ਗੁਰਦਾਸਪੁਰ 'ਚ ਕੋਰੋਨਾ ਦਾ ਵੱਡਾ 'ਧਮਾਕਾ',  39 ਸ਼ਰਧਾਲੂਆਂ ਸਣੇ 42 ਦੀ ਰਿਪੋਰਟ ਆਈ ਪਾਜ਼ੇਟਿਵ

Tuesday, May 05, 2020 - 08:16 PM (IST)

ਗੁਰਦਾਸਪੁਰ 'ਚ ਕੋਰੋਨਾ ਦਾ ਵੱਡਾ 'ਧਮਾਕਾ',  39 ਸ਼ਰਧਾਲੂਆਂ ਸਣੇ 42 ਦੀ ਰਿਪੋਰਟ ਆਈ ਪਾਜ਼ੇਟਿਵ

ਗੁਰਦਾਸਪੁਰ (ਗੁਰਪ੍ਰੀਤ, ਵਿਨੋਦ) : ਜ਼ਿਲਾ ਗੁਰਦਾਸਪੁਰ ਵਿਚ ਕੋਰੋਨਾ ਵਾਇਰਸ ਦਾ ਵੱਡਾ 'ਧਮਾਕਾ' ਹੋਇਆ ਹੈ। ਜ਼ਿਲਾ ਗੁਰਦਾਸਪੁਰ 'ਚ ਇਕੋ ਸਮੇਂ 42 ਹੋਰ ਨਵੇਂ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ ਆਏ ਸਾਹਮਣੇ ਹਨ। ਇਸ ਦੀ ਪੁਸ਼ਟੀ ਬਕਾਇਦਾ ਸਿਵਲ ਸਰਜਨ ਗੁਰਦਾਸਪੁਰ ਡਾ. ਕ੍ਰਿਸ਼ਨ ਚੰਦ ਵਲੋਂ ਕੀਤੀ ਗਈ ਹੈ। ਜ਼ਿਲਾ ਗੁਰਦਾਸਪੁਰ ਵਿਚ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦੀ ਕੁੱਲ ਗਿਣਤੀ ਹੋਈ 79 ਹੋ ਗਈ ਹੈ ਜਦਕਿ ਇਕ ਮਰੀਜ਼ ਦੀ ਪਹਿਲਾਂ ਮੌਤ ਹੋ ਚੁੱਕੀ ਹੈ ਜਦਕਿ 76 ਲੋਕ ਜੇਰੇ ਇਲਾਜ ਹਨ। ਮਿਲੀ ਜਾਣਕਾਰੀ ਮੁਤਾਬਕ ਪਾਜ਼ੇਟਿਵ ਆਏ ਮਰੀਜ਼ਾਂ ਵਿਚ 39 ਮਰੀਜ਼ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ ਹਨ ਜਦਕਿ 3 ਹੋਰਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਵੱਡੀ ਗਿਣਤੀ ਵਿਚ ਸ਼ਰਧਾਲੂਆਂ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਵਿਭਾਗ 'ਚ ਹੜਕੰਪ ਮਚ ਗਿਆ ਹੈ। 

ਇਹ ਵੀ ਪੜ੍ਹੋ : ਕੋਰੋਨਾ ਦਾ ਹੱਬ ਬਣਿਆ ਅੰਮ੍ਰਿਤਸਰ, 15 ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ 

ਗੁਰਦਾਸਪੁਰ ਦੇ ਦੋ ਕੋਰੋਨਾ ਵਾਇਰਸ ਪਾਜ਼ੇਟਿਵ ਮਰੀਜ਼ ਜਲੰਧਰ 'ਚ ਦਾਖਲ ਹਨ। ਸਾਰੇ ਪਹਿਲਾਂ ਪਾਜ਼ੇਟਿਵ ਮਰੀਜ਼ਾਂ ਨੂੰ ਪਠਾਨਕੋਟ ਦੇ ਚਿੰਤਪੂਰਨੀ ਮੈਡੀਕਲ ਕਾਲਜ ਸ਼ਿਫਟ ਕਰ ਦਿੱਤਾ ਗਿਆ ਹੈ। ਜਦਕਿ ਬਾਕੀ ਨੂੰ ਉਥੇ ਭੇਜਣ ਦੀ ਯੋਜਨਾ ਬਣਾਈ ਜਾ ਰਹੀ ਹੈ। ਇਸ ਤਰ੍ਹਾਂ ਹੁਣ ਜ਼ਿਲਾ ਗੁਰਦਾਸਪੁਰ 'ਚ 79 ਪਾਜ਼ੇਟਿਵ ਮਰੀਜ਼ ਹੋ ਗਏ ਹਨ।

ਇਹ ਵੀ ਪੜ੍ਹੋ : ਫਰੀਦਕੋਟ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 'ਚ ਵੱਡਾ ਵਾਧਾ, 26 ਦੀ ਰਿਪੋਰਟ ਆਏ ਪਾਜ਼ੇਟਿਵ 


author

Gurminder Singh

Content Editor

Related News