰਜਾਬ ਸਰਕਾਰ ਵਲੋਂ ਸੂਬੇ ਦੇ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਲਿਆ ਗਿਆ ਹੈ। ਦਰਅਸਲ 22 ਮਾਰਚ ਨੂੰ ਸਰਕਾਰ ਵਲੋਂ ਜਨਤਾ ਕਰਫਿਊ ਲਗਾਇਆ ਗਿਆ ਸੀ ਜਿਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਹ 31 ਮਾਰਚ ਤਕ ਲਾਕ ਡਾਊਨ ਦਾ ਐਲਾਨ ਕਰ ਦਿੱਤਾ ਪਰ 23 ਮਾਰਚ ਨੂੰ ਲੋਕ ਸਵੇਰ ਵੇਲੇ ਹੀ ਆਮ ਵਾਂਗ ਘਰਾਂ ਤੋਂ ਬਾਹਰ ਆ ਗਏ ਜਿਸ ਤੋਂ ਬਾਅਦ ਸਰਕਾਰ ਵਲੋਂ ਸਖਤੀ ਵਰਤਦੇ ਹੋਏ ਇਹ ਕਦਮ ਚੁੱਕਿਆ ਗਿਆ ਹੈ।


Gurminder Singh

Content Editor

Related News