ਚੰਡੀਗੜ੍ਹ ''ਚ ਕੋਰੋਨਾ ਦਾ ਕਹਿਰ ਜਾਰੀ, 9 ਨਵੇਂ ਕੇਸਾਂ ਦੀ ਪੁਸ਼ਟੀ

Tuesday, May 05, 2020 - 10:03 AM (IST)

ਚੰਡੀਗੜ੍ਹ ''ਚ ਕੋਰੋਨਾ ਦਾ ਕਹਿਰ ਜਾਰੀ, 9 ਨਵੇਂ ਕੇਸਾਂ ਦੀ ਪੁਸ਼ਟੀ

ਚੰਡੀਗੜ੍ਹ (ਭਗਵਤ) : ਚੰਡੀਗੜ੍ਹ 'ਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਮੰਗਲਵਾਰ ਨੂੰ ਸ਼ਹਿਰ 'ਚ 9 ਨਵੇਂ ਕੋਰੋਨਾ ਕੇਸਾਂ ਦੀ ਪੁਸ਼ਟੀ ਕੀਤੀ ਗਈ ਹੈ। ਇਨ੍ਹਾਂ 'ਚੋਂ 7 ਕੇਸ ਬਾਪੂਧਾਮ ਕਾਲੋਨੀ, ਜਦੋਂ ਕਿ ਇਕ ਕੇਸ ਸੈਕਟਰ-30 ਅਤੇ ਇਕ ਕੇਸ ਦੀ ਧਨਾਸ 'ਚੋਂ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ 'ਚ ਕੁੱਲ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 111 ਤੱਕ ਪੁੱਜ ਗਈ ਹੈ, ਜਿਸ ਕਾਰਨ ਸ਼ਹਿਰ ਦੇ ਲੋਕਾਂ 'ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਪੰਜਾਬ ਬੋਰਡ ਨੇ ਬੰਨ੍ਹਿਆ ਲੱਕ, 12ਵੀਂ ਦੀਆਂ ਪੈਂਡਿੰਗ ਪ੍ਰੀਖਿਆਵਾਂ ਕਰਾਉਣ ਦੀ ਤਿਆਰੀ ਸ਼ੁਰੂ

PunjabKesari
ਕੰਟੇਂਨਮੈਂਟ ਜ਼ੋਨ 'ਤੇ ਧਿਆਨ ਕੇਂਦਰਿਤ ਕਰਨ ਦੇ ਹੁਕਮ
ਚੰਡੀਗੜ੍ਹ ਦੇ ਪ੍ਰਸ਼ਾਸਕ ਨੇ ਸੀਨੀਅਰ ਅਧਿਕਾਰੀਆਂ ਨੂੰ ਬਾਪੂਧਾਮ, ਸੈਕਟਰ-30 ਬੀ ਅਤੇ ਹੋਰ ਕੰਟੇਂਨਮੈਂਟ ਜ਼ੋਨ 'ਤੇ ਧਿਆਨ ਕੇਂਦਰਿਤ ਕਰਨ ਦਾ ਨਿਰਦੇਸ਼ ਦਿੱਤਾ ਹੈ। ਉਨ੍ਹਾਂ ਨੇ ਡਾਇਰੈਕਟਰ ਸਿਹਤ ਸੇਵਾਵਾਂ ਨੂੰ ਖੇਤਰ 'ਚ ਸ਼ੱਕੀ ਮਾਮਲਿਆਂ ਦੀ ਜਾਂਚ ਅਤੇ ਟੈਸਟ ਲਈ ਇਕ ਵਿਸ਼ੇਸ਼ ਮੁਹਿੰਮ ਸ਼ੁਰੂ ਕਰਨ ਦਾ ਨਿਰਦੇਸ਼ ਦਿੱਤਾ। ਉਨ੍ਹਾਂ ਨੇ ਕਰਮਚਾਰੀਆਂ ਨੂੰ ਇੰਫੈਕਸ਼ਨ ਦੇ ਜ਼ੋਖਮ ਨੂੰ ਘੱਟ ਕਰਨ ਲਈ ਫੀਲਡ ਆਪਰੇਸ਼ਨ ਲਈ ਉਚਿਤ ਸੁਰੱਖਿਆਤਮਕ ਗਿਅਰ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ ਹੈ। ਪ੍ਰਸ਼ਾਸਕ ਨੇ ਬਾਪੂਧਾਮ ਕਾਲੋਨੀ 'ਚ ਕੰਟੇਂਨਮੈਂਟ ਜ਼ੋਨ ਦਾ ਵਿਸਥਾਰ ਕਰਨ ਦਾ ਫੈਸਲਾ ਲਿਆ ਤਾਂ ਕਿ ਜ਼ਿਆਦਾ ਲੋਕਾਂ ਨੂੰ ਜਾਂਚ ਦੇ ਦਾਇਰੇ 'ਚ ਲਿਆਂਦਾ ਜਾਵੇ ਅਤੇ ਉਨ੍ਹਾਂ ਦੀ ਹਲਚਲ 'ਤੇ ਵੀ ਨਜ਼ਰ ਰੱਖੀ ਜਾ ਸਕੇ।
ਇਹ ਵੀ ਪੜ੍ਹੋ : ਦਿੱਲੀ 'ਚ ਸ਼ਰਾਬ 'ਤੇ ਲੱਗਾ 70 ਫੀਸਦੀ 'ਕੋਰੋਨਾ ਟੈਕਸ', ਫਿਰ ਵੀ ਸਵੇਰ ਤੋਂ ਹੀ ਲੱਗੀਆਂ ਲੰਬੀਆਂ ਲਾਈਨਾਂ


author

Babita

Content Editor

Related News