ਹੁਸ਼ਿਆਰਪੁਰ 'ਚ ਕੋਰੋਨਾ ਕਾਰਨ ਮਰੇ ਵਿਅਕਤੀ ਦੇ 5 ਪਰਿਵਾਰਕ ਮੈਂਬਰਾਂ ਦੀ ਰਿਪੋਰਟ ਆਈ ਪਾਜ਼ੇਟਿਵ

Thursday, May 21, 2020 - 05:10 PM (IST)

ਹੁਸ਼ਿਆਰਪੁਰ 'ਚ ਕੋਰੋਨਾ ਕਾਰਨ ਮਰੇ ਵਿਅਕਤੀ ਦੇ 5 ਪਰਿਵਾਰਕ ਮੈਂਬਰਾਂ ਦੀ ਰਿਪੋਰਟ ਆਈ ਪਾਜ਼ੇਟਿਵ

ਹੁਸ਼ਿਆਰਪੁਰ/ਟਾਂਡਾ (ਵਰਿੰਦਰ ਪੰਡਿਤ, ਜਸਵਿੰਦਰ,ਮੋਮੀ)— ਪੰਜਾਬ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਤਾਜ਼ਾ ਮਾਮਲੇ 'ਚ ਹੁਸ਼ਿਆਰਪੁਰ ਦੇ ਟਾਂਡਾ 'ਚ 5 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਸ ਦੇ ਨਾਲ ਹੀ ਹੁਣ ਹੁਸ਼ਿਆਰਪੁਰ 'ਚ ਪਾਜ਼ੇਟਿਵ ਕੇਸਾਂ ਦਾ ਅੰਕੜਾ 101 ਤੱਕ ਪਹੁੰਚ ਗਿਆ ਹੈ। 

ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ਟਾਂਡਾ ਦੇ ਪਿੰਡ ਨੰਗਲੀ ਜਲਾਲਪੁਰ 'ਚ ਜਿਸ ਵਿਅਕਤੀ ਦੀ ਬੀਤੇ ਦਿਨੀਂ ਕੋਰੋਨਾ ਕਰਕੇ ਮੌਤ ਹੋ ਗਈ ਸੀ, ਉਸ ਦੇ ਪਰਿਵਾਰ ਦੇ 5 ਮੈਂਬਰਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਥੇ ਦੱਸ ਦੇਈਏ ਕਿ ਕੋਰੋਨਾ ਵਾਇਰਸ ਦੇ ਕਾਰਨ ਇਸ ਪਿੰਡ ਦੇ ਰਹਿਣ ਵਾਲਾ ਲਖਵਿੰਦਰ ਸਿੰਘ ਦੀ ਮੌਤ ਹੋ ਗਈ ਸੀ ਅਤੇ ਮੌਤ ਤੋਂ ਬਾਅਦ ਉਸ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਸੀ। ਇਸ ਤੋਂ ਬਾਅਦ ਇਸ ਪਿੰਡ 'ਚ ਸਿਹਤ ਵਿਭਾਗ ਵੱਲੋਂ ਸਰਵੇ ਕੀਤਾ ਗਿਆ ਸੀ। ਇਸ ਸਰਵੇ ਦੌਰਾਨ ਮ੍ਰਿਤਕ ਲਖਵਿੰਦਰ ਸਿੰਘ ਦੇ 8 ਪਰਿਵਾਰਕ ਮੈਂਬਰਾਂ ਦੇ ਸੈਂਪਲ ਜਾਂਚ ਲਈ ਲਏ ਗਏ ਸਨ, ਜਿਨ੍ਹਾਂ 'ਚੋਂ 5 ਮੈਂਬਰਾਂ ਦੀ ਰਿਪੋਰਟ ਪਾਜ਼ੇਟਿਵ ਪਾਈ ਗਈ ਹੈ। ਇਨ੍ਹਾਂ 5 ਮੈਂਬਰਾਂ 'ਚ ਲਖਵਿੰਦਰ ਦੀ ਪਤਨੀ, ਪਿਤਾ, ਬੇਟਾ ਅਤੇ ਹੋਰ ਮੈਂਬਰ ਸ਼ਾਮਲ ਹਨ। 5 ਵਿਆਕਤੀਆਂ ਦੇ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਇਲਾਕੇ 'ਚ ਤੜਥੱਲੀ ਮਚ ਗਈ ਹੈ। ਸਿਹਤ ਮਹਿਕਮੇ ਨੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।


author

shivani attri

Content Editor

Related News