ਗੁਰਦਾਸਪੁਰ ''ਚ ਵੀ ਮਾਰੂ ਹੁੰਦਾ ਜਾ ਰਿਹੈ ਕੋਰੋਨਾ, 8 ਨਵੇਂ ਮਾਮਲੇ ਆਏ ਸਾਹਮਣੇ

07/08/2020 6:16:21 PM

ਗੁਰਦਾਸਪੁਰ (ਵਿਨੋਦ): ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹ ਹੈ। ਅੱਜ ਗੁਰਦਾਸਪੁਰ ਜ਼ਿਲ੍ਹੇ 'ਚ 8ਨਵੇਂ ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਜਾਣਕਾਰੀ ਮੁਤਾਬਕ ਇਸ 8 ਕੇਸਾਂ ਦੇ ਆਉਣ ਜਾਣ ਨਾਲ ਜਿਥੇ ਐਕਟਿਵ ਕੋਰੋਨਾ ਮਰੀਜ਼ਾਂ ਦੀ ਗਿਣਤੀ 54 ਹੋ ਗਈ ਹੈ, ਉਥੇ ਇਕ ਗੱਲ ਵੀ ਸਾਹਮਣੇ ਆਈ ਹੈ ਕਿ ਡੇਰਾ ਬਾਬਾ ਨਾਨਕ ਅਤੇ ਬਟਾਲਾ ਦੇ ਇਸ ਵੇਲੇ ਸਭ ਤੋਂ ਜ਼ਿਆਦਾ ਮਾਰ 'ਚ ਹਨ। ਜ਼ਿਲ੍ਹਾ ਗੁਰਦਾਸਪੁਰ ਦੇ ਨਾਲ ਸੰਬੰਧਿਤ ਕੋਰੋਨਾ ਨਾਲ ਹੁਣ ਤੱਕ 7 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ:  ਕੁਵੈਤ ਤੋਂ ਵਤਨ ਪਰਤੇ 162 ਭਾਰਤੀਆਂ ਨੇ ਰੋ-ਰੋ ਸੁਣਾਇਆ ਦੁਖੜਾ

ਸਿਵਲ ਸਰਜਨ ਗੁਰਦਾਸਪੁਰ ਡਾ.ਕਿਸ਼ਨ ਚੰਦ ਦੇ ਮੁਤਾਬਕ ਅੱਜ ਜੋ 8 ਨਵੇਂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ, ਉਨ੍ਹਾਂ 'ਚੋਂ 4 ਡੇਰਾ ਬਾਬਾ ਨਾਨਕ, 3 ਬਟਾਲਾ ਅਤੇ ਇਕ ਨਵਾਂ ਪਿੰਡ ਨਾਲ ਸੰਬੰਧਿਤ ਹੈ। ਉਨਾਂ ਦੇ ਮੁਤਾਬਕ ਇਸ ਵੇਲੇ ਜ਼ਿਲ੍ਹਾ ਗੁਰਦਾਸਪੁਰ 'ਚ ਸਭ ਤੋਂ ਜ਼ਿਆਦਾ ਅਸਰ ਡੇਰਾ ਬਾਬਾ ਨਾਨਕ ਅਤੇ ਬਟਾਲਾ ਵਿਚ ਵੇਖਣ ਨੂੰ ਮਿਲ ਰਿਹਾ ਹੈ, ਕਿਉਂਕਿ ਐਕਟਿਵ 54 ਮਰੀਜ਼ਾਂ ਵਿਚੋਂ 30 ਮਰੀਜ਼ ਸਿਰਫ ਬਟਾਲਾ ਦੇ ਨਾਲ ਸਬੰਧਿਤ ਹਨ , ਜਦਕਿ ਲਗਭਗ 15 ਮਰੀਜ਼ ਡੇਰਾ ਬਾਬਾ ਨਾਨਕ ਦੇ ਨਾਲ ਸੰਬੰਧਿਤ ਹਨ। ਉਨ੍ਹਾਂ ਕਿਹਾ ਕਿ ਇਸ ਵੇਲੇ ਲੋਕਾਂ ਨੂੰ ਕੋਰੋਨਾ ਤੋਂ ਬਚਨ ਦੇ ਲਈ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ ਨਿਰਦੇਸਾਂ ਦੀ ਪਾਲਣਾ ਕਰਨਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸ ਵੇਲੇ ਇਹ ਮਹਾਮਾਰੀ ਹਵਾ ਦੇ ਨਾਲ ਫੈਲ ਰਹੀ ਹੈ।

ਇਹ ਵੀ ਪੜ੍ਹੋ:  ਢੀਂਡਸਾ ਦੇ ਕਦਮ ਨਾਲ ਟਕਸਾਲੀ ਦਲ ਦਾ ਭਵਿੱਖ ਖਤਰੇ 'ਚ


Shyna

Content Editor

Related News